ਪਟਿਆਲਾ/ਰੱਖੜਾ (ਰਾਣਾ) : ਭਗਵੰਤ ਸਿੰਘ ਮਾਨ ਸਰਕਾਰ ਵਲੋਂ ਗੰਨੇ ਦੇ ਮੁੱਲ ’ਚ ਕੀਤੇ 11 ਰੁਪਏ ਦੇ ਵਾਧੇ ਨਾਲ ਕਿਸਾਨ ਬਾਗੋ ਬਾਗ ਹਨ ਕਿਉਂਕਿ ਦੇਸ਼ ਦੀਆਂ ਸਮੁੱਚੀਆਂ ਸਟੇਟਾਂ ਨਾਲੋਂ ਪੰਜਾਬ ਅੰਦਰ ਸਭ ਤੋਂ ਵੱਧ ਮੁੱਲ 391 ਰੁਪਏ ਪ੍ਰਤੀ ਕੁਇੰਟਲ ਤੈਅ ਹੋ ਚੁਕਿਆ ਹੈ, ਜੇਕਰ ਦੂਜੇ ਸੂਬਿਆਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਵਿਚ ਗੰਨੇ ਦਾ ਮੁੱਲ ਘੱਟ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਵੀ ਵੰਨ-ਸੁਵੰਨੀਆਂ ਫਸਲਾਂ ਦੀ ਪੈਦਾਵਾਰ ਕਰਕੇ ਵੱਧ ਮੁਨਾਫਾ ਕਮਾਉਣ ਦੀ ਲੋੜ ਹੈ। ਲਿਹਾਜ਼ਾ ਝੋਨੇ ਅਤੇ ਕਣਕ ਦੀਆਂ ਫਸਲਾਂ ਦੇ ਦਾਇਰੇ ਨੂੰ ਘਟਾ ਕੇ ਹੋਰਨਾਂ ਫਸਲਾਂ ਦੀ ਪੈਦਾਵਾਰ ਕਰਨੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਨੂੰ ਹੋਰਨਾਂ ਫਸਲਾਂ ਤੋਂ ਵੱਧ ਮੁਨਾਫਾ ਕਮਾਉਣ ਵਿਚ ਮਦਦ ਮਿਲ ਸਕੇ। ਇਸ ਮੌਕੇ ‘ਆਪ’ ਦੇ ਬਲਾਕ ਪ੍ਰਧਾਨ ਨਵਪ੍ਰੀਤ ਸਿੰਘ ਤੇ ਨਵੀ ਉਚਾਗਾਓਂ ਨੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਲਿਹਾਜ਼ਾ ਪੰਜਾਬ ਦੇ ਮੁੱਖ ਮੰਤਰੀ ਵਲੋਂ ਵੱਖ-ਵੱਖ ਵਿਭਾਗਾਂ ਵਿਚ ਨੌਕਰੀਆਂ ਪ੍ਰਦਾਨ ਕਰਕੇ ਬੇਰੋਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ ਜੋ ਕਿ ਸ਼ਲਾਘਾਯੋਗ ਹੈ। ਇਸ ਮੌਕੇ ‘ਆਪ’ ਦੇ ਬਲਾਕ ਪ੍ਰਧਾਨ ਨਵਪ੍ਰੀਤ ਸਿੰਘ ਤੇ ਨਵੀ ਉਚਾਗਾਓਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੀ. ਏ. ਗੁਰਦੇਵ ਸਿੰਘ ਟਿਵਾਣਾ, ਸੁਖਚੈਨ ਸਿੰਘ ਵਜੀਦਪੁਰ ਬਲਾਕ ਪ੍ਰਧਾਨ, ਬਲਜਿੰਦਰ ਸਿੰਘ ਪਹਾੜਪੁਰ, ਬਲਕਾਰ ਸਿੰਘ ਰਾਜਗੜ੍ਹ, ਦੀਪਕ ਵਧਵਾ ਬਲਾਕ ਪ੍ਰਧਾਨ, ਇੰਦਰਜੀਤ ਸਿੰਘ ਖੇੜੀਮਾਨੀਆਂ ਬਲਾਕ ਪ੍ਰਧਾਨ ਆਦਿ ਵੀ ਹਾਜ਼ਰ ਸਨ।
ਜਲੰਧਰ ਦੇ ਵਿਧਾਇਕ ਤੇ ਡਿਪਟੀ ਕਮਿਸ਼ਨਰ ਵਲੋਂ ਮਰੀਜ਼ਾਂ ਦੀਆਂ ਦਵਾਈਆਂ ਲਈ ਡਾਕਟਰਾਂ ਨੂੰ ਹਦਾਇਤਾਂ ਜਾਰੀ
NEXT STORY