Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    5:23:21 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੇ ਸੈਰ-ਸਪਾਟੇ ਦੀ ਉੱਨਤੀ ਤੇ ਸੱਭਿਆਚਾਰਕ ਖੇਤਰ ਲਈ ਕੀਤੇ ਅਹਿਮ ਕਾਰਜ : ਸੌਂਦ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਸੈਰ-ਸਪਾਟੇ ਦੀ ਉੱਨਤੀ ਤੇ ਸੱਭਿਆਚਾਰਕ ਖੇਤਰ ਲਈ ਕੀਤੇ ਅਹਿਮ ਕਾਰਜ : ਸੌਂਦ

  • Edited By Gurminder Singh,
  • Updated: 25 Dec, 2024 03:03 PM
Chandigarh
punjab government  tourism  bhagwant singh mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਚ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਬਹੁਤ ਸਾਰੀਆਂ ਪਹਿਲਕਦਮੀਆਂ ਅਮਲ ਵਿਚ ਲਿਆਂਦੀਆਂ ਹਨ। ਇਸ ਬਾਬਤ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਨਾਲ ਸਬੰਧਤ ਅਤੇ ਸੱਭਿਆਚਾਰ ਨਾਲ ਜੁੜੀਆਂ ਪੁਰਾਤਨ ਤੇ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ, ਨਵੀਨਤਾ ਅਤੇ ਆਧੁਨਿਕੀਕਰਨ ਲਈ 73.57 ਕਰੋੜ ਰੁਪਏ ਖਰਚੇ ਗਏ ਹਨ। ਬਹੁਤ ਸਾਰੇ ਨਵੇਂ ਪ੍ਰੋਜੈਕਟਾਂ ਦੇ ਇਸ ਸਾਲ ਉਦਘਾਟਨ ਕੀਤੇ ਗਏ ਅਤੇ ਸੈਰ-ਸਪਾਟੇ ਦੀ ਪ੍ਰਫੁੱਲਤਾ ਤੇ ਉੱਨਤੀ ਲਈ ਕਈ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ।

ਇਹ ਪਹਿਲਕਦਮੀਆਂ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੁਰਜੀਤ ਕਰਨ ਅਤੇ ਇਸ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ, ਜਿਸ ਵਿਚ ਸ਼ਹੀਦ ਭਗਤ ਸਿੰਘ ਅਜਾਇਬ ਘਰ ਦਾ ਅਪਗ੍ਰੇਡੇਸ਼ਨ ਅਤੇ ਨਵੀਨੀਕਰਨ ਅਤੇ ਖਟਕੜ ਕਲਾਂ ਵਿਖੇ ਲਾਈਟ ਐਂਡ ਸਾਊਂਡ ਸ਼ੋਅ, ਸ੍ਰੀ ਚਮਕੌਰ ਸਾਹਿਬ ਵਿਖੇ ਅਤਿ-ਆਧੁਨਿਕ ਬੱਸ ਟਰਮੀਨਲ ਅਤੇ ਇੰਟਰਪ੍ਰੀਟੇਸ਼ਨ ਸੈਂਟਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਨੇਚਰ ਪਾਰਕ ਅਤੇ ਸੈਲਾਨੀ ਸੁਵਿਧਾ ਕੇਂਦਰ, ਨੈਣਾ ਦੇਵੀ ਰੋਡ ਦਾ ਸੁੰਦਰੀਕਰਨ, ਵਿਰਾਸਤ-ਏ-ਖਾਲਸਾ ਰੋਡ ਦਾ ਸੁੰਦਰੀਕਰਨ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਮੈਮੋਰੀਅਲ (ਪਹਿਲੇ ਪੜਾਅ) ਦਾ ਉਦਘਾਟਨ (ਸਿਰਫ਼ ਇਮਾਰਤ), ਖੰਨਾ ਨੇੜੇ ਸਰਾਏ ਲਸ਼ਕਰ ਖਾਂ ਦੀ ਸਾਂਭ ਸੰਭਾਲ ਅਤੇ ਨਵੀਨੀਕਰਨ ਕਰਨ ਸਬੰਧੀ ਉਦਘਾਟਨ, ਫਿਰੋਜ਼ਪੁਰ ਵਿਖੇ ਸਾਰਾਗੜ੍ਹੀ ਅਜਾਇਬ ਘਰ ਦਾ ਉਦਘਾਟਨ, ਸਰਦ ਖਾਨਾ ਅਤੇ ਪਟਿਆਲਾ ਵਿਖੇ ਦਰਬਾਰ ਹਾਲ ਫਸਾਡ ਲਾਈਟਿੰਗ ਦਾ ਉਦਘਾਟਨ ਕਰਨਾ ਸ਼ਾਮਲ ਹਨ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਨੇ 17 ਅਕਤੂਬਰ, 2024 ਨੂੰ ਭਗਵਾਨ ਵਾਲਮੀਕਿ ਜੀ ਪਨੋਰਮਾ ਦਾ ਉਦਘਾਟਨ ਵੀ ਕੀਤਾ ਅਤੇ ਸੈਰ ਸਪਾਟਾ ਵਿਭਾਗ ਨੇ ਸੂਬੇ ਦੇ ਬਹਾਦਰ ਯੋਧਿਆਂ ਨੂੰ ਯਾਦ ਕਰਨ ਲਈ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ ਦੌਰਾਨ ਰਾਮ ਬਾਗ ਅੰਮ੍ਰਿਤਸਰ ਵਿਖੇ ਮਹਾਰਾਜਾ ਰਣਜੀਤ ਸਿੰਘ ਸਮਰ ਪੈਲੇਸ ਵਿੱਚ 2.76 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 80 ਲੋਕਾਂ ਦੇ ਬੈਠਣ ਦੀ ਸਮਰੱਥਾ ਵਾਲੇ ਸਥਾਨ ‘ਤੇ 20 ਮਿੰਟਾਂ ਦੇ ਸਥਾਈ ਲਾਈਟ ਅਤੇ ਸਾਊਂਡ ਦੀ ਸ਼ੁਰੂਆਤ ਕੀਤੀ। ਸੌਂਦ ਨੇ ਕਿਹਾ ਕਿ ਸਾਲ 2024 ਦੌਰਾਨ ਵਿਭਾਗ ਨੇ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਰਾਜ ਵਿਚ 21 ਮੇਲੇ ਅਤੇ ਤਿਉਹਾਰ ਮਨਾਏ ਹਨ। ਇਨ੍ਹਾਂ ਵਿਚ ਫਿਰੋਜ਼ਪੁਰ ਵਿਖੇ ਬਸੰਤ ਫੈਸਟੀਵਲ, ਬਠਿੰਡਾ ਵਿਰਾਸਤੀ ਮੇਲਾ, ਕਿਲ੍ਹਾ ਰਾਏਪੁਰ ਪੇਂਡੂ ਉਲੰਪਿਕ, ਕਪੂਰਥਲਾ ਹੈਰੀਟੇਜ ਫੈਸਟੀਵਲ, ਕੁਦਰਤ ਉਤਸਵ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਅਤੇ ਨਿਹੰਗ ਫੈਸਟੀਵਲ ਆਦਿ ਸ਼ਾਮਲ ਹਨ।

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਵੱਲੋਂ 23 ਤੋਂ 29 ਫਰਵਰੀ 2024 ਤੱਕ ਅੰਮ੍ਰਿਤਸਰ ਵਿਖੇ ਹੈਰੀਟੇਜ ਫੈਸਟੀਵਲ ਰੰਗਲਾ ਪੰਜਾਬ ਮਨਾਇਆ ਗਿਆ। ਰੰਗਲਾ ਪੰਜਾਬ ਫੈਸਟੀਵਲ ਦਾ ਮੁੱਖ ਉਦੇਸ਼ ਪੰਜਾਬ ਦੇ ਸੈਰ-ਸਪਾਟਾ ਸੈਕਟਰ ਨੂੰ ਉਤਸ਼ਾਹਿਤ ਕਰਨਾ ਸੀ ਤਾਂ ਜੋ ਸੂਬੇ ਨੂੰ ਵਿਸ਼ਵ ਪੱਧਰ 'ਤੇ ਮੋਹਰੀ ਸੈਰ ਸਪਾਟਾ ਵਜੋਂ ਪ੍ਰਮੁੱਖ ਸਥਾਨ ਵੱਜੋਂ ਉਭਾਰਿਆ ਜਾ ਸਕੇ। ਇਸ ਫੈਸਟੀਵਲ ਦੇ ਇੱਕ ਹਫ਼ਤੇ ਦੌਰਾਨ ਸਮਾਗਮਾਂ ਦੀ ਲੜੀ ਵਿੱਚ ਪੰਜਾਬ ਦੇ ਨਾਟਕ ਅਤੇ ਸਾਹਿਤ ਨੂੰ ਉਜਾਗਰ ਕਰਨ ਵਾਲੀਆਂ ਗਤੀਵਿਧੀਆਂ, ਗ੍ਰੈਂਡ ਸ਼ਾਪਿੰਗ ਫੈਸਟੀਵਲ, ਗ੍ਰੀਨਨਾਥਨ, ਕਲਚਰਲ ਸਟ੍ਰੀਟ ਪ੍ਰਦਰਸ਼ਨ, ਡਿਜੀਟਲ ਪੰਜਾਬ, ਸੰਗੀਤ ਸਮਾਰੋਹ, ਸੇਵਾ ਸਟਰੀਟ ਅਤੇ ਆਰਟ ਵਾਕ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ।

ਸੈਰ ਸਪਾਟਾ ਮੰਤਰੀ ਨੇ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਨੂੰ ਧਾਰਮਿਕ ਅਤੇ ਤੀਰਥ ਅਸਥਾਨ ਵਜੋਂ ਪ੍ਰਫੁੱਲਤ ਕਰਨ ਲਈ "ਪ੍ਰਸ਼ਾਦ" (ਤੀਰਥ ਯਾਤਰਾ ਸੁਰਜੀਤੀਕਰਨ ਅਤੇ ਅਧਿਆਤਮਿਕ ਵਿਰਾਸਤੀ ਸੰਭਾਲ ਸਬੰਧੀ ਮੁਹਿੰਮ) ਤਹਿਤ 31.56 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇਸ ਸਕੀਮ ਤਹਿਤ ਸੈਰ ਸਪਾਟਾ ਮੰਤਰਾਲੇ ਵੱਲੋਂ ਸੱਭਿਆਚਾਰ ਅਤੇ ਵਿਰਾਸਤੀ ਸ਼੍ਰੇਣੀ ਤਹਿਤ ਫਿਰੋਜ਼ਪੁਰ (ਹੁਸੈਨੀਵਾਲਾ ਬਾਰਡਰ) ਅਤੇ ਧਾਰਮਿਕ ਸੈਰ-ਸਪਾਟਾ ਅਧੀਨ ਰੂਪਨਗਰ (ਅਨੰਦਪੁਰ ਸਾਹਿਬ) ਨੂੰ ਚੁਣਿਆ ਗਿਆ ਹੈ। ਹਰੇਕ ਸੈਰ-ਸਪਾਟੇ ਸਥਾਨ ਲਈ ਕੁੱਲ ਫੰਡਿੰਗ 25-25 ਕਰੋੜ ਰੁਪਏ ਹੈ। ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਮਾਰਕਾਂ ਅਤੇ ਵਿਰਾਸਤੀ ਜਾਇਦਾਦਾਂ ਜਿਵੇਂ ਕਿ ਮੁਗਲ ਸਰਾਏ ਦੋਰਾਹਾ, ਸਰਾਏ ਲਸ਼ਕਰ ਖਾਨ ਖੰਨਾ, ਸਰਦ ਖਾਨਾ ਪਟਿਆਲਾ, ਰਾਮਪੁਰਾ ਫੂਲ ਵਿਖੇ ਕਿਲ੍ਹਾ, ਪਟਿਆਲਾ ਵਿਖੇ ਓਲਡ ਪਬਲਿਕ ਹੈਲਥ ਬਿਲਡਿੰਗ, ਸ਼ਾਹੀ ਸਮਾਧ, ਐਂਟਰੀ ਗੇਟ ਅਤੇ ਸ਼ਾਲੀਮਾਰ ਗਾਰਡਨ ਕਪੂਰਥਲਾ ਵਿਖੇ ਹਵਾ ਮਹਿਲ, ਕਿਲ੍ਹਾ ਸਰਾਏ ਸੁਲਤਾਨਪੁਰ ਲੋਧੀ ਦੀ ਮੁਰੰਮਤ ਅਤੇ ਸਾਂਭ-ਸੰਭਾਲ ਸਬੰਧੀ ਕਾਰਜ ਕਰਵਾਏ ਜਾ ਰਹੇ ਹਨ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਆਉਣ ਵਾਲੇ ਸੈਲਾਨੀਆਂ ਦੀ ਸਹੂਲਤ ਲਈ ਬਹੁਤ ਸਾਰੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸੂਬੇ ਵਿਚ ਵੱਖ-ਵੱਖ ਸਥਾਨਾਂ/ਸੈਰ-ਸਪਾਟਾ ਸਥਾਨਾਂ 'ਤੇ ਪਾਰਕਿੰਗ, ਜਨਤਕ ਸਹੂਲਤਾਂ, ਸੁੰਦਰੀਕਰਨ ਕਾਰਜ ਆਦਿ ਵਰਗੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਸੌਂਦ ਨੇ ਦੱਸਿਆ ਕਿ ਇਸ ਸਾਲ ਦੌਰਾਨ ਪੰਜਾਬ ਟੂਰਿਜ਼ਮ ਨੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਮੁੰਬਈ, ਨਵੀਂ ਦਿੱਲੀ, ਪਟਨਾ, ਅਹਿਮਦਾਬਾਦ, ਅੰਮ੍ਰਿਤਸਰ ਅਤੇ ਜੈਪੁਰ ਆਦਿ ਥਾਵਾਂ 'ਤੇ ਵੱਖ-ਵੱਖ ਵਪਾਰਕ ਪ੍ਰਦਰਸ਼ਨੀਆਂ ਵਿੱਚ ਸ਼ਮੂਲੀਅਤ ਕੀਤੀ। ਵਿਭਾਗ ਨੇ 24-28 ਜਨਵਰੀ 2024 ਤੱਕ  ਮੈਡ੍ਰਿਡ ਅਤੇ 5-7 ਮਾਰਚ 2024 ਤੱਕ ਆਈ.ਟੀ.ਬੀ. ਬਰਲਿਨ ਵਿੱਚ ਵੀ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਨਿਧੀ ਪਲੱਸ ਪੋਰਟਲ ‘ਤੇ ਨਵੰਬਰ ਮਹੀਨੇ ਵਿਚ ਸਭ ਤੋਂ ਵੱਧ ਆਕਰਸ਼ਣ/ਡੈਸਟਿਨੇਸ਼ਨ ਨੂੰ ਅਪਲੋਡ ਕਰਨ ਲਈ ਪੰਜਾਬ ਨੇ ਪਹਿਲਾ ਰੈਂਕ ਹਾਸਲ ਕੀਤਾ। ਪੰਜਾਬ ਨੇ ਕੁੱਲ 263 ਆਕਰਸ਼ਣ/ ਡੈਸਟਿਨੇਸ਼ਨ ਨੂੰ ਅਪਲੋਡ ਕੀਤਾ ਸੀ। ਇਸੇ ਤਰ੍ਹਾਂ ਉਤਸਵ ਪੋਰਟਲ ਭਾਰਤ ਦੇ ਮੇਲਿਆਂ ਅਤੇ ਤਿਉਹਾਰਾਂ ਨੂੰ ਅਪਡੇਟ ਕਰਦਾ ਹੈ ਜਿਸ ਵਿੱਚ ਪੰਜਾਬ ਦੇ 68 ਤਿਉਹਾਰਾਂ ਨੂੰ ਅਪਲੋਡ ਕੀਤਾ ਗਿਆ ਹੈ। ਸੈਰ-ਸਪਾਟਾ ਮੰਤਰਾਲੇ ਦੇ ਉਤਸਵ ਪੋਰਟਲ ‘ਤੇ ਨਵੰਬਰ 2024 ਮਹੀਨੇ ਦੌਰਾਨ ਰਾਜ ਦਰਜਾਬੰਦੀ ਵਿੱਚ ਪੰਜਾਬ ਦਾ 8ਵਾਂ ਸਥਾਨ ਰਿਹਾ।

ਸੌਂਦ ਨੇ ਅੱਗੇ ਦੱਸਿਆ ਕਿ ਪਿਛਲੇ ਸਾਲ 31 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਕੁੱਲ 750 ਪਿੰਡਾਂ ਨੇ ਸਰਵੋਤਮ ਸੈਰ ਸਪਾਟਾ ਪਿੰਡ 2023 ਐਵਾਰਡ ਲਈ ਅਪਲਾਈ ਕੀਤਾ ਸੀ ਅਤੇ ਅੰਤਿਮ 35 ਪਿੰਡਾਂ ਵਿੱਚੋਂ ਨਵਾਂਪਿੰਡ ਸਰਦਾਰਾਂ ਜ਼ਿਲ੍ਹਾ ਗੁਰਦਾਸਪੁਰ ਨੂੰ ਭਾਰਤ ਦਾ ਸਰਵੋਤਮ ਸੈਰ ਸਪਾਟਾ ਪਿੰਡ-2023 ਵਜੋਂ ਸਨਮਾਨਿਤ ਕੀਤਾ ਗਿਆ ਸੀ। ਇਸ ਸਾਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਹੰਸਾਲੀ ਫਾਰਮ ਸਟੇ ਨੂੰ ਭਾਰਤ ਸਰਕਾਰ ਵੱਲੋਂ ਖੇਤੀ ਸੈਰ-ਸਪਾਟਾ ਸ਼੍ਰੇਣੀ ਵਿੱਚ ਭਾਰਤ ਦੇ ਸਰਵੋਤਮ ਸੈਰ ਸਪਾਟਾ ਪਿੰਡ-2024 ਲਈ ਸਨਮਾਨਿਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ 1 ਤੋਂ 3 ਅਗਸਤ ਤੱਕ ਨਵੀਂ ਦਿੱਲੀ ਵਿਖੇ ਭਾਰਤ ਮੰਡਪਮ ਵਿਖੇ ਕਰਵਾਏ ਭਾਰਤ ਮਿਊਜ਼ੀਅਮ ਕਨਕਲੇਵ ਵਿੱਚ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਨੂੰ ਉੱਤਰੀ ਜ਼ੋਨ ਸਟੇਟ ਮਿਊਜ਼ੀਅਮ ਯੁੱਗ ਯੁਗੀਨ ਕਾਨਫਰੰਸ ਵਿੱਚ ਵੀ ਸਨਮਾਨਿਤ ਕੀਤਾ ਗਿਆ।

  • Punjab Government
  • Tourism
  • Bhagwant Singh Mann
  • ਪੰਜਾਬ ਸਰਕਾਰ
  • ਸੈਰ ਸਪਾਟਾ
  • ਭਗਵੰਤ ਸਿੰਘ ਮਾਨ

'ਵੀਰ ਬਾਲ ਦਿਵਸ' ਦਾ ਐਲਾਨ ਸਾਹਿਬਜ਼ਾਦਿਆਂ ਪ੍ਰਤੀ ਅਥਾਹ ਸਤਿਕਾਰ ਦੀ ਨਿਸ਼ਾਨੀ : ਅਰਵਿੰਦ ਖੰਨਾ

NEXT STORY

Stories You May Like

  • partnership with companies like netflix  youtube is necessary to boost tourism
    ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ Netflix, YouTube ਵਰਗੀਆਂ ਕੰਪਨੀਆਂ ਨਾਲ ਸਾਂਝੇਦਾਰੀ ਜ਼ਰੂਰੀ :  ਸ਼ੇਖਾਵਤ
  • indian boat incident
    ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • central government s big step for punjab
    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
  • prannoy  unnati advance to second round of taipei open
    ਪ੍ਰਣਯ ਤੇ ਉੱਨਤੀ ਤਾਈਪੇ ਓਪਨ ਦੇ ਦੂਜੇ ਦੌਰ ’ਚ ਪੁੱਜੇ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ ਸ਼ਲਾਘਾ
  • tamil nadu government approves rs 10 crore for chennai open
    ਤਾਮਿਲਨਾਡੂ ਸਰਕਾਰ ਨੇ ਚੇਨਈ ਓਪਨ ਲਈ 10 ਕਰੋੜ ਰੁਪਏ ਮਨਜ਼ੂਰੀ ਕੀਤੇ
  • balochistan independence day
    ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ ਨੇ ਖੜ੍ਹੇ ਕੀਤੇ ਸਵਾਲ
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +