ਮਜੀਠਾ/ਚੰਡੀਗੜ੍ਹ : ਮਜੀਠਾ ਹਲਕੇ ਦੇ ਪਿੰਡਾਂ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 17 ਲੋਕਾਂ ਦੀ ਹੋਈ ਮੌਤ ਦੇ ਮਾਮਲੇ 'ਚ ਪੰਜਾਬ ਸਰਕਾਰ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜੇਕਰ ਇਨ੍ਹਾਂ ਪਰਿਵਾਰਾਂ 'ਚੋਂ ਕੋਈ ਨੌਕਰੀ ਕਰਨ ਦੇ ਯੋਗ ਹੈ ਤਾਂ ਉਸ ਨੂੰ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਪਰਿਵਾਰ ਦਾ ਚੁੱਲ੍ਹਾ ਬੁਝਣ ਨਹੀਂ ਦਿਆਂਗੇ।
ਇਹ ਵੀ ਪੜ੍ਹੋ : ਡਾਕਟਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਿਹਤ ਮੰਤਰੀ ਨੇ ਕੀਤਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਥਾਣਾ ਮਜੀਠਾ ਅਤੇ ਕੱਥੂਨੰਗਲ ਦੇ ਕਈ ਪਿੰਡਾਂ 'ਚ ਮੰਦਭਾਗੀ ਘਟਨਾ ਘਟੀ ਅਤੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 17 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਹ ਕਤਲ ਹੀ ਹਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੇ 10 ਦੋਸ਼ੀਆਂ ਨੂੰ ਹੁਣ ਤੱਕ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਦੇ ਤਾਰ ਦਿੱਲੀ ਤੱਕ ਜੁੜੇ ਹੋਏ ਹਨ ਅਤੇ ਉੱਥੇ ਵੀ ਸਾਡੀ ਟੀਮ ਗਈ ਹੋਈ ਹੈ।
ਇਹ ਵੀ ਪੜ੍ਹੋ : ਅਰਧ ਸੈਨਿਕ ਬਲਾਂ ਦੇ ਜਵਾਨਾਂ ਨਾਲ ਜੁੜੀ ਵੱਡੀ ਖ਼ਬਰ, ਜਾਰੀ ਕੀਤੇ ਗਏ ਸਖ਼ਤ ਹੁਕਮ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਘਟਨਾ ਦੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਬਹੁਤ ਹੀ ਗਰੀਬ ਘਰਾਂ ਦੇ ਕਮਾਊ ਵਿਅਕਤੀਆਂ ਦੇ ਪਰਿਵਾਰਾਂ ਦੇ ਅੱਥਰੂ ਦੇਖੇ ਨਹੀਂ ਜਾ ਰਹੇ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ। ਮੁੱਖ ਮੰਤਰੀ ਨੇ ਕਿਹਾ ਇਸ ਘਟਨਾ ਨਾਲ ਸਬੰਧਿਤ 2 ਐਕਸਾਈਜ਼ ਅਫ਼ਸਰਾਂ ਨੂੰ ਮੁਅੱਤਲ ਕੀਤਾ ਗਿਆ ਹੈ ਅਤੇ ਇੰਨਾ ਵੱਡਾ ਕੰਮ ਪੁਲਸ, ਅਫ਼ਸਰਸ਼ਾਹੀ ਅਤੇ ਸਿਆਸੀ ਬੰਦਿਆਂ ਦੀ ਸ਼ੈਅ ਤੋਂ ਬਿਨਾਂ ਨਹੀਂ ਹੋ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਘਟਨਾ ਲਈ ਜੋ ਵੀ ਵਿਅਕਤੀ ਜ਼ਿੰਮੇਵਾਰ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਐਕਸ਼ਨ ਲਿਆ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਨਸਾ 'ਚ ਆਇਆ ਭਿਆਨਕ ਤੂਫ਼ਾਨ, ਪੁੱਟੇ ਗਏ ਦਰਖ਼ਤ, ਡਿੱਗੇ ਬਿਜਲੀ ਦੇ ਖੰਭੇ
NEXT STORY