ਚੰਡੀਗੜ੍ਹ : ਸੂਬੇ 'ਚ ਕੋਵਿਡ-19 ਦੇ ਅਜਿਹੇ ਪਹਿਲੇ ਇਲਾਜ ਲਈ ਪੰਜਾਬ ਸਰਕਾਰ ਐਸ. ਪੀ. ਐਸ. ਹਸਪਤਾਲ ਲੁਧਿਆਣਾ ਦੀ ਮੈਡੀਕਲ ਟੀਮ ਨੂੰ ਸਹਿਯੋਗ ਦੇ ਰਹੀ ਹੈ, ਜਿਸ ਨੇ ਕੁਝ ਦਿਨ ਪਹਿਲਾ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਪਾਏ ਗਏ ਲੁਧਿਆਣਾ ਦੇ ਏ. ਸੀ. ਪੀ. ਅਨਿਲ ਕੋਹਲੀ ਦੀ ਪਲਾਜ਼ਮਾ ਥੈਰੇਪੀ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਖੁਲਾਸਾ ਸਰਕਾਰੀ ਬੁਲਾਰੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਕੋਵਿਡ-19 ਸਥਿਤੀ ਦੀ ਸਮੀਖਿਆ ਕਰਨ ਵਾਸਤੇ ਸੱਦੀ ਵੀਡਿਓ ਕਾਨਫਰੰਸ ਤੋਂ ਬਾਅਦ ਕੀਤਾ ਗਿਆ।
ਇਹ ਵੀ ਪੜ੍ਹੋ : ਚੰਡੀਗੜ੍ਹ PGI ਦੇ 2 ਕਰਮਚਾਰੀ ਨਿਕਲੇ ਕੋਰੋਨਾ ਪਾਜ਼ੇਟਿਵ
ਪੰਜਾਬ ਪੁਲਸ ਦੇ ਏ. ਸੀ. ਪੀ. ਦਾ ਪਰਿਵਾਰ, ਜੋ ਲੁਧਿਆਣਾ ਦੇ ਅਪੋਲੋ ਹਸਪਤਾਲ 'ਚ ਦਾਖਲ ਹੈ, ਨੇ ਥੈਰੇਪੀ ਲਈ ਇਜ਼ਾਜਤ ਦੇ ਦਿੱਤੀ ਹੈ, ਜਿਸ ਲਈ ਪੰਜਾਬ ਦੀਆਂ ਸਿਹਤ ਸੇਵਾਵਾਂ ਦਾ ਡਾਇਰੈਕਟਰ ਸੰਭਾਵੀ ਪਲਾਜ਼ਮਾ ਦਾਨੀ ਨਾਲ ਤਾਲਮੇਲ ਕਰ ਰਿਹਾ ਹੈ। ਇਸ ਤੋਂ ਪਹਿਲਾ ਵੀਡਿਓ ਕਾਨਫਰੰਸਿੰਗ 'ਤ ਦੱਸਿਆ ਗਿਆ ਕਿ ਥੈਰੇਪੀ 'ਚ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਇਸ ਥੈਰੇਪੀ ਦਾ ਪ੍ਰਬੰਧ ਸੂਬਾ ਸਰਕਾਰ ਦੇ ਸਿਹਤ ਸਲਾਹਕਾਰ ਅਤੇ ਪੀ. ਜੀ. ਆਈ. ਦੇ ਸਾਬਕਾ ਡਾਇਰੈਕਟਰ ਡਾ. ਕੇ. ਕੇ.ਤਲਵਾੜ ਵੱਲੋਂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਪੰਜਾਬ 'ਚ ਕੋਰੋਨਾ ਦਾ ਕਹਿਰ, ਲੁਧਿਆਣਾ ਕਾਨੂੰਗੋ ਦੀ ਕੋਰੋਨਾ ਕਾਰਨ ਮੌਤ
ਬੁਲਾਰੇ ਨੇ ਦੱਸਿਆ ਕਿ ਡਾ. ਤਲਵਾੜ ਦੀ ਬੇਨਤੀ 'ਤੇ ਪੀ. ਜੀ. ਆਈ. ਦੇ ਬਲੱਡ ਟਰਾਂਸਫਿਊਜ਼ਨ ਵਿਭਾਗ ਦੇ ਸਾਬਕਾ ਮੁਖੀ ਡਾ. ਨੀਲਮ ਮਰਵਾਹਾ ਨੇ ਪਲਾਜ਼ਮਾ ਥੈਰੇਪੀ ਲਈ ਕੋਸ਼ਿਸ਼ਾਂ 'ਚ ਅਗਵਾਈ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਇਸੇ ਦੌਰਾਨ ਅਨਿਲ ਕੋਹਲੀ ਦੇ ਸੰਪਰਕ 'ਚ ਆਏ ਤਿੰਨ ਜਣਿਆਂ ਦੇ ਵੀ ਕੋਵਿਡ-19 ਦੇ ਟੈਸਟ ਕੀਤੇ ਗਏ। ਇਨ੍ਹਾਂ 'ਚ ਏ.ਸੀ.ਪੀ. ਦੀ ਪਤਨੀ ਪਲਕ ਕੋਹਲੀ, ਉਸ ਦਾ ਡਰਾਈਵਰ ਸਿਪਾਹੀ ਪ੍ਰਭਜੋਤ ਸਿੰਘ (ਫਿਰੋਜ਼ਪੁਰ) ਤੇ ਅਨਿਲ ਕੋਹਲੀ ਦੀ ਸਬ ਡਵੀਜ਼ਨ ਅਧੀਨ ਪੈਂਦੇ ਖੇਤਰ ਜੋਧੇਵਾਲ ਦਾ ਸਬ ਇੰਸਪੈਕਟਰ ਅਰਸ਼ਪ੍ਰੀਤ ਗਰੇਵਾਲ ਸ਼ਾਮਲ ਹਨ।
ਇਹ ਵੀ ਪੜ੍ਹੋ : ਭਾਰਤ 'ਚ 1 ਕੋਰੋਨਾ ਮਰੀਜ਼ ਲੱਭਣ ਲਈ ਕੀਤਾ ਜਾਂਦੈ 24 ਲੋਕਾਂ ਦਾ ਟੈਸਟ
ਦੁਬਈ : ਨੌਕਰੀ ਦੀ ਭਾਲ ਲਈ ਗਏ ਭਾਰਤੀ ਹੁਣ ਘਰਾਂ ਨੂੰ ਆਉਣ ਲਈ ਰਹੇ ਤਰਸ
NEXT STORY