ਚੰਡੀਗੜ੍ਹ/ਸੁਲਤਾਨਪੁਰ ਲੋਧੀ (ਅਸ਼ਵਨੀ)— ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੀ ਮੁਫਤ ਯਾਤਰਾ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਥੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਨੂੰ ਪਵਿੱਤਰ ਨਗਰੀ ਵਿਖੇ ਵਿਦਿਆਰਥੀਆਂ ਦੀ ਯਾਤਰਾ ਲਈ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ 1 ਨਵੰਬਰ ਤੋਂ 12 ਨਵੰਬਰ 2019 ਤੱਕ ਸੁਲਤਾਨਪੁਰ ਲੋਧੀ ਦੇ ਦਰਸ਼ਨਾਂ ਲਈ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਸੁਲਤਾਨਪੁਰ ਲੋਧੀ ਦੀ ਧਾਰਮਿਕ ਯਾਤਰਾ ਸਬੰਧੀ ਰੂਪ-ਰੇਖਾ ਉਲੀਕਣ ਲਈ ਮੰਤਰੀਆਂ ਦੇ ਸਮੂਹ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ, ਉਚੇਰੀ ਸਿੱਖਿਆ ਅਤੇ ਮੈਡੀਕਲ ਸਿੱਖਿਆ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੀ ਮੀਟਿੰਗ ਜਲਦ ਕੀਤੀ ਜਾਵੇਗੀ।
ਮੀਟਿੰਗ 'ਚ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਵਿਧਾਇਕ ਨਵਤੇਜ ਸਿੰਘ ਚੀਮਾ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ, ਏ. ਵੇਨੂੰ ਪ੍ਰਸਾਦ, ਪ੍ਰਮੁੱਖ ਸਕੱਤਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸ਼ਿਵਾ ਪ੍ਰਸਾਦ, ਸਕੱਤਰ ਲੋਕ ਨਿਰਮਾਣ ਹੁਸਨ ਲਾਲ, ਡਾਇਰੈਕਟਰ ਸੈਰ-ਸਪਾਟਾ ਅਤੇ ਸੱਭਿਆਚਾਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਖੇਡਾਂ ਰਾਹੁਲ ਗੁਪਤਾ, ਵਧੀਕ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਅਮਿਤ ਤਲਵਾੜ ਅਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ ਵੀ ਹਾਜ਼ਰ ਸਨ।
ਪ੍ਰਾਈਵੇਟ ਸਕੂਲ ਸਿੱਖਿਆ ਮਾਫੀਆ ਦੀ ਲੁੱਟ ਖਿਲਾਫ ਸ਼ਵੇਤ ਮਲਿਕ ਵਲੋਂ ਸੰਸਦ 'ਚ ਜ਼ੋਰਦਾਰ ਵਿਰੋਧ
NEXT STORY