ਖੰਨਾ (ਵਿਪਨ) : ਪੰਜਾਬ ਸਰਕਾਰ ਨੇ ਸ਼ਹੀਦੀ ਪੰਦਰਵਾੜੇ ਦੌਰਾਨ ਵੱਡਾ ਐਲਾਨ ਕੀਤਾ ਹੈ। ਸਰਕਾਰ ਵਲੋਂ ਨਵੇਂ ਬਣਾਉਣ ਵਾਲੇ ਜਿੰਮਾਂ ਅਤੇ ਹੈਲਥ ਸੈਂਟਰਾਂ ਦੇ ਨਾਂ ਛੋਟੇ ਸਾਹਿਬਜ਼ਾਦਿਆਂ ਦੇ ਨਾਂ 'ਤੇ ਰੱਖਣ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਹ ਮੰਗ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤੀ ਸੀ। ਇਸ 'ਤੇ ਖੇਡ ਵਿਭਾਗ ਦੇ ਡਾਇਰੈਕਟਰ ਨੇ ਪੱਤਰ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਦੇ ਦਫ਼ਤਰ
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਸ਼ਹੀਦੀ ਪੰਦਰਵਾੜੇ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੂਬੇ ਅੰਦਰ ਬਣਨ ਵਾਲੇ ਨਵੇਂ ਜਿੰਮਾਂ ਅਤੇ ਹੈਲਥ ਸੈਂਟਰਾਂ ਦੇ ਨਾਂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਦੇ ਨਾਂ 'ਤੇ ਰੱਖੇ ਜਾਣ।
ਇਹ ਵੀ ਪੜ੍ਹੋ : ਢੌਂਗੀ ਬਾਬੇ ਦੇ ਘਰ ਪੁੱਜੇ ਨਿਹੰਗ ਵੀ ਰਹਿ ਗਏ ਦੰਗ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੰਗ ਨੂੰ ਪੂਰਾ ਕੀਤਾ ਹੈ। ਇਸ ਸਬੰਧੀ ਖੇਡ ਵਿਭਾਗ ਦੇ ਡਾਇਰੈਕਟਰ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ, ਜਿਸ ਦੀ ਕਾਪੀ ਉਨ੍ਹਾਂ ਨੂੰ ਵੀ ਭੇਜੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
AP ਢਿੱਲੋਂ ਅੱਜ ਨਚਾਉਣਗੇ ਚੰਡੀਗੜ੍ਹ ਵਾਲੇ, ਸ਼ੋਅ ਕਾਰਨ ਇਹ ਰਸਤੇ ਰਹਿਣਗੇ ਬੰਦ
NEXT STORY