ਚੰਡੀਗੜ੍ਹ (ਵੈੱਬ ਡੈਸਕ, ਅੰਕੁਰ) : ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੇ ਹਾਲਾਤ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਵੱਡਾ ਫ਼ੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸਾਰੇ ਆਈ. ਏ. ਐੱਸ. ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸਵੇਰੇ-ਸਵੇਰੇ ਸਾਇਰਨ ਵੱਜਣੇ ਸ਼ੁਰੂ, ਮੋਹਾਲੀ ਵੀ ਅਲਰਟ 'ਤੇ
ਸਰਕਾਰ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਕੋਈ ਵੀ ਅਧਿਕਾਰੀ ਅਗਲੇ ਹੁਕਮਾਂ ਤੱਕ ਛੁੱਟੀ ਨਹੀਂ ਲਵੇਗਾ ਅਤੇ ਕੋਈ ਵੀ ਅਧਿਕਾਰੀ ਆਪਣੀ ਪੋਸਟਿੰਗ ਦੀ ਥਾਂ ਤੋਂ ਬਾਹਰ ਨਹੀਂ ਜਾਵੇਗਾ। ਦੱਸਣਯੋਗ ਹੈ ਕਿ ਇਸ ਸਮੇਂ ਹਾਲਾਤ ਬੇਹੱਦ ਤਣਾਅਪੂਰਨ ਬਣੇ ਹੋਏ ਹਨ।
ਇਹ ਵੀ ਪੜ੍ਹੋ : ਵੱਧਦੇ ਤਣਾਅ ਵਿਚਾਲੇ ਰੱਦ ਹੋਈਆਂ ਮੁਲਾਜ਼ਮਾਂ ਦੀਆਂ ਛੁੱਟੀਆਂ! ਜਾਰੀ ਹੋਏ ਸਖ਼ਤ ਹੁਕਮ
ਬੀਤੀ ਰਾਤ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਾਕਿਸਤਾਨ ਵਲੋਂ ਹਮਲੇ ਕੀਤੇ ਗਏ ਸਨ, ਜਿਨ੍ਹਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਗਿਆ। ਇਸ ਤਰ੍ਹਾਂ ਦੇ ਹਾਲਾਤ ਮਗਰੋਂ ਲੋਕਾਂ 'ਚ ਵੀ ਡਰ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਇਹ ਵੱਡਾ ਫ਼ੈਸਲਾ ਲਿਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਆਬਾਦਪੁਰਾ 'ਚ ਪੁਲਸ ਦੀ ਵੱਡੀ ਕਾਰਵਾਈ, ਬੁਲਡੋਜ਼ਰ ਚਲਾ ਕੇ ਢਾਹਿਆ ਨਸ਼ਾ ਤਸਕਰ ਦਾ ਘਰ
NEXT STORY