ਚੰਡੀਗੜ੍ਹ : ਪੰਜਾਬ ਯੋਜਨਾਬੰਦੀ ਮਹਿਕਮੇ ਵੱਲੋਂ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੇ ਸਹਿਯੋਗ ਨਾਲ ਦਿੱਤੇ ਜਾਣ ਵਾਲੇ ਸਥਾਈ ਵਿਕਾਸ ਟੀਚਿਆਂ ਸਬੰਧੀ ਪੁਰਸਕਾਰਾਂ (ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼) ਦਾ 28 ਸਤੰਬਰ ਨੂੰ ਆਨਲਾਈਨ ਐਲਾਨ ਕੀਤਾ ਜਾਵੇਗਾ। ਇਸ ਸਬੰਧੀ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਦੇ ਜੇਤੂਆਂ ਦਾ ਐਲਾਨ 28 ਸਤੰਬਰ ਨੂੰ ਸ਼ਾਮੀਂ 4 ਵਜੇ ਕਰਵਾਏ ਜਾ ਰਹੇ ਇਕ ਆਨਲਾਈਨ ਪ੍ਰੋਗਰਾਮ 'ਚ ਕੀਤਾ ਜਾਵੇਗਾ, ਜੋ ਕਿ ਫੇਸਬੁੱਕ ਅਤੇ ਯੂ-ਟਿਊਬ ’ਤੇ ਲਾਈਵ ਪ੍ਰਸਾਰਿਤ ਕੀਤਾ ਜਾਵੇਗਾ।
ਇਹ ਸਮਾਗਮ ਪੰਜਾਬ ਯੋਜਨਾਬੰਦੀ ਮਹਿਕਮੇ ਅਤੇ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਵੱਲੋਂ ਸਾਂਝੇ ਰੂਪ 'ਚ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ, ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੀ ਭਾਰਤ ਪ੍ਰਤੀਨਿਧ ਨਾਡੀਆ ਰਾਸ਼ੀਦ ਅਤੇ ਯੋਜਨਾਬੰਦੀ ਮਹਿਕਮੇ ਦੇ ਪ੍ਰਮੁੱਖ ਸਕੱਤਰ ਜਸਪਾਲ ਸਿੰਘ ਸਮਾਗਮ 'ਚ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਐਵਾਰਡ ਉਨ੍ਹਾਂ ਸਰਕਾਰੀ ਮਹਿਕਮਿਆਂ, ਐਨ. ਜੀ. ਓ., ਆਮ ਲੋਕਾਂ, ਕਾਰਪੋਰੇਟ, ਫਾਊਂਡੇਸ਼ਨਜ਼, ਸਿੱਖਿਆ ਖੇਤਰ ਅਤੇ ਸੰਸਥਾਵਾਂ ਨੂੰ ਦਿੱਤੇ ਜਾਣੇ ਹਨ, ਜਿਨ੍ਹਾਂ ਨੇ ਕਿ ਆਰਥਿਕ ਤਰੱਕੀ, ਸਮਾਜਿਕ ਉੱਨਤੀ ਤੇ ਭਲਾਈ ਲਈ ਪਹਿਲ ਕਦਮੀ, ਵਾਤਾਵਰਨ ਸਥਿਰਤਾ, ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੀ ਭਾਵਨਾ ਤੋਂ ਇਲਾਵਾ ਏਕੀਕਰਨ, ਆਪਸੀ ਸਾਂਝ ਅਤੇ ਸਾਂਝੇ ਕਾਰਜਾਂ 'ਚ ਸੂਬੇ ’ਚ ਸਥਿਰ ਤਰੱਕੀ ਲਈ ਕੋਸ਼ਿਸ਼ਾਂ ਕੀਤੀਆਂ ਹਨ।
ਇਨ੍ਹਾਂ ਪੁਰਸਕਾਰਾਂ ਬਾਬਤ ਸਾਰੇ ਸਾਰੇ ਵੇਰਵੇ sdg-awards.com ਵੈੱਬਸਾਈਟ 'ਤੇ ਵੀ ਉੁਪਲੱਬਧ ਹਨ। ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ ਨਾਮਜ਼ਦਗੀਆਂ ਸਤੰਬਰ 2020 ਦੇ ਪਹਿਲੇ ਹਫ਼ਤੇ 'ਚ ਮੰਗੀਆਂ ਗਈਆਂ ਸਨ ਅਤੇ ਬਹੁਤ ਸਾਰੀਆਂ ਨਾਮਜ਼ਦਗੀਆਂ ਮਹਿਕਮੇ ਨੂੰ ਪ੍ਰਾਪਤ ਹੋਈਆਂ ਹਨ। ਤੈਅ ਕੀਤੇ ਮਾਪਦੰਡਾਂ ਅਨੁਸਾਰ ਜਿਨ੍ਹਾਂ ਨਾਮਜ਼ਦਗੀਆਂ ਨੇ ਉੱਤਮ ਕੰਮ ਕੀਤੇ ਹੋਣਗੇ, ਉਨਾਂ ਨੂੰ ਵੱਖ-ਵੱਖ ਸ਼੍ਰੇਣੀਆਂ 'ਚ ਐਵਾਰਡ ਦਿੱਤੇ ਜਾਣਗੇ।
ਖੇਤੀ ਬਿੱਲਾਂ ਵਿਰੁੱਧ ਹਿਮਾਂਸ਼ੀ ਖੁਰਾਣਾ ਨੇ ਵੀ ਬੁਲੰਦ ਕੀਤੀ ਆਵਾਜ਼, ਸ਼ਰੇਆਮ ਆਖੀਆਂ ਇਹ ਗੱਲਾਂ
NEXT STORY