ਚੰਡੀਗੜ੍ਹ (ਭੁੱਲਰ) : ਪੰਜਾਬ ਸਰਕਾਰ ਦੇ ਹੋਰ ਵੱਖ-ਵੱਖ ਵਿਭਾਗਾਂ ਦੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਕੀਤੇ ਜਾ ਰਹੇ ਅੰਦੋਲਨ ਤੋਂ ਬਾਅਦ ਹੁਣ ਰਾਜ ਦੇ ਪਨਬੱਸ ਕੰਟ੍ਰੈਕਟ ਕਾਮਿਆਂ ਵਲੋਂ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ।
ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟ੍ਰੈਕਟ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਕੈਪਟਨ ਸਰਕਾਰ ਪਾਰਟੀ ਦੇ ਚੋਣ ਮੈਨੀਫੈਸਟੋ 'ਚ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਗੰਭੀਰ ਨਹੀਂ ਹੈ ਅਤੇ ਕੰਟ੍ਰੈਕਟ ਕਾਮਿਆਂ ਨੂੰ ਰੈਗੂਲਰ ਕਰਨ ਲਈ ਸਿਰਫ਼ ਭਰੋਸਿਆਂ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ।
ਪਿਛਲੀ ਸਰਕਾਰ ਵਲੋਂ 2016 'ਚ ਕੰਟ੍ਰੈਕਟ ਕਾਮਿਆਂ ਨੂੰ ਰੈਗੂਲਰ ਕਰਨ ਲਈ ਬਣਾਏ ਐਕਟ ਨੂੰ ਵੀ ਇਹ ਸਰਕਾਰ ਲਾਗੂ ਨਹੀਂ ਕਰ ਰਹੀ ਅਤੇ ਇਸ ਦੇ ਉਲਟ ਐਕਟ 'ਚ ਸੋਧ ਕਰਕੇ ਨਵਾਂ ਐਕਟ ਬਣਾਉਣ ਲਈ ਇਸ ਨੇ ਕੋਰਟ 'ਚ ਹਲਫ਼ੀਆ ਬਿਆਨ ਦੇ ਕੇ ਮਾਮਲੇ ਨੂੰ ਹੋਰ ਉਲਝਾ ਦਿੱਤਾ ਹੈ। ਇਸ ਤੋਂ ਸਪੱਸ਼ਟ ਹੈ ਕਿ ਸਰਕਾਰ ਮਾਮਲੇ ਨੂੰ ਕਿਸੇ ਨਾ ਕਿਸੇ ਤਰ੍ਹਾਂ ਲਟਕਾਈ ਰੱਖਣਾ ਚਾਹੁੰਦੀ ਹੈ।
ਨਰਸਾਂ ਤੋਂ ਬਾਅਦ ਹੁਣ ਈ.ਟੀ.ਟੀ. ਅਧਿਆਪਕਾਂ ਤੇ ਕਾਰਪੋਰੇਸ਼ਨ ਕਰਮਚਾਰੀ ਚੜ੍ਹੇ ਬਿਲਡਿੰਗ 'ਤੇ
NEXT STORY