ਲੁਧਿਆਣਾ : ਬਿਮਾਰੀ ਨਾਲ ਬੁਰੀ ਤਰ੍ਹਾਂ ਟੁੱਟ ਚੁੱਕੇ ਅਤੇ ਮਾੜੇ ਦੌਰ 'ਚ ਲੰਘ ਰਹੇ ਅਦਾਕਾਰ ਸਤੀਸ਼ ਕੌਲ ਨੂੰ ਪੰਜਾਬ ਸਰਕਾਰ ਨੇ ਜ਼ਿਲਾ ਪ੍ਰਸ਼ਾਸਨ ਰਾਹੀਂ 5 ਲੱਖ ਰੁਪਏ ਦਾ ਚੈੱਕ ਭੇਜਿਆ ਹੈ। ਇਹ ਚੈੱਕ ਸਹਾਇਕ ਕਮਿਸ਼ਨਰ ਵਲੋਂ ਸਤੀਸ਼ ਕੌਲ ਨੂੰ ਸੌਂਪਿਆ। ਇਸ ਮੌਕੇ ਕੌਲ ਨੇ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰ ਉਨ੍ਹਾਂ ਦੀਆਂ ਹੋਰ ਮੰਗਾਂ ਵੱਲ ਵੀ ਧਿਆਨ ਦੇਵੇਗੀ। ਕੌਲ ਨੇ ਕਿਹਾ ਕਿ ਉਹ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਲਈ ਸਕੂਲ ਖੋਲ੍ਹਣਾ ਚਾਹੁੰਦੇ ਹਨ ਜਿਹੜੇ ਅਦਾਕਾਰੀ 'ਚ ਆਪਣਾ ਭਵਿੱਖ ਬਣਾਉਣਾ ਚਾਹੁੰਦੇ।
ਸਹਾਇਕ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਦੂਜੀਆਂ ਮੰਗਾਂ ਵੱਲ ਵੀ ਧਿਆਨ ਦੇ ਰਹੀ ਹੈ। ਜ਼ਿਲਾ ਪ੍ਰਸ਼ਾਸਨ ਵਲੋਂ ਮੰਗਾਂ ਦੀ ਰਿਪੋਰਟ ਸਰਕਾਰ ਨੂੰ ਸੌਂਪ ਦਿੱਤੀ ਗਈ ਹੈ।
ਕੈਪਟਨ ਨਹੀਂ ਕਰ ਸਕਦੇ ਪੰਜਾਬ 'ਚ ਨਸ਼ਾ ਖਤਮ : ਜੀਰਾ
NEXT STORY