ਚੰਡੀਗੜ੍ਹ : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਮੰਡੀਆਂ ਵਿਚ ਲੋਡਿੰਗ ਦਾ ਕੰਮ ਕਰਨ ਵਾਲੇ ਮਜ਼ਦੂਰ ਵੀ ਖਰੀਦ ਪ੍ਰਕਿਰਿਆ ਦਾ ਅਹਿਮ ਹਿੱਸਾ ਹਨ ਅਤੇ ਇਸ ਲਈ ਉਨ੍ਹਾਂ ਦੀ ਮਜ਼ਦੂਰੀ ਵਧਾ ਕੇ 2.64 ਰੁਪਏ ਪ੍ਰਤੀ ਬੋਰੀ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਅੱਜ ਇੱਥੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕ ਸਾਲ ਪਹਿਲਾਂ ਤੱਕ ਮਜ਼ਦੂਰਾਂ ਨੂੰ ਪ੍ਰਤੀ ਬੋਰੀ 1.80 ਰੁਪਏ ਮਿਲਦੇ ਸਨ, ਜਿਸਨੂੰ 41 ਪੈਸੇ ਵਧਾ ਕੇ 2.21 ਰੁਪਏ ਪ੍ਰਤੀ ਬੋਰੀ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਮਜ਼ਦੂਰੀ ਦਰਾਂ ਵਿਚ 43 ਪੈਸੇ ਦਾ ਹੋਰ ਵਾਧਾ ਕਰਨ ਦੇ ਨਾਲ ਇਕ ਸਾਲ ਅੰਦਰ ਮਜ਼ਦੂਰੀ ਦਰਾਂ ਵਿਚ ਕੁੱਲ 84 ਪੈਸੇ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਮਜ਼ਦੂਰਾਂ ਨੂੰ ਕੁੱਲ 10 ਕਰੋੜ ਰੁਪਏ ਦਾ ਲਾਭ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਕਦਮ ਮਜ਼ਦੂਰ ਵਰਗ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਠੋਸ ਸਬੂਤ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਲਈ ਅਹਿਮ ਖ਼ਬਰ, ਜਾਰੀ ਹੋਏ ਸਖ਼ਤ ਹੁਕਮ
ਭੰਡਾਰਨ ਸਮਰੱਥਾ ਦੇ ਸਬੰਧ ਵਿਚ ਕਟਾਰੂਚੱਕ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਗਈ ਵੀਡੀਓ ਕਾਨਫਰੰਸਿੰਗ ਵਿਚ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਢੁਕਵੀਂ ਭੰਡਾਰਨ ਸਮਰੱਥਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੂੰ ਇਸ ਮੁੱਦੇ 'ਤੇ ਕੋਈ ਮੁਸ਼ਕਿਲ ਨਾ ਆਉਣ ਦਾ ਭਰੋਸਾ ਦਿੱਤਾ ਗਿਆ ਹੈ। ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਸੂਬੇ 2676 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਜਿਨ੍ਹਾਂ ਵਿਚ 1864 ਨਿਯਮਤ ਅਤੇ 812 ਆਰਜ਼ੀ ਹਨ। ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿਚ 4.19 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਕਣਕ ਆ ਚੁੱਕੀ ਹੈ ਅਤੇ ਇਸ ਵਿਚੋਂ 3.22 ਐੱਲ.ਐੱਮ.ਟੀ. ਕਣਕ ਖਰੀਦੀ ਜਾ ਚੁੱਕੀ ਹੈ ਜੋ ਕਿ 76 ਫੀਸਦ ਬਣਦੀ ਹੈ। ਇਸਦੇ ਨਾਲ ਹੀ ਐੱਮ.ਐੱਸ.ਪੀ. ਦੇ ਸਬੰਧ ਵਿਚ 151 ਕਰੋੜ ਰੁਪਏ ਦਾ ਭੁਗਤਾਨ ਵੀ ਕਿਸਾਨਾਂ ਦੇ ਖਾਤਿਆਂ ਵਿਚ ਹੋ ਚੁੱਕਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਇੱਕੋ ਪ੍ਰਾਇਮਰੀ ਸਕੂਲ ਦੇ 6 ਅਧਿਆਪਕ ਸਸਪੈਂਡ
ਸੂਬਾ ਸਰਕਾਰ ਦੀਆਂ ਹੋਰ ਭਲਾਈ ਕੇਂਦਰਿਤ ਪਹਿਲਕਦਮੀਆਂ 'ਤੇ ਧਿਆਨ ਕੇਂਦਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਪਹਿਲਾਂ ਡਿਪੂ ਹੋਲਡਰਾਂ ਦੀ ਮਾਰਜਿਨ ਮਨੀ 8 ਸਾਲਾਂ ਬਾਅਦ 50 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕੀਤੀ ਗਈ ਸੀ। ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਫਸਲ ਦੇ ਦਾਣੇ-ਦਾਣੇ ਦੀ ਖਰੀਦ ਲਈ ਵਚਨਬੱਧ ਹੈ, ਕਟਾਰੂਚੱਕ ਨੇ ਕਿਹਾ ਕਿ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ ਅਤੇ ਸਕੱਤਰ-ਕਮ-ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਬਿਜਲੀ ਦੇ ਬਿੱਲਾਂ ਨੂੰ ਲੈ ਕੇ ਪੰਜਾਬ ਪਾਵਰਕਾਮ ਵਿਭਾਗ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਕੋਦਰ ’ਚ ਖਾਲਿਸਤਾਨ ਦੇ ਪੋਸਟਰ ਲਗਾ ਕੇ ਦਹਿਸ਼ਤ ਫੈਲਾਉਣ ਵਾਲੇ 2 ਹੋਰ ਮੁਲਜ਼ਮ ਗ੍ਰਿਫ਼ਤਾਰ
NEXT STORY