ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ਵਿਚ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੱਥੋਂ ਜਾਰੀ ਪ੍ਰੈਸ ਬਿਆਨ ਵਿਚ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿਚ ਇਸ ਸਮੇਂ ਵੈਟਰਨਰੀ ਇੰਸਪੈਕਟਰਾਂ ਲਈ ਕੁੱਲ 2010 ਪ੍ਰਵਾਨਿਤ ਅਸਾਮੀਆਂ ਹਨ ਅਤੇ ਇਨ੍ਹਾਂ ਅਸਾਮੀਆਂ ਵਿਚੋਂ 345 ਅਸਾਮੀਆਂ ਇਸ ਵੇਲੇ ਖਾਲੀ ਹਨ ਅਤੇ 1665 ਵੈਟਰਨਰੀ ਇੰਸਪੈਕਟਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਇਨ੍ਹਾਂ 345 ਖਾਲੀ ਅਸਾਮੀਆਂ ਨੂੰ ਪੜਾਅਵਾਰ ਢੰਗ ਨਾਲ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿਚੋਂ 150 ਅਸਾਮੀਆਂ ਪਹਿਲੇ ਪੜਾਅ ਵਿਚ ਚਾਲੂ ਵਿੱਤੀ ਸਾਲ 2025-26 ਦੌਰਾਨ ਭਰੀਆਂ ਜਾਣਗੀਆਂ ਅਤੇ ਬਾਕੀ ਰਹਿੰਦੀਆਂ 195 ਅਸਾਮੀਆਂ ਅਗਲੇ ਵਿੱਤੀ ਸਾਲ 2026-27 ਦੌਰਾਨ ਦੂਜੇ ਪੜਾਅ ਵਿਚ ਭਰੀਆਂ ਜਾਣਗੀਆਂ।
ਇਹ ਵੀ ਪੜ੍ਹੋ : ਅੰਮ੍ਰਿਤਸਰ ਬੱਸ ਅੱਡਾ ਕਤਲ ਕਾਂਡ 'ਚ ਨਵਾਂ ਮੋੜ, ਪੋਸਟ ਪਾ ਕੇ ਕਿਹਾ 'ਮੱਖਣ ਮਾਰ ਕੇ ਅਸੀਂ ਮੂਸੇਵਾਲਾ' ਦਾ ਬਦਲਾ ਲਿਆ
ਵਿੱਤ ਮੰਤਰੀ ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਸਥਾਪਤ ਕੈਬਨਿਟ ਸਬ -ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮੌਜੂਦਾ ਅਸਾਮੀਆਂ ਨੂੰ ਭਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪਸ਼ੂ ਪਾਲਣ ਵਿਭਾਗ ਵੱਲੋਂ ਦੱਸਿਆ ਗਿਆ ਸੀ ਕਿ ਸੂਬੇ ਦੇ 22 ਵੈਟਰਨਰੀ ਪੌਲੀਕਲੀਨਿਕਾਂ ਵਿਚ ਇਲਾਜ ਕਰਵਾਉਣ ਵਾਲੇ ਪਸ਼ੂਆਂ ਦੀ ਗਿਣਤੀ ਵੱਧ ਰਹੀ ਹੈ, ਜਿਸ ਕਾਰਨ ਵਿਭਾਗ ਵਿਚ ਸਟਾਫ ਦੀ ਘਾਟ ਪੇਸ਼ ਆ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਧਿਆਪਕਾਂ ਲਈ ਜਾਰੀ ਹੋ ਗਏ ਨਵੇਂ ਹੁਕਮ, ਇਕ ਪੱਤਰ ਨੇ ਮਚਾਈ ਹਲਚਲ
ਪੰਜਾਬ ਦੇ ਪਸ਼ੂ ਪਾਲਕਾਂ ਲਈ ਨਿਰਵਿਘਨ ਅਤੇ ਕੁਸ਼ਲ ਪਸ਼ੂ ਸਿਹਤ ਸੇਵਾਵਾਂ ਨੂੰ ਬਣਾਈ ਰੱਖਣ ਲਈ ਵੱਡੀ ਪ੍ਰਾਪਤੀ ਵਜੋਂ ਸਾਰੀਆਂ 345 ਖਾਲ੍ਹੀ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੀ ਸ਼ਲਾਘਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਸੂਬੇ ਵਿਚ 22 ਵੈਟਰਨਰੀ ਪੌਲੀਕਲੀਨਿਕ, 1,367 ਪਸ਼ੂ ਹਸਪਤਾਲ ਅਤੇ 1,489 ਪਸ਼ੂ ਡਿਸਪੈਂਸਰੀਆਂ ਦੇ ਵਿਸ਼ਾਲ ਨੈਟਵਰਕ ਰਾਹੀਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪਸ਼ੂਆਂ ਦੀ ਸੁਚੱਜੀ ਦੇਖਭਾਲ ਦੀ ਨਿਰਵਿਘਨ ਸੇਵਾ ਨੂੰ ਯਕੀਨੀ ਬਣਾਉਂਦਿਆਂ ਵਿਭਾਗੀ ਨੂੰ ਮਜ਼ਬੂਤ ਕਰਨ ਦਾ ਯਤਨ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਬੱਸ ਅੱਡੇ 'ਤੇ ਜ਼ਬਰਦਸਤ ਗੋਲੀਬਾਰੀ, ਇਕ ਦੀ ਮੌਤ, ਭਾਰੀ ਫੋਰਸ ਤਾਇਨਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ ਦੇ ਮਸ਼ੂਹਰ ਢਾਬੇ 'ਤੇ ਰੇਡ
NEXT STORY