ਫ਼ਰੀਦਕੋਟ (ਹਾਲੀ,ਜੱਸੀ)- ''ਪੰਜਾਬ ਸਰਕਾਰ ਵੱਲੋਂ ਘਰ-ਘਰ ਨੌਕਰੀ ਦੇਣ ਦੇ ਵਾਅਦੇ ਨੂੰ ਅਮਲੀਜਾਮਾ ਪਹਿਨਉਣ ਲਈ ਪੂਰੀ ਮਿਹਨਤ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਰਕਾਰ ਵੱਲੋਂ ਪੰਜਾਬ ਦੀਆਂ ਵੱਖ-ਵੱਖ ਤਕਨੀਕੀ ਸੰਸਥਾਵਾਂ 'ਚ ਲਾਏ ਗਏ ਰੋਜ਼ਗਾਰ ਮੇਲਿਆਂ ਵਿਚ ਹੁਣ ਤੱਕ 46,500 ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ''। ਇਹ ਪ੍ਰਗਟਾਵਾ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਦੇਸ਼ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਚ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਕਰਨ ਉਪਰੰਤ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਕੈਬਨਿਟ ਮੰਤਰੀ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਪੂਰੇ ਸੂਬੇ ਵਿਚ ਦੂਜੇ ਗੇੜ ਦੇ ਰੋਜ਼ਗਾਰ ਮੇਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਕੁਲ 140 ਥਾਵਾਂ 'ਤੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਵੇਗਾ, ਜਿਸ ਤਹਿਤ 50 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਟੀਚਾ ਮਿੱਥਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਆਨਲਾਈਨ ਪੋਰਟਲ 'ਤੇ ਹੁਣ ਤੱਕ 4 ਲੱਖ 70 ਹਜ਼ਾਰ ਵਿਦਿਆਰਥੀਆਂ ਨੇ ਆਪਣੇ ਨਾਂ ਰਜਿਸਟਰਡ ਕਰਵਾਏ ਹਨ ਅਤੇ ਕੁਲ 1700 ਕੰਪਨੀਆਂ ਵੱਲੋਂ ਹੁਣ ਤੱਕ 46 ਹਜ਼ਾਰ 500 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਆਦੇਸ਼ ਗਰੁੱਪ ਆਫ਼ ਇੰਸਟੀਚਿਊਟ ਦੇ ਡਾਇਰੈਕਟਰ ਗੁਰਫ਼ਤਿਹ ਸਿੰਘ ਵੱਲੋਂ ਆਪਣੀਆਂ ਸੰਸਥਾਵਾਂ 'ਚ ਰੋਜ਼ਗਾਰ ਮੇਲਿਆਂ ਦਾ ਆਯੋਜਨ ਕਰਨ ਅਤੇ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਦੇ ਇਸ ਮੈਗਾ ਰੋਜ਼ਗਾਰ ਮੇਲੇ 'ਚ 4 ਹਜ਼ਾਰ ਦੇ ਕਰੀਬ ਬੇਰੋਜ਼ਗਾਰਾਂ ਵੱਲੋਂ ਵੱਖ-ਵੱਖ ਕੰਪਨੀਆਂ ਕੋਲ ਆਪਣੀ ਰਜਿਸਟਰੇਸ਼ਨ ਕਰਵਾਈ ਗਈ ਹੈ, ਜਿਸ ਤਹਿਤ ਇਕ ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ।
ਇਸ ਸਮੇਂ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇ ਤਕਨੀਕੀ ਸਿੱਖਿਆ ਮੰਤਰੀ ਵੱਲੋਂ ਘਰ-ਘਰ ਨੌਕਰੀ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਕੀਤੀ ਜਾ ਰਹੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਰੋਜ਼ਗਾਰ ਮਿਲਣ ਨਾਲ ਜਿੱਥੇ ਨੌਜਵਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ, ਉੱਥੇ ਹੀ ਉਨ੍ਹਾਂ ਦੀ ਸੋਚ ਵੀ ਉਸਾਰੂ ਬਣੇਗੀ। ਪ੍ਰਾਈਵੇਟ ਖੇਤਰ 'ਚ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਅਵਸਰ ਹੁੰਦੇ ਹਨ ਅਤੇ ਉਹ ਤਜਰਬੇ ਤੋਂ ਬਾਅਦ ਸਰਕਾਰੀ ਅਧਿਕਾਰੀਆਂ ਤੋਂ ਵੀ ਵੱਧ ਤਨਖ਼ਾਹਾਂ ਪ੍ਰਾਪਤ ਕਰਦੇ ਹਨ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਕੇਸ਼ਵ ਹਿੰਗੋਨੀਆ, ਸੀਨੀਅਰ ਪੁਲਸ ਕਪਤਾਨ ਡਾ. ਨਾਨਕ ਸਿੰਘ, ਐੱਸ. ਡੀ. ਐੱਮ. ਗੁਰਜੀਤ ਸਿੰਘ, ਆਦੇਸ਼ ਗਰੁੱਪ ਦੇ ਡਾਇਰੈਕਟਰ ਗੁਰਫਤਿਹ ਸਿੰਘ, ਕੈਂਪਸ ਡਾਇਰੈਕਟਰ ਆਦੇਸ਼ ਫ਼ਰੀਦਕੋਟ ਡਾ. ਬੀ. ਪੀ. ਗਰਗ, ਧਨਜੀਤ ਸਿੰਘ ਕਾਂਗਰਸ ਆਗੂ ਸਮੇਤ ਵੱਡੀ ਗਿਣਤੀ 'ਚ ਪ੍ਰਾਈਵੇਟ ਕੰਪਨੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਸਰਬ ਨੌਜਵਾਨ ਸਭਾ ਨੂੰ ਕੀਤਾ ਸਨਮਾਨਿਤ
NEXT STORY