ਚੰਡੀਗੜ• : ਆਉਣ ਵਾਲੀ ਸਾਉਣੀ ਦੇ ਸੀਜ਼ਨ ਦੌਰਾਨ ਪਰਾਲੀ ਦੇ ਵਿਗਿਆÎਨਿਕ ਢੰਗ ਨਾਲ ਪ੍ਰਬੰਧਨ ਵੱਲ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 40,000 ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਸਕੱਤਰ ਖੇਤੀਬਾੜੀ, ਕੇ. ਐਸ. ਪੰਨੂੰ ਨੇ ਦੱਸਿਆ ਕਿ ਬੀਤੇ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮੁਹੱਈਆ ਕਰਵਾਏ ਗਏ 28,000 ਉਪਕਰਣਾਂ ਦੀ ਤਰਜ਼ 'ਤੇ ਪੰਜਾਬ ਸਰਕਾਰ ਅਗਾਮੀ ਸਾਉਣੀ ਦੇ ਸੀਜ਼ਨ ਦੌਰਾਨ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਵਿਸ਼ੇਸ਼ ਉਪਕਰਣ ਮੁਹੱਈਆ ਕਰਵਾਏਗੀ।
ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਭਾਰਤ ਸਰਕਾਰ ਦੀ ਸਿੱਧੇ ਸਹਿਯੋਗ ਨਾਲ ਸਪਲਾਈ ਕੀਤੀਆਂ ਜਾਣਗੀਆਂ ਅਤੇ ਉਤਪਾਦਕਾਂ ਦੇ ਸੂਚੀ 'ਚ ਨਾਮ ਦਰਜ ਕਰਨ ਲਈ ਆਨਲਾਈਨ ਪ੍ਰਕਿਰਿਆ ਪਹਿਲਾਂ ਹੀ ਸ਼ਰੂ ਹੋ ਚੁੱਕੀ ਹੈ। ਵਿਅਕਤੀਗਤ ਕਿਸਾਨਾਂ ਦੇ ਕੇਸ ਵਿੱਚ ਕਿਸਾਨ ਸਿੱਧੇ ਤੌਰ 'ਤੇ 50 ਫੀਸਦੀ ਸਬਸਿਡੀ ਅਤੇ ਗਰੁੱਪਾਂ ਅਤੇ ਕੋਆਪਰੇਟਿਵ ਸੋਸਾਇਟੀਆਂ ਦੇ ਕੇਸ ਵਿੱਚ 80 ਫੀਸਦੀ ਸਬਸਿਡੀ 'ਤੇ ਮਸ਼ੀਨਾਂ ਦੀ ਖ਼ਰੀਦ ਕਰ ਸਕਦੇ ਹਨ।ਸਕੱਤਰ ਨੇ ਅੱਗੇ ਦੱਸਿਆ ਕਿ ਟੈਂਡਰ ਪ੍ਰਕਿਰਿਆ ਦੀ ਕਾਰਵਾਈ ਅਤੇ ਸ਼ਰਤਾਂ ਬਾਰੇ ਉਤਪਾਦਕਾਂ ਨੂੰ ਜਾਣਕਾਰੀ ਦੇਣ ਲਈ ਮੰਗਵਾਰ ਨੂੰ ਪੀ੍ਰ-ਬਿੱਡ ਮੀਟਿੰਗ ਦਾ ਆਯੋਜਨ ਕੀਤਾ ਗਿਆ। ਸੰਯੁਕਤ ਸਕੱਤਰ ਖੇਤੀਬਾੜੀ, ਭਾਰਤ ਸਰਕਾਰ ਸ੍ਰੀ ਅਸ਼ਵਨੀ ਕੁਮਾਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਸਰਕਾਰ ਦੁਆਰਾ ਪਿਛਲੇ ਸਾਉਣੀ ਦੇ ਸੀਜ਼ਨ ਦੌਰਾਨ ਢੁਕਵੀਆਂ ਮਸ਼ੀਨਾਂ ਮੁਹੱਈਆ ਕਰਵਾ ਕੇ ਪਰਾਲੀ ਸਾੜਨ ਦੇ ਮਾਮਲਿਆਂ 'ਤੇ ਕੰਟਰੋਲ ਕਰਨ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਸਾਰੇ ਉਤਪਾਦਕਾਂ ਨੂੰ ਤਕਨੀਕੀ ਨਿਰਦੇਸ਼ਾਂ ਦੀ ਪਾਲਣਾ ਦੀ ਸਲਾਹ ਦਿੱਤੀ ਤਾਂ ਜੋ ਅਗਾਮੀ ਸੀਜ਼ਨ ਦੌਰਾਨ ਵੀ ਕਿਸਾਨਾਂ ਨੂੰ ਢੁਕਵੇਂ ਉਪਕਰਣ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਸਾਰੇ ਉਤਪਾਦਕਾਂ ਨੂੰ ਕਿਸਾਨਾਂ ਨੂੰ ਹਰਕੇ ਉਪਕਰਣ ਦੀ ਸਿਖਲਾਈ ਦੇਣ ਲਈ ਵੀ ਕਿਹਾ। ਇਸ ਮੀਟਿੰਗ ਵਿੱਚ ਪੀ. ਏ. ਯੂ. ਲੁਧਿਆਣਾ ਤੋਂ ਇੰਜਨੀਅਰਾਂ ਅਤੇ ਪੰਜਾਬ ਅਤੇ ਹਰਿਆਣਾ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਤਕਰੀਬਨ 250 ਉਤਪਾਦਕਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।
ਹੁਣ ਜੋਸ਼ੀ ਦੀ ਸਿੱਧੂ 'ਤੇ 'ਸਰਜੀਕਲ ਸਟ੍ਰਾਈਕ'
NEXT STORY