ਪਟਿਆਲਾ/ਸਨੌਰ (ਮਨਦੀਪ ਜੋਸਨ) : ਬੀਤੇ ਦਿਨੀਂ ‘ਜਗ ਬਾਣੀ’ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ 1 ਨਵੰਬਰ ਤੋਂ ਸਕੂਲ ਦਾ ਸਮਾਂ ਨਾ ਬਦਲੇ ਜਾਣ ਦੀ ਖ਼ਬਰ ਨੂੰ ਪ੍ਰਕਾਸ਼ਿਤ ਕਰਨ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਸਮੁੱਚੇ ਪ੍ਰਾਈਵੇਟ ਸਕੂਲਾਂ ਨੂੰ ਸਵੇਰੇ 9 ਵਜੇ ਖੋਲ੍ਹਣ ਦੇ ਹੀ ਆਦੇਸ਼ ਦਿੱਤੇ ਹਨ। ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ ਕਰਕੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਕੂਲ ਖੋਲ੍ਹਣ ਅਤੇ ਛੁੱਟੀ ਕਰਨ ਦਾ ਸਮਾਂ ਨਿਰਧਾਰਿਤ ਕਰਨ ਦੇ ਹੁਕਮ ਅਮਲ ਨਾ ਲਿਆਉਣ ਦੀ ਸਥਿਤੀ ’ਚ ਇਨ੍ਹਾਂ ਸਕੂਲਾਂ ’ਤੇ ਸਖ਼ਤ ਅਨੁਸ਼ਾਸਨੀ ਵਿਭਾਗੀ ਕਾਰਵਾਈ ਕਰਨ ਦਾ ਨੋਟਿਸ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ, ਜਾਰੀ ਹੋਇਆ ਅਲਰਟ
ਦੱਸਣਯੋਗ ਹੈ ਕਿ ‘ਜਗ ਬਾਣੀ’ ਵੱਲੋਂ ਐਕਸਕਲੂਸਿਵ ਖਬਰ ਨਸ਼ਰ ਕੀਤੀ ਗਈ ਸੀ ਕਿ ਕਿਵੇਂ ਜ਼ਿਲ੍ਹੇ ਦੇ ਜ਼ਿਆਦਾਤਰ ਪ੍ਰਾਈਵੇਟ ਸਕੂਲ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 1 ਨਵੰਬਰ ਤੋਂ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਕੀਤੇ ਜਾਣ ਦੀ ਉਲੰਘਣਾ ਕਰ ਰਹੇ ਹਨ। ਇਹ ਸਕੂਲ ਮਨਮਰਜ਼ੀ ਨਾਲ 7:30 ਵਜੇ ਤੋਂ ਹੀ ਸਕੂਲ ਖੋਲ੍ਹ ਰਹੇ ਹਨ ਅਤੇ ਛੁੱਟੀ ਦਾ ਸਮਾਂ ਵੀ ਇਨ੍ਹਾਂ ਵੱਲੋਂ 2 ਵਜੇ ਜਾਂ 2:30 ਵਜੇ ਨਿਰਧਾਰਿਤ ਕੀਤਾ ਗਿਆ ਹੈ, ਜਿਸ ਕਾਰਨ ਛੋਟੇ-ਛੋਟੇ ਬੱਚਿਆਂ ਦੇ ਨਾਲ ਉਨ੍ਹਾਂ ਦੇ ਮਾਪਿਆਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਕੂਲ ਖੋਲ੍ਹਣ ਦਾ ਸਮਾਂ 9 ਵਜੇ ਨਿਰਧਾਰਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : PRTC ਬੱਸਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਇਆ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖ਼ਤਰਨਾਕ ਹੋਈ ਇਸ ਸ਼ਹਿਰ ਦਾ ਹਵਾ! ਬੱਚਿਆਂ ਤੇ ਬਜ਼ੁਰਗਾਂ ਨੂੰ ਘਰਾਂ 'ਚ ਰਹਿਣ ਦੀ ਸਲਾਹ
NEXT STORY