ਜਲੰਧਰ : ਹਰਿਆਣਾ ਵਿਚਾਲੇ ਭਾਖੜਾ ਨਹਿਰ ਦੇ ਪਾਣੀ ਦੇ ਚੱਲ ਰਹੇ ਵਿਵਾਦ ਦਰਮਿਆਨ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ। ਇਜਲਾਸ ਦੌਰਾਨ ਜਿਥੇ ਸਮੂਹ ਵਿਧਾਨ ਸਭਾ ਮੈਂਬਰ ਪਾਣੀ ਬਚਾਉਣ ਦੇ ਮਸਲੇ ਉੱਤੇ ਇਕਮਤ ਰਹੇ ਉੱਥੇ ਹੀ ਸਦਨ ਦੀ ਕਾਰਵਾਈ ਦੌਰਾਨ ਸਿਆਸੀ ਆਗੂਆਂ ਵਿਚਾਲੇ ਬਹਿਸ ਵੀ ਦੇਖਣ ਨੂੰ ਮਿਲੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋ ਗਈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੌਰਾਨ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੀ. ਬੀ. ਐੱਮ. ਬੀ. ਦੇ ਫ਼ੈਸਲੇ ਖ਼ਿਲਾਫ਼ ਮਤਾ ਪੇਸ਼ ਕੀਤਾ ਕਿ ਹਰਿਆਣਾ ਨੂੰ ਇਕ ਵੀ ਪਾਣੀ ਦੀ ਬੂੰਦ ਫਾਲਤੂ ਨਹੀਂ ਦਿੱਤੀ ਜਾਵੇਗੀ। ਇਸ ਦੌਰਾਨ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਪਾਣੀਆਂ ਦੀ ਲੜਾਈ ਵਿਚ ਪੰਜਾਬ ਸਰਕਾਰ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਸਾਰਿਆਂ ਨੂੰ ਸਿਆਸੀ ਵਖਰੇਵੇਂ ਛੱਡ ਕੇ ਪੰਜਾਬ ਦੀ ਲੜਾਈ ਇਕਜੁੱਟ ਹੋ ਕੇ ਲੜਣ ਦੀ ਅਪੀਲ ਵੀ ਕੀਤੀ ਹੈ। ਦੇਖੋ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਇਜਲਾਸ ਦੀਆਂ ਮਹੱਤਵਪੂਰਨ ਖਬਰਾਂ...
ਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ CM ਮਾਨ ਦਾ ਵੱਡਾ ਬਿਆਨ, ਕਿਹਾ- ਅੱਜ ਅਸੀਂ...
ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਫ਼ੈਸਲੇ ਮਗਰੋਂ ਪੰਜਾਬ-ਹਰਿਆਣਾ ਵਿਚਾਲੇ ਖਿੱਚੋਤਾਣ ਜਾਰੀ ਹੈ। ਪੰਜਾਬ ਸਰਕਾਰ ਸਣੇ ਸੂਬੇ ਦੀਆਂ ਸਾਰੀਆਂ ਪਾਰਟੀਆਂ ਨੇ ਹੀ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਮਸਲੇ 'ਤੇ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਲਜਾਸ ਵੀ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ CM ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪਾਣੀਆਂ ਦੇ ਰੇੜਕੇ 'ਤੇ ਸਦਨ 'ਚ ਗਰਜੇ CM ਮਾਨ, BBMB ਨੂੰ ਲੈ ਕੇ ਆਖੀ ਵੱਡੀ ਗੱਲ (ਵੀਡੀਓ)
ਪੰਜਾਬ ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਣੀਆਂ ਦਾ ਕੋਈ 2-3 ਸਾਲਾਂ ਦਾ ਮਸਲਾ ਨਹੀਂ ਹੈ, ਸਗੋਂ ਸ਼ੁਰੂ ਤੋਂ ਹੀ ਕੇਂਦਰ ਸਰਕਾਰ ਪੰਜਾਬ ਨਾਲ ਧੱਕਾ ਕਰਦੀ ਆ ਰਹੀ ਹੈ। ਉਨ੍ਹਾਂ ਨੇ ਕੇਂਦਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਹਰੀ ਕ੍ਰਾਂਤੀ ਦੌਰਾਨ ਪੰਜਾਬ ਨੇ ਦੇਸ਼ ਦੇ ਭੰਡਾਰ ਭਰ ਦਿੱਤੇ ਪਰ ਪਤਾ ਉਦੋਂ ਲੱਗਿਆ, ਜਦੋਂ ਸਾਡੀ ਧਰਤੀ ਹੇਠਲਾ ਪਾਣੀ ਖ਼ਤਮ ਹੋ ਗਿਆ ਅਤੇ ਸਾਨੂੰ ਹਰੀ ਕ੍ਰਾਂਤੀ ਬੇਹੱਦ ਮਹਿੰਗੀ ਪਈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਵਿਧਾਨ ਸਭਾ ਵਿਚ ਬੀੜੀ ਨੂੰ ਲੈ ਕੇ ਪੈ ਗਿਆ ਰੌਲਾ
ਪੰਜਾਬ-ਹਰਿਆਣਾ ਵਿਚਾਲੇ ਭਾਖੜਾ ਨਹਿਰ ਦੇ ਪਾਣੀ ਦੇ ਚੱਲ ਰਹੇ ਵਿਵਾਦ ਦਰਮਿਆਨ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ। ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋ ਗਈ। ਦਰਅਸਲ ਮੁੱਖ ਮੰਤਰੀ ਨੇ ਮਜ਼ਾਕੀਆ ਅੰਦਾਜ਼ ਵਿਚ ਕਿਹਾ ਕਿ ਜੇਕਰ ਡੂਮਣੇ ਥੱਲੇ ਬੈਠ ਕੇ ਬੀੜੀ ਪੀਓਗੇ ਤਾਂ ਧੂੰਏਂ ਦੇ ਡਰ ਤੋਂ ਡੂਮਣਾ ਉਠੇਗਾ ਹੀ। ਇਸ 'ਤੇ ਪ੍ਰਤਾਪ ਬਾਜਵਾ ਨੇ ਇਸ ਗੱਲ ਦਾ ਵਿਰੋਧ ਕੀਤਾ ਅਤੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਸ਼ਬਦਾਂ ਦੀ ਮਿਰਿਆਦਾ ਦਾ ਖਿਆਲ ਰੱਖਣ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਰਫ ਇਕ ਕਹਾਵਤ ਹੈ। ਜੇ ਤੁਹਾਨੂੰ ਇਤਰਾਜ਼ ਹੈ ਤਾਂ ਤੁਸੀਂ ਡੂਮਣੇ ਥੱਲੇ ਧੂਣੀ ਹੀ ਸਮਝ ਲਵੋ। ਇਸ ਮਗਰੋਂ ਸਪੀਕਰ ਨੇ ਵਿਧਾਨ ਸਭਾ ਸੰਬੋਧਨ ਵਿਚੋਂ ਬੀੜੀ ਸ਼ਬਦਾ ਕਟਵਾ ਦਿੱਤਾ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪਾਣੀਆਂ ਦੇ ਮੁੱਦੇ ਸੱਦੇ ਵਿਸ਼ੇਸ਼ ਸੈਸ਼ਨ 'ਚ ਕੀ ਬੋਲੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ
ਪੰਜਾਬ-ਹਰਿਆਣਾ ਵਿਚਾਲੇ ਭਾਖੜਾ ਨਹਿਰ ਦੇ ਪਾਣੀ ਦੇ ਚੱਲ ਰਹੇ ਵਿਵਾਦ ਦਰਮਿਆਨ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ। ਸਦਨ ਦੀ ਕਾਰਵਾਈ ਦੌਰਾਨ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਵੀ ਪਾਣੀਆਂ ਦੀ ਗੱਲ ਹੋਵੇਗੀ ਤਾਂ ਪੰਜਾਬ ਭਾਜਪਾ ਹਮੇਸ਼ਾ ਪੰਜਾਬੀਆਂ ਦੇ ਹੱਕ ਵਿਚ ਖੜ੍ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਭਾਜਪਾ ਦਾ ਇਕੋ ਇਕ ਸਟੈਂਡ ਹੈ, ਅਸੀਂ ਇਕ ਹਾਂ, ਸਾਡੇ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਨਾ ਹੀ ਕਿਸੇ ਨੂੰ ਦੇ ਸਕਦੇ ਹਾਂ। ਜਦੋਂ ਵੀ ਸੂਬੇ ਉਪਰ ਕੋਈ ਗੱਲ ਆਉਂਦੀ ਹੈ ਤਾਂ ਅਸੀਂ ਸਿਆਸਤ ਤੋਂ ਉਪਰ ਉਠ ਕੇ ਚੱਲੇ ਹਾਂ। ਸਾਡੀ ਵਿਚਾਰ ਧਾਰਾ ਜ਼ਰੂਰ ਵੱਖ ਹੋ ਸਕਦੀ ਹੈ ਹੈ ਪਰ ਪੰਜਾਬ ਲਈ ਅਸੀਂ ਇਕ ਹਾਂ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ, ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਸਿੱਧੀ ਚਿਤਾਵਨੀ
ਪੰਜਾਬ ਵਿਚ ਆਏ ਦਿਨ ਧਰਨੇ ਲਗਾ ਕੇ ਸੜਕਾਂ ਜਾਮ ਕਰਨ ਅਤੇ ਰੇਲਾਂ ਰੋਕਣ ਵਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੀ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਨੇ ਸਿੱਧੇ ਤੌਰ 'ਤੇ ਅਜਿਹਾ ਨਾ ਕਰਨ ਲਈ ਤਾੜਨਾ ਕੀਤੀ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਪੰਜਾਬ ਵਿਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ 'ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ, ਧਰਨੇ ਜਾਂ ਹੜਤਾਲਾਂ, ਪਬਲਿਕ ਦੇ ਵਿਰੁੱਧ ਮੰਨੇ ਜਾਣਗੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਵਾਸੀਆਂ ਲਈ ਡੂੰਘੀ ਚਿੰਤਾ ਭਰੀ ਖ਼ਬਰ, CM ਮਾਨ ਨੇ ਸਦਨ 'ਚ ਦੱਸਿਆ ਵੱਡਾ ਸੱਚ
ਪੰਜਾਬ ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ ਬਾਰੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਜਿਹੜਾ ਵੱਡਾ ਸੱਚ ਦੱਸਿਆ, ਉਹ ਸਾਰੇ ਪੰਜਾਬ ਵਾਸੀਆਂ ਲਈ ਡੂੰਘੀ ਚਿੰਤਾ ਦਾ ਵਿਸ਼ਾ ਹੈ। ਦਰਅਸਲ ਮੁੱਖ ਮੰਤਰੀ ਨੇ ਕਿਹਾ ਕਿ ਚੌਲ ਉਗਾਉਣ ਲਈ 9 ਗੋਬਿੰਦ ਸਾਗਰ ਝੀਲਾਂ ਜਿੰਨਾ ਪਾਣੀ ਅਸੀਂ ਝੋਨੇ ਦੇ ਇਕ ਸੀਜ਼ਨ ਦੌਰਾਨ ਹੇਠੋਂ ਕੱਢ ਲੈਂਦੇ ਹਾਂ। ਮੁੱਖ ਮੰਤਰੀ ਨੇ ਦੱਸਿਆ ਕਿ ਜਿਸ ਡੂੰਘਾਈ ਤੋਂ ਅੱਜ ਮਾਲਵੇ 'ਚ ਧਰਤੀ ਹੇਠੋਂ ਪਾਣੀ ਕੱਢਿਆ ਜਾ ਰਿਹਾ ਹੈ, ਉਸੇ ਡੂੰਘਾਈ ਤੋਂ ਸਾਊਦੀ ਅਰਬ ਵਾਲੇ ਤੇਲ ਕੱਢ ਰਹੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਨੂੰ ਕਦੇ ਨਹੀਂ ਮਿਲਿਆ ਦਿੱਲੀ ਤੋਂ ਇਨਸਾਫ਼: ਡਿੰਪੀ ਢਿੱਲੋਂ
ਪੰਜਾਬ ਦੇ ਪਾਣੀਆਂ ਬਾਰੇ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਬਜਟ ਇਜਲਾਸ ਦੌਰਾਨ ਸੂਬੇ ਦੀਆਂ ਸਾਰੀਆਂ ਪਾਰਟੀਆਂ ਹੀ ਇਕਜੁੱਟ ਨਜ਼ਰ ਆਈਆਂ। ਇਸ ਬਾਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸਾਰੇ ਵਿਰੋਧੀਆਂ ਦਾ ਇਸ ਲੜਾਈ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਬਹੁਜਨ ਸਮਾਜ ਪਾਰਟੀ ਵੱਲੋਂ ਸਮੱਰਥਨ ਦੇਣ ਦਾ ਐਲਾਨ
ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ 'ਚ ਬਹੁਜਨ ਸਮਾਜ ਪਾਰਟੀ ਨੇ ਵੀ ਪਾਣੀਆਂ ਦੇ ਮੁੱਦੇ ਸਮੱਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਮੰਤਰੀ ਡਾਰਟਰ ਨਛੱਤਰ ਪਾਲ ਨੇ ਕਿਹਾ ਕਿ ਰੀਪੇਰੀਅਨ ਲਾਅ ਦੇ ਹਿਸਾਬ ਨਾਲ ਦੇਖੀਏ ਤਾਂ ਪਾਣੀ ਜਿਸ ਵੀ ਰਾਹ ਜਾਂ ਖੇਤਰ ਵਿਚ ਵੱਗਦਾ ਹੈ, ਉਸ ਦਾ ਹੱਕ ਉਸ ਥਾਂ 'ਤੇ ਵਸਦੇ ਲੋਕਾਂ ਦਾ ਹੀ ਹੁੰਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਐੱਸ. ਵਾਈ. ਐੱਲ. ਬਣਨ ਨਾਲ ਪੰਜਾਬ ਨੇ 10 ਸਾਲ ਬਹੁਤ ਵੱਡਾ ਸੰਤਾਪ ਝੇਲਿਆ ਹੈ। ਇਸ ਦੌਰਾਨ ਜੋ ਵੀ ਸਮਝੋਤੇ ਹੋਏ ਸਨ ਉਸ ਨੂੰ ਰੱਦ ਕੀਤਾ ਗਿਆ ਸੀ ਪਰ ਅੱਜ ਵੀ ਸਮਝੋਤੇ ਸੁਪਰੀਮ ਕੋਰਟ 'ਚ ਚੱਲ ਰਹੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਦੀ ਕਿਸੇ ਨੂੰ ਪੁਕਾਰ ਨਹੀਂ ਸੁਣੀ, ਹਰ ਪਾਸੇ ਸਿਰਫ਼ ਧੱਕਾ ਹੋ ਰਿਹਾ: ਜਸਵੰਤ ਸਿੰਘ ਗੱਜਣਮਾਜਰਾ
ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਪਾਣੀਆਂ ਦੇ ਮੁੱਦੇ 'ਤੇ ਚਰਚਾ ਕੀਤੀ ਗਈ। ਇਸ ਦੌਰਾਨ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਵੀ ਪਾਣੀ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਹਰਿਆਣਾ ਸਟੇਟ ਸਾਡਾ ਹਿੱਸਾ ਕਿਵੇਂ ਬਣ ਗਿਆ। ਉਨ੍ਹਾਂ ਕਿਹਾ ਜੇਕਰ ਇਤਿਹਾਸਿਕ ਤੌਰ 'ਤੇ ਗੱਲ ਕਰੀਏ ਤਾਂ ਹਰਿਆਣਾ ਨਾ ਤਾਂ ਤੁਰਕਾ 'ਚ ਰਿਹਾ ਅਤੇ ਨਾ ਹੀ ਮੁਗਲਾਂ ਦੇ ਰਾਜ 'ਚ ਰਿਹਾ ਹੈ ਫਿਰ ਥੋੜੇ ਸਮੇਂ ਤੋਂ ਇਹ ਸਾਡੇ ਹਿੱਸੇਦਾਰ ਬਣ ਗਿਆ। ਉਨ੍ਹਾਂ ਕਿਹਾ ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ। ਜਦੋਂ ਵੀ ਕਦੀ ਪੰਜਾਬ ਮੁਸਿਬਤ 'ਚ ਗਿਆ ਤਾਂ ਉਸ ਸਮੇਂ ਕਿਸੇ ਨੇ ਵੀ ਸਾਥ ਨਹੀਂ ਦਿੱਤਾ। ਉਨ੍ਹਾਂ ਜਦੋਂ ਵੀ ਪੰਜਾਬ 'ਚ ਹੱਡ ਆਇਆ ਇਸ ਦਾ ਪਾਣੀ ਕਦੇ ਵੀ ਹਰਿਆਣਾ ਵਿਚ ਨਹੀਂ ਗਿਆ। ਜਿਸ ਦਾ ਪੰਜਾਬੀਆਂ ਨੂੰ ਹੀ ਵੱਡਾ ਖਮਿਆਜ਼ਾ ਭੁਗਤਿਆ ਪਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਵਿਧਾਨ ਸਭਾ 'ਚ ਬੋਲੇ ਹਰਜੋਤ ਬੈਂਸ-ਪਾਣੀ ਤੋਂ ਬਿਨਾਂ ਪੰਜਾਬ ਖ਼ਤਮ ਹੋ ਜਾਵੇਗਾ
ਪੰਜਾਬ ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ ਬੋਲਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਇਕ ਜਜ਼ਬਾਤੀ ਸੂਬਾ ਹੈ ਅਤੇ ਪਾਣੀ ਸਾਡੀ ਰੂਹ ਹੈ ਅਤੇ ਪਾਣੀ ਹੀ ਸਾਡਾ ਸਾਹ ਹੈ। ਸਿਵਾਏ ਖੇਤੀਬਾੜੀ ਦੇ ਸਾਡੇ ਕੋਲ ਕੁੱਝ ਨਹੀਂ ਹੈ, ਜੋ ਕਿ ਪੂਰੀ ਤਰ੍ਹਾਂ ਪਾਣੀ 'ਤੇ ਨਿਰਭਰ ਹੈ ਅਤੇ ਪਾਣੀ ਹੀ ਸਾਡੀ ਲਾਈਫ਼ ਲਾਈਨ ਹੈ। ਹਰਜੋਤ ਬੈਂਸ ਨੇ ਕਿਹਾ ਕਿ ਪਾਣੀ ਤੋਂ ਬਿਨਾਂ ਪੰਜਾਬ ਖ਼ਤਮ ਹੋ ਜਾਵੇਗਾ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸੁਖਪਾਲ ਖਹਿਰਾ ਦਾ ਸਦਨ 'ਚ ਵੱਡਾ ਬਿਆਨ, 'ਪੰਜਾਬ ਦਾ ਪਾਣੀ ਹਮੇਸ਼ਾ ਖੋਹਿਆ ਗਿਆ ਹੈ'
ਪਾਣੀਆਂ ਦੇ ਮੁੱਦੇ 'ਤੇ ਸਦਨ ਅੰਦਰ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨਾਂ ਨੇ ਪਾਣੀ ਅਤੇ ਧਰਤੀ ਨੂੰ ਮਾਤਾ ਅਤੇ ਪਿਤਾ ਦਾ ਦਰਜਾ ਦਿੱਤਾ ਹੈ। ਇਸ ਲਈ ਪਾਣੀਆਂ ਦਾ ਮੁੱਦਾ ਬੇਹੱਦ ਅਹਿਮ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਵਿਧਾਨ ਸਭਾ 'ਚ ਗਰਜੇ ਮੰਤਰੀ ਤਰੁਣਪ੍ਰੀਤ ਸੋਂਦ, ਅੰਕੜੇ ਪੇਸ਼ ਕਰ ਕਿਹਾ-ਪੰਜਾਬ ਲਈ ਇਨ੍ਹਾਂ ਨੇ ਛੱਡਿਆ ਕੀ ਹੈ?
ਪੰਜਾਬ-ਹਰਿਆਣਾ ਵਿਚ ਭਾਖੜਾ ਨਹਿਰ ਦੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਅੱਜ ਪੰਜਾਬ ਵਿਧਾਨ ਸਭਾ ਵਿਚ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਗਈ। ਇਸ ਮੌਕੇ ਮੰਤਰੀ ਤਰੁਣਪੀਤ ਸਿੰਘ ਸੋਂਦ ਨੇ ਸੰਬੋਧਨ ਦੌਰਾਨ ਕੇਂਦਰ ਸਰਕਾਰ ਦੇ ਨਾਲ-ਨਾਲ ਕਾਂਗਰਸ 'ਤੇ ਵੀ ਰਜ ਕੇ ਭੜਾਸ ਕੱਢੀ। ਤੁਰਣਪ੍ਰੀਤ ਸਿੰਘ ਸੋਂਦ ਵੱਲੋਂ ਕੇਂਦਰ ਸਰਕਾਰ ਅਤੇ ਕਾਂਗਰਸ ਵੱਲੋਂ ਕੀਤੇ ਗਏ ਸਮਝੌਤਿਆਂ ਨੂੰ ਲੈ ਕੇ ਕਈ ਅੰਕੜੇ ਪੇਸ਼ ਕੀਤੇ। ਤਰੁਣਪ੍ਰੀਤ ਸਿੰਘ ਸੋਂਦ ਨੇ ਕਿਹਾ ਕਿ ਪੰਜਾਬ ਦੇ ਪਾਣੀ 'ਤੇ ਡਾਕਾ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਲੁੱਟ ਕੇ ਪੰਜਾਬੀਆਂ ਨੂੰ ਆਜ਼ਾਦੀ ਦੀ ਲੜਾਈ ਲੜਨ ਦਾ ਸਿਲ੍ਹਾ ਦਿੱਤਾ ਗਿਆ। ਸੋਂਦ ਨੇ ਬੋਲਦਿਆਂ ਕਿਹਾ ਕਿ ਸਾਨੂੰ ਤਾਂ ਪੰਜਾਬੀਆਂ ਨੂੰ ਪਤਾ ਹੀ ਨਹੀਂ ਸੀ ਕਿ ਜਿਹੜੇ ਦੇਸ਼ ਦੀ ਆਜ਼ਾਦੀ ਲਈ ਅਸੀਂ ਲੜੇ ਹਾਂ, ਉਸ ਨਾਲ ਇੰਨਾ ਵੱਡਾ ਧੋਖਾ ਹੋਵੇਗਾ। ਜਿਸ ਦਿਨ ਸਾਨੂੰ ਦੇਸ਼ ਦੀ ਆਜ਼ਾਦੀ ਮਿਲੀ, ਭਾਜਪਾ ਦੀ ਅੱਖ ਵਿਚ ਸੂਰ ਦਾ ਵਾਲ ਆ ਗਿਆ ਅਤੇ ਉਸੇ ਦਿਨ ਕੀਤੇ ਗਏ ਸਮਝੌਤਿਆਂ ਤੋਂ ਮੁਕਰ ਗਏ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
'ਇਕੱਲਾ ਪਾਣੀ ਵੇਚਣ ਲੱਗ ਜਾਈਏ ਤਾਂ ਪੰਜਾਬ ਅਮੀਰ ਹੋ ਜਊ', ਸਦਨ 'ਚ ਗਰਜੇ ਅਮਨ ਅਰੋੜਾ
ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਪੰਜਾਬ ਵਿਧਾਨ ਸਭਾ ਅੰਦਰ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬੀਆਂ ਕੋਲੋਂ ਭਾਵੇਂ ਪਿਆਰ ਨਾਲ ਜਾਨ ਵੀ ਮੰਗ ਲਓ ਪਰ ਉਨ੍ਹਾਂ ਕੋਲੋਂ ਧੱਕੇ ਨਾਲ ਕੁੱਝ ਨਹੀਂ ਕਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਅਸੀਂ ਮੁਫ਼ਤ 'ਚ ਬਾਕੀ ਸੂਬਿਆਂ ਨੂੰ ਪਾਣੀ ਦੇ ਰਹੇ ਹਾਂ ਅਤੇ ਅਨਾਜ ਵੀ ਹਿੱਕ 'ਤੇ ਉਗਾ ਕੇ ਪੂਰੇ ਦੇਸ਼ ਨੂੰ ਦਿੰਦੇ ਹਾਂ। ਅਮਨ ਅਰੋੜਾ ਨੇ ਕਿਹਾ ਕਿ ਇਕ ਕਿੱਲੋ ਚੌਲ ਉਗਾਉਣ ਲਈ 4 ਤੋਂ 5 ਹਜ਼ਾਰ ਲੀਟਰ ਪਾਣੀ ਲੱਗ ਜਾਂਦਾ ਹੈ ਅਤੇ ਜੇਕਰ ਇਹੀ ਪਾਣੀ ਅਸੀਂ ਵੇਚਣ ਲੱਗ ਜਾਈਏ ਤਾਂ ਪੂਰਾ ਪੰਜਾਬ ਅਮੀਰ ਹੋ ਜਾਵੇਗਾ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
BBMB ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਮਤਾ ਪੇਸ਼, ਚੁੱਕੀ ਗਈ ਪੁਨਰਗਠਨ ਦੀ ਮੰਗ (ਵੀਡੀਓ)
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੌਰਾਨ ਸਦਨ 'ਚ ਪਾਣੀਆਂ ਦੇ ਮੁੱਦੇ 'ਤੇ ਗੰਭੀਰ ਚਰਚਾ ਚੱਲ ਰਹੀ ਹੈ। ਸਦਨ ਦੀ ਕਾਰਵਾਈ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੀ. ਬੀ. ਐੱਮ. ਬੀ. ਦੇ ਫ਼ੈਸਲੇ ਖ਼ਿਲਾਫ਼ ਮਤਾ ਪੇਸ਼ ਕੀਤਾ ਕਿ ਹਰਿਆਣਾ ਨੂੰ ਇਕ ਵੀ ਪਾਣੀ ਦੀ ਬੂੰਦ ਫਾਲਤੂ ਨਹੀਂ ਦਿੱਤੀ ਜਾਵੇਗੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਕਾਂਗਰਸ ਵੱਲੋਂ ਪੰਜਾਬ ਸਰਕਾਰ ਦੀ ਹਮਾਇਤ ਦਾ ਐਲਾਨ
ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਪਾਣੀਆਂ ਦੀ ਲੜਾਈ ਵਿਚ ਪੰਜਾਬ ਸਰਕਾਰ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਸਾਰਿਆਂ ਨੂੰ ਸਿਆਸੀ ਵਖਰੇਵੇਂ ਛੱਡ ਕੇ ਪੰਜਾਬ ਦੀ ਲੜਾਈ ਇਕਜੁੱਟ ਹੋ ਕੇ ਲੜਣ ਦੀ ਅਪੀਲ ਵੀ ਕੀਤੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੂਸਰੇ ਰਾਜਾਂ ਤੋਂ ਹਥਿਆਰ ਲਿਆ ਮਹਿੰਗੇ ਰੇਟਾਂ 'ਤੇ ਸਪਲਾਈ ਕਰਨ ਵਾਲਾ ਤਸਕਰ ਗ੍ਰਿਫ਼ਤਾਰ
NEXT STORY