ਲੁਧਿਆਣਾ (ਨਰਿੰਦਰ ਮਹਿੰਦਰੂ) : ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟਰ ਵਰਕਰ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਯੂਨੀਅਨ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਤਿੱਖਾ ਸੰਘਰਸ਼ ਕਰਨਗੇ ਅਤੇ ਤਾਰੀਖ਼ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ ਜਦਕਿ 28-29-30 ਨੂੰ ਹੜਤਾਲ ਕੀਤੀ ਜਾਵੇਗੀ ਅਤੇ ਫਿਰ ਮੋਤੀ ਮਹਿਲ ਦਾ ਵੀ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹੱਕਾਂ ਲਈ ਡਾਂਗਾਂ ਖਾਣ ਨੂੰ ਵੀ ਹਨ ਤਿਆਰ।
ਇਹ ਵੀ ਪੜ੍ਹੋ : ਲੁਧਿਆਣਾ ਵਿਚ ਵੀਕੈਂਡ ਕਰਫਿਊ ਦੇ ਚੱਲਦੇ ਨਵੀਂ ਹਦਾਇਤਾਂ ਜਾਰੀ
ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟਰ ਵਰਕਰ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਵੱਲ ਸਰਕਾਰ ਧਿਆਨ ਨਹੀਂ ਦੇ ਰਹੀ। ਹੁਣ ਲਗਾਤਾਰ ਪੰਜਾਬ ਰੋਡਵੇਜ਼ ਅਤੇ ਪਨਬੱਸ ਵਿਚ ਬੱਸਾਂ ਦੀ ਗਿਣਤੀ ਘੱਟ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਪੱਕੇ ਵੀ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਬਰਾਬਰ ਕੰਮ-ਬਰਾਬਰ-ਤਨਖਾਹ ਦੇਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬੇਸ਼ੱਕ ਸਰਕਾਰ ਸਾਡੇ ਡਾਂਗਾਂ ਮਾਰੇ ਪਰ ਉਹ ਆਪਣੇ ਹੱਕਾਂ ਲਈ ਡਾਂਗਾਂ ਖਾਣ ਨੂੰ ਵੀ ਤਿਆਰ ਹਨ।
ਇਹ ਵੀ ਪੜ੍ਹੋ : ਗੈਂਗਸਟਰ ਜੈਪਾਲ ਭੁੱਲਰ ਐਨਕਾਊਂਟਰ ਮਾਮਲੇ ’ਚ ਵੱਡਾ ਖ਼ੁਲਾਸਾ, ਸੀ. ਸੀ. ਟੀ. ਵੀ. ਫੁਟੇਜ ’ਚ ਨਜ਼ਰ ਆਈਆਂ ਕੁੜੀਆਂ
ਖਾਲਸਾ ਕਾਲਜ ਪਟਿਆਲਾ ਦੀ ਜ਼ਮੀਨ 'ਤੇ ਕਬਜ਼ਾ, ਲੈਂਡ ਮਾਫੀਏ ਦੀ ਮਦਦ ਕਰ ਰਿਹੈ ਪ੍ਰਸ਼ਾਸਨ : ਬੀਬੀ ਜਗੀਰ ਕੌਰ
NEXT STORY