ਬਰਨਾਲਾ/ਭਦੌੜ : ਪੰਜਾਬ ਸਰਕਾਰ ਦੀ ਮੁਫ਼ਤ ਬਿਜਲੀ ਯੋਜਨਾ ਬਰਨਾਲਾ ਦੇ ਭਦੌੜ ਖੇਤਰ ਵਿਚ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ। ਭਦੌੜ ਦੇ ਵਾਰਡ ਨੰਬਰ 6 ਵਿਚ ਰਹਿਣ ਵਾਲੇ ਗਰੀਬ ਪਰਿਵਾਰਾਂ ਨੇ ਬਿਜਲੀ ਵਿਭਾਗ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ ਕਿਉਂਕਿ ਉਨ੍ਹਾਂ ਨੂੰ 20,000 ਰੁਪਏ ਤੋਂ ਲੈ ਕੇ 85,000 ਰੁਪਏ ਤੱਕ ਦੇ ਭਾਰੀ ਬਿਜਲੀ ਬਿੱਲ ਭੇਜੇ ਗਏ ਹਨ। ਭੀਰ ਬਿੱਲ ਆਉਣ ਕਾਰਣ ਰੋਸ ਪ੍ਰਦਰਸ਼ਨ ਕਰ ਰਹੀਆਂ ਗਰੀਬ ਔਰਤਾਂ ਨੇ ਦੱਸਿਆ ਕਿ ਉਹ ਦਿਹਾੜੀ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੀਆਂ ਹਨ ਅਤੇ ਇੰਨੇ ਵੱਡੇ ਬਿੱਲ ਭਰਨ ਤੋਂ ਅਸਮਰੱਥ ਹਨ। ਉਨ੍ਹਾਂ ਦੋਸ਼ ਲਾਇਆ ਕਿ ਬਿਜਲੀ ਵਿਭਾਗ ਦੇ ਕਰਮਚਾਰੀ ਬਿੱਲ ਨਾ ਭਰਨ ਕਾਰਨ ਪਿਛਲੇ ਤਿੰਨ ਦਿਨਾਂ ਤੋਂ ਘਰਾਂ ਵਿੱਚੋਂ ਬਿਜਲੀ ਦੇ ਮੀਟਰ ਕੱਟ ਕੇ ਲੈ ਕੇ ਜਾ ਰਹੇ ਹਨ। ਇਸ ਤੋਂ ਇਲਾਵਾ, ਵਿਭਾਗ ਵੱਲੋਂ ਲੋਕਾਂ ਦੇ ਘਰਾਂ ਵਿਚ ਜ਼ਬਰਨ ਸਮਾਰਟ ਮੀਟਰ ਲਗਾਏ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਝਟਕਾ, ਤਨਖਾਹਾਂ 'ਚੋਂ ਹਰ ਮਹੀਨੇ ਕੱਟਿਆ ਜਾਵੇਗਾ ਟੈਕਸ
ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਵੱਲੋਂ ਸਰਕਾਰ ਦੀ ਘੇਰਾਬੰਦੀ
ਇਸ ਮੌਕੇ ਕਾਂਗਰਸੀ ਆਗੂ ਅਤੇ ਭਦੌੜ ਹਲਕੇ ਦੇ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਪੀੜਤ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਮੁਫ਼ਤ ਬਿਜਲੀ ਦਾ ਦਾਅਵਾ ਕਰਦੀ ਹੈ ਪਰ ਦੂਜੇ ਪਾਸੇ ਕੱਚੇ ਘਰਾਂ ਅਤੇ ਇੱਕ-ਦੋ ਕਮਰਿਆਂ ਵਿਚ ਰਹਿਣ ਵਾਲੇ ਗਰੀਬਾਂ ਨੂੰ ਹਜ਼ਾਰਾਂ ਰੁਪਏ ਦੇ ਬਿੱਲ ਭੇਜੇ ਜਾ ਰਹੇ ਹਨ। ਸਾਬਕਾ ਵਿਧਾਇਕ ਨੇ ਇਹ ਪਰਿਵਾਰ ਬਹੁਤ ਗਰੀਬ ਹਨ, ਲਿਹਾਜ਼ਾ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਮੀਟਰ ਕੱਟਣ ਦੀ ਬਜਾਏ ਇਨ੍ਹਾਂ ਦੇ ਬਿੱਲ ਮੁਆਫ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬੋਲੇ ਰਾਜਾ ਵੜਿੰਗ- 'AAP ਨੇ 'ਜੰਗਲ ਰਾਜ' 'ਚ ਧੱਕਿਆ ਪੰਜਾਬ'
NEXT STORY