ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੁਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੇ ਹੋਰ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਕ੍ਰਮਵਾਰ ਲਗਾਏ ਜਾਣਗੇ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰੁਜ਼ਗਾਰ ਕੈਂਪ ਵਿਚ ਵੱਖ-ਵੱਖ ਨਾਮੀ ਕੰਪਨੀਆਂ 10ਵੀਂ, 12ਵੀਂ, ਗ੍ਰੈਜੂਏਟ, ਪੋਸਟ ਗ੍ਰੈਜੂਏਟ ਪਾਸ ਕੁੜੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਭਾਗ ਲੈ ਰਹੀਆਂ ਹਨ। ਇਹ ਕੈਂਪ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ ਦੇ ਤੀਹਰੇ ਕਤਲ ਕਾਂਡ ਦੀ ਖ਼ੌਫਨਾਕ ਵੀਡੀਓ ਆਈ ਸਾਹਮਣੇ, ਦੇਖੋ ਕਿਵੇਂ ਕੀਤਾ 3 ਭੈਣ-ਭਰਾਵਾਂ ਦਾ ਕਤਲ
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਸਵੈ-ਰੁਜ਼ਗਾਰ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਵਿਭਾਗ ਦੀਆਂ ਸਵੈ-ਰੁਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਅਤੇ ਚਾਹਵਾਨ ਪ੍ਰਾਰਥੀਆਂ ਨੂੰ ਲੋਨ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਸੂਬੇ ਦੀਆਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਮੈਗਾ ਰੁਜ਼ਗਾਰ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਉਨ੍ਹਾਂ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਵੱਖ-ਵੱਖ ਆਂਗਣਵਾੜੀ ਸੈਂਟਰਾਂ ਰਾਹੀ ਪਿੰਡਾਂ ਵਿਚ ਅਨਾਊਂਸਮੈਂਟ ਕਰਵਾਈ ਜਾਵੇ ਅਤੇ ਮਹਿਲਾਵਾਂ ਨੂੰ ਇਨ੍ਹਾਂ ਕੈਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਵੇ।
ਇਹ ਵੀ ਪੜ੍ਹੋ : ਕਲਯੁੱਗ ਦਾ ਬੁਰਾ ਜ਼ਮਾਨਾ, ਅੱਧੀ ਰਾਤ ਨੂੰ ਘਰੋਂ ਬਾਹਰ ਬੁਲਾਈਆਂ ਭਾਬੀਆਂ, ਫਿਰ ਜੋ ਹੋਇਆ...
ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਾਉਣ ਲਈ ਵੱਖ-ਵੱਖ ਖੇਤਰਾਂ ਵਿਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿਚ ਕ੍ਰਮਵਾਰ ਸਾਰੇ ਜ਼ਿਲ੍ਹਿਆਂ ਵਿਚ ਰੁਜ਼ਗਾਰ ਕੈਂਪ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਇਹ ਰੁਜ਼ਗਾਰ ਕੈਂਪ ਇਸ ਦਿਸ਼ਾ ਵਿਚ ਇਕ ਅਹਿਮ ਕਦਮ ਹਨ। ਇਨ੍ਹਾਂ ਕੈਂਪਾਂ ਦਾ ਉਦੇਸ਼ ਮਹਿਲਾਵਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਰੁਜ਼ਗਾਰ ਵਿਚ ਲਿੰਗ ਅਧਾਰਤ ਪਾੜੇ ਨੂੰ ਖ਼ਤਮ ਕਰਨਾ, ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਅਤੇ ਮਹਿਲਾਵਾਂ ਵਿਚ ਆਤਮ ਵਿਸ਼ਵਾਸ ਪੈਦਾ ਕਰਨਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਲੁਟੇਰਿਆਂ ਦਾ ਕਹਿਰ, ਦਵਾਈ ਲੈਣ ਜਾਂਦਿਆਂ 'ਤੇ ਹਮਲਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਰ 'ਤਾ ਪਿਓ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਜੇਲ੍ਹ ਸੁਰੱਖਿਆ 'ਚ ਫ਼ਿਰ ਲੱਗੀ ਸੰਨ੍ਹ! ਕੈਦੀ ਤੋਂ ਮਿਲੇ ਨਸ਼ੀਲੇ ਕੈਪਸੂਲ ਤੇ ਮੋਬਾਈਲ
NEXT STORY