ਸੰਗਰੂਰ (ਸਿੰਗਲਾ) : ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਲਈ ਸਿੱਖਿਆ ਵਿਭਾਗ ਨਾਲ ਮਿਲ ਕੇ ਮਾਸ ਕਾਊਂਸਲਿੰਗ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਬੰਧੀ ਸਿੰਪੀ ਸਿੰਗਲਾ, ਜ਼ਿਲ੍ਹਾ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸੰਗਰੂਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਮੂਹ ਹਾਈ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਕੈਰੀਅਰ ਕਾਊਂਸਲਿੰਗ ਤੇ ਗਾਈਡੈਂਸ ਮੁਹੱਈਆ ਕਰਵਾਈ ਜਾਂਦੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਓ ਸਾਵਧਾਨ, ਹੋਸ਼ ਉਡਾ ਦੇਵੇਗੀ ਇਹ ਖ਼ਬਰ
ਉਨ੍ਹਾਂ ਦੱਸਿਆ ਕਿ ਕੈਰੀਅਰ ਕਾਊਂਸਲਿੰਗ ਦੌਰਾਨ ਵਿਦਿਆਰਥੀਆਂ ਨੂੰ ਉਚੇਰੀ ਪੜ੍ਹਾਈ, ਮੁਕਾਬਲੇ ਦੀਆਂ ਪ੍ਰੀਖਿਆਵਾਂ, ਦਾਖਲਾ ਪ੍ਰੀਖਿਆਵਾਂ, ਫੌਜ ’ਚ ਭਰਤੀ, ਹੁਨਰ ਵਿਕਾਸ ਸਿਖਲਾਈ ਅਤੇ ਸਵੈ-ਰੁਜ਼ਗਾਰ ਆਦਿ ਮੌਕਿਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਿੱਖਿਆ ਬਲਾਕਾਂ ’ਚ ਹੁਣ ਤੱਕ ਵੱਖ-ਵੱਖ 13 ਸਕੂਲਾਂ ਦੇ 1444 ਵਿਦਿਆਰਥੀਆਂ ਨੂੰ ਮਾਸ ਕਾਊਂਸਲਿੰਗ ਤਹਿਤ ਕੈਰੀਅਰ ਕਾਊਂਸਲਿੰਗ ਅਤੇ ਗਾਈਡੈਂਸ ਮੁਹੱਈਆ ਕਰਵਾਈ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਸੂਬੇ ਦੇ ਪੈਨਸ਼ਨਧਾਰਕਾਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੰਘਣੀ ਧੁੰਦ ਤੇ ਪ੍ਰਦੂਸ਼ਣ ਕਾਰਨ ਮਰੀਜ਼ਾਂ ਦੀ ਗਿਣਤੀ ਵਧੀ, ਏਅਰ ਕੁਆਲਿਟੀ ਇੰਡੈਕਸ ਖ਼ਤਰੇ ਦੇ ਨਿਸ਼ਾਨ ’ਤੇ
NEXT STORY