ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੀ. ਐੱਸ. ਪੀ. ਸੀ. ਐੱਲ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਤਨਖਾਹਾਂ ’ਚੋਂ ਵਸੂਲੀ ਨੂੰ ਰੋਕਣ ਦੇ ਹੁਕਮ ਦਿੱਤੇ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੀ.ਆਰ.ਏ. 293/19, 294/19, 295/19 ਅਤੇ 296/19 ਦੇ ਤਹਿਤ ਜੁਲਾਈ 17,2020 ਤੋਂ ਬਾਅਦ ਭਰਤੀ/ਨਿਯੁਕਤ ਕਰਮਚਾਰੀਆਂ ਦੀਆਂ ਤਨਖਾਹਾਂ ਦਾ ਮੁੱਦਾ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ ਜਾਣ ਤੋਂ ਬਾਅਦ ਉਨ੍ਹਾਂ ਨੇ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਤਨਖਾਹਾਂ ’ਚੋਂ ਰਿਕਵਰੀ ਨੂੰ ਰੋਕਣ ਦੇ ਨਿਰਦੇਸ਼ ਜਾਰੀ ਕੀਤੇ।
ਇਹ ਵੀ ਪੜ੍ਹੋ : ਪਰਲ ਗਰੁੱਪ ਹੱਥੋਂ ਠੱਗੇ ਲੋਕਾਂ ਲਈ ਰਾਹਤ ਭਰੀ ਖ਼ਬਰ, ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਬਿਜਲੀ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੀ. ਆਰ. ਏ. 293/19, 294/19, 295/19 ਅਤੇ 296/19 ਤਹਿਤ ਜੁਲਾਈ 17,2020 ਤੋਂ ਬਾਅਦ ਭਰਤੀ/ਨਿਯੁਕਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਜਾਰੀ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ। ਉਕਤ ਸੀ. ਆਰ. ਏ. ਅਧੀਨ 17. 7. 2020 ਤੋਂ ਬਾਅਦ ਭਰਤੀ/ਨਿਯੁਕਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਨਾਲ ਸਬੰਧਤ ਮੁੱਦਿਆਂ ਬਾਰੇ ਪੰਜਾਬ ਸਰਕਾਰ ਤੋਂ ਲੋੜੀਂਦੇ ਨਿਰਦੇਸ਼ ਪ੍ਰਾਪਤ ਹੋਣ ਤੱਕ, ਫਿਲਹਾਲ ਉਨ੍ਹਾਂ ਦੀਆਂ ਤਨਖ਼ਾਹਾਂ ’ਚੋਂ ਵਸੂਲੀ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਗਏ ਹਨ ਜੋ ਪਹਿਲਾਂ 7ਵੇਂ ਤਨਖ਼ਾਹ ਕਮਿਸ਼ਨ ਦੇ ਅਨੁਸਾਰ ਘੱਟੋ-ਘੱਟ ਯੋਗ ਤਨਖਾਹ ਪ੍ਰਾਪਤ ਕਰ ਰਹੇ ਸਨ ਪਰ ਮੀਮੋ ਨੰਬਰ 14475/15175 ਮਿਤੀ 24.05.2022 ਰਾਹੀਂ ਜਾਰੀ ਹਦਾਇਤਾਂ ਤੋਂ ਬਾਅਦ ਉਨਾਂ ਨੂੰ ਘੱਟੋ-ਘੱਟ ਪੇ-ਬੈਂਡ/ਡੀਸੀ ਰੇਟ ਮਿਲ ਰਿਹਾ ਹੈ।
ਇਹ ਵੀ ਪੜ੍ਹੋ : 12 ਸਾਲਾ ਬੱਚੀ ਬਣੀ ਮਾਂ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਫਗਵਾੜਾ 'ਚ ਵਾਪਰੇ ਭਿਆਨਕ ਹਾਦਸੇ ਨੇ ਘਰ 'ਚ ਪੁਆਏ ਵੈਣ, 4 ਮਹੀਨੇ ਪਹਿਲਾਂ ਵਿਆਹੀ ਕੁੜੀ ਦੀ ਦਰਦਨਾਕ ਮੌਤ
NEXT STORY