ਚੰਡੀਗੜ੍ਹ : ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਇਕ ਪੱਤਰ ਜਾਰੀ ਕਰਕੇ ਸੂਬੇ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ ਸਬੰਧੀ ਹਦਾਇਤਾਂ ਅਤੇ ਸਮਾਂ-ਸੀਮਾ ਸਬੰਧੀ ਵਾਧਾ ਕਰਨ ਬਾਰੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਪੱਤਰ ਅਨੁਸਾਰ ਪ੍ਰਸੋਨਲ ਵਿਭਾਗ ਵੱਲੋਂ ਪਹਿਲਾਂ ਜਾਰੀ ਪੱਤਰ ਨੰਬਰ 07/01/2014-1ਪੀ.ਪੀ.2(3ਪੀ.ਪੀ2)/382-385 ਮਿਤੀ 05.06.2025 ਦੀ ਲਗਾਤਾਰਤਾ ਵਿਚ ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਦੇ ਸਮੂਹ ਵਿਭਾਗਾਂ/ਅਦਾਰਿਆਂ ਵਿਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਦਾ ਸਮਾਂ ਜੋ ਕਿ ਮਿਤੀ 23.06.2025 ਤੋਂ 01.08.2025 ਨਿਰਧਾਰਤ ਕੀਤਾ ਗਿਆ ਸੀ ਪ੍ਰੰਤੂ ਹੁਣ ਇਹ ਪੱਤਰ ਜਾਰੀ ਕਰਕੇ ਆਮ ਬਦਲੀਆਂ/ਤੈਨਾਤੀਆਂ ਦੇ ਸਮੇਂ ਵਿਚ ਮਿਤੀ 20.08.2025 ਤੱਕ ਦਾ ਵਾਧਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਨਵੀਂ ਪੈਨਸ਼ਨ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਬੁਲਾਰੇ ਨੇ ਦੱਸਿਆ ਕਿ ਮਿਤੀ 20.08.2025 ਤੋਂ ਬਾਅਦ ਆਮ ਬਦਲੀਆਂ ਤੇ ਸੰਪੂਰਨ ਰੋਕ ਹੋਵੇਗੀ ਅਤੇ ਇਸ ਉਪਰੰਤ ਬਦਲੀ/ਤੈਨਾਤੀ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਟਰਾਂਸਫਰ ਪਾਲਿਸੀ ਮਿਤੀ 23.04.2018 ਵਿਚ ਕੀਤੇ ਗਏ ਉਪਬੰਧਾਂ ਅਨੁਸਾਰ ਹੀ ਕੀਤੀ ਜਾ ਸਕੇਗੀ। ਇਹ ਪੱਤਰ ਰਾਜ ਦੇ ਸਮੂਹ ਵਿਭਾਗਾਂ ਦੇ ਮੁੱਖੀ, ਡਵੀਜ਼ਨਾਂ ਦੇ ਕਮਿਸ਼ਨਰਜ਼, ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਜ਼ ਅਤੇ ਸਬ ਡਵੀਜ਼ਨ ਮੈਜਿਸਟਰੇਟ, ਰਾਜ ਦੇ ਸਮੂਹ ਬੋਰਡ/ਕਾਰਪੋਰੇਸ਼ਨਾਂ ਦੇ ਚੇਅਰਮੇਨ/ਮੈਨੇਜਿੰਗ ਡਾਇਰੈਕਟਰ ਨੂੰ ਮੁਖ਼ਾਤਿਬ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਭਰ ਵਿਚ ਹੋ ਗਈ ਨਾਕਾਬੰਦੀ, ਵੱਡੀ ਗਿਣਤੀ ਪੁਲਸ ਤਾਇਨਾਤ, ਜਾਰੀ ਹੋਈਆਂ ਸਖ਼ਤ ਹਦਾਇਤਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੇਹ ਵਪਾਰ ਦੇ ਧੰਦੇ 'ਚ ਇਕ ਮੁਲਜ਼ਮ ਗ੍ਰਿਫ਼ਤਾਰ
NEXT STORY