ਪਟਿਆਲਾ — ਪੰਜਾਬ ਸਰਕਾਰ ਨੂੰ ਘੇਰਨ ਲਈ ਅਕਾਲੀ ਦਲ ਤੇ ਭਾਜਪਾ ਹਰ ਜ਼ਿਲੇ 'ਚ ਧਰਨਾ ਪ੍ਰਦਰਸ਼ਨ ਕਰ ਰਹੀ ਹੈ। ਇਸ ਕੜੀ ਦੇ ਮੱਦੇਨਜ਼ਰ ਪਟਿਆਲਾ ਦੇ ਡੀ. ਸੀ. ਦਫਤਰ ਦੇ ਪਟਿਆਲਾ ਜ਼ਿਲੇ ਦੇ ਅਕਾਲੀ ਦਲ ਤੇ ਭਾਜਪਾ ਦੇ ਨਾਲ-ਨਾਲ ਐੱਸ. ਜੀ. ਪੀ. ਸੀ. ਵਲੋਂ ਵੀ ਧਰਨੇ 'ਚ ਸ਼ਮੂਲਿਅਤ ਕੀਤੀ ਗਈ, ਜਿਸ 'ਚ ਐੱਸ. ਜੀ. ਪੀ. ਸੀ. ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬੰਡੂਗਰ ਵੀ ਸ਼ਾਮਲ ਹੋਏ।
ਧਰਨੇ ਦੌਰਾਨ ਪਟਿਆਲਾ ਜ਼ਿਲੇ ਦੇ ਵੱਡੇ ਆਗੂਆਂ ਨੇ ਵੀ ਸ਼ਿਰਕਤ ਕੀਤੀ ਜਿਨ੍ਹਾਂ 'ਚ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰਖੜਾ ਦੇ ਨਾਲ ਸਨੌਰ ਦੇ ਐੱਮ. ਐੱਲ. ਏ. ਹਰਿੰਦਰਪਾਲ ਸਿੰਘ ਚੰਦੂਮਾਜਰਾ ਵੀ ਪਹੁੰਚੇ, ਇਸ ਧਰਨੇ ਤੋਂ ਬਾਅਦ ਐੱਸ. ਜੀ. ਪੀ. ਸੀ. ਪ੍ਰਧਾਨ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਦੀਆਂ ਨੀਤਿਆਂ ਦੇ ਵਿਰੋਧ 'ਚ ਧਰਨਾ ਦਿੱਤਾ ਜਾ ਰਹਾ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਰਿਹਾ ਸੀ, ਜਿਸ ਕਾਰਨ ਅੱਜ ਉਹ ਸ਼ਾਂਤੀਪੂਰਣ ਤਰੀਕੇ ਨਾਲ ਧਰਨਾ ਦੇ ਰਹੇ ਹਨ।
ਇਸ ਦੇ ਨਾਲ ਹੀ ਧਰਨੇ 'ਚ ਐੱਸ. ਜੀ. ਪੀ. ਸੀ. ਦੇ ਸ਼ਾਮਲ ਹੋਣ 'ਤੇ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਐੱਸ. ਜੀ. ਪੀ. ਸੀ. ਦੀਆਂ ਮੰਗਾਂ ਲਗਭਗ ਇਕੋ ਜਿਹੀਆਂ ਹਨ। ਨਾਲ ਹੀ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਆਪਣੀ ਮੰਗਾਂ ਨੂੰ ਲੈ ਕੇ ਰਾਜਪਾਲ ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਚੁੱਕੇ ਹਨ ਪਰ ਕੋਈ ਹਲ ਨਾ ਨਿਕਲਣ ਕਾਰਨ ਉਨ੍ਹਾਂ ਵੀ ਇਸ ਧਰਨੇ 'ਚ ਸ਼ਾਮਲ ਹੋਣ ਦਾ ਫੈਸਲਾ ਲਿਆ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਕਾਲੀ ਦਲ ਤੇ ਐੱਸ. ਜੀ. ਪੀ. ਸੀ. ਕਈ ਮੁੱਦਿਆਂ ਨੂੰ ਲੈ ਕੇ ਇੱਕਠੇ ਸੰਘਰਸ਼ ਕਰ ਚੁੱਕੇ ਹਨ।
ਫਾਜ਼ਿਲਕਾ ਦੇ ਇਸ ਪਿੰਡ ਨੇ ਕਾਇਮ ਕੀਤੀ ਮਿਸਾਲ, ਉਹ ਕੀਤਾ ਜੋ ਪਹਿਲਾਂ ਕਦੇ ਨਹੀਂ ਹੋਇਆ (ਵੀਡੀਓ)
NEXT STORY