ਚੰਡੀਗੜ੍ਹ : ਕੇਂਦਰ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਪੇਂਡੂ ਵਿਕਾਸ ਫੰਡ (ਆਰ. ਡੀ. ਐੱਫ.) ਦੀ 1100 ਕਰੋੜ ਰੁਪਏ ਦੀ ਰਕਮ ਰੋਕ ਲਈ ਗਈ ਹੈ। ਕੇਂਦਰ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਪਹਿਲਾਂ ਪੰਜਾਬ ਪੇਂਡੂ ਵਿਕਾਸ ਐਕਟ, 1987 'ਚ ਸੋਧ ਕਰੇ, ਤਾਂ ਹੀ ਕੇਂਦਰ ਸਰਕਾਰ ਉਕਤ ਫੰਡ ਦੀ ਰਾਸ਼ੀ ਜਾਰੀ ਕਰੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਸੰਦੀਪ ਨੰਗਲ ਅੰਬੀਆਂ ਕਤਲ ਮਗਰੋਂ ਫਿਰ ਵੱਡਾ ਕਾਂਡ, ਕਬੱਡੀ ਮੈਚ 'ਚ ਮੁੜ ਚੱਲੀਆਂ ਗੋਲੀਆਂ
ਇਹ ਦੱਸ ਦੇਈਏ ਕਿ ਆਰ. ਡੀ. ਐੱਫ. ਦੀ ਰਾਸ਼ੀ ਮੰਡੀਆਂ 'ਚ ਖ਼ਰੀਦ ਕੇਂਦਰਾਂ ਦੇ ਵਿਕਾਸ ਦੇ ਨਾਲ-ਨਾਲ ਪੰਜਾਬ 'ਚ ਪੇਂਡੂ ਇਲਾਕਿਆਂ 'ਚ ਸੜਕਾਂ ਅਤੇ ਮੂਲਭੂਤ ਢਾਂਚੇ ਦੇ ਵਿਕਾਸ 'ਤੇ ਖ਼ਰਚ ਕੀਤਾ ਜਾਂਦਾ ਹੈ ਪਰ ਪਿਛਲੀ ਸਰਕਾਰ ਨੇ ਕੇਂਦਰ ਤੋਂ ਇਸ ਫੰਡ ਦੇ ਰੂਪ 'ਚ ਮਿਲੇ 1200 ਕਰੋੜ ਰੁਪਏ ਕਿਸਾਨਾਂ ਦੀ ਕਰਜ਼ਾ ਮੁਆਫ਼ੀ 'ਤੇ ਖ਼ਰਚ ਕਰ ਦਿੱਤੇ ਸਨ। ਕੇਂਦਰ ਸਰਕਾਰ ਨੇ ਉਸ ਸਮੇਂ ਵੀ ਕੈਪਟਨ ਸਰਕਾਰ 'ਤੇ ਸਖ਼ਤ ਇਤਰਾਜ਼ ਜਤਾਇਆ ਸੀ।
ਇਹ ਵੀ ਪੜ੍ਹੋ : ਰਿਸ਼ਤਿਆਂ ਦਾ ਘਾਣ : ਕਲਯੁਗੀ ਪਿਓ ਨੇ ਮਾਸੂਮ ਧੀ ਨਾਲ ਜੋ ਕਾਰਾ ਕੀਤਾ, ਇਕ ਵਾਰ ਵੀ ਨਾ ਕੰਬਿਆ ਦਿਲ
ਹੁਣ ਉਸੇ ਮੁੱਦੇ ਨੂੰ ਲੈ ਕੇ ਕੇਂਦਰ ਨੇ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਰਣਨੀਤੀ ਅਪਣਾਈ ਹੈ। ਕੇਂਦਰ ਸਰਕਾਰ ਨੇ ਸਾਫ਼ ਕੀਤਾ ਹੈ ਕਿ ਪੇਂਡੂ ਵਿਕਾਸ ਫੰਡ ਪੈਸਾ ਖ਼ਰੀਦ ਕੇਂਦਰਾਂ ਦੇ ਵਿਕਾਸ ਅਤੇ ਪਿੰਡਾਂ ਦੇ ਵਿਕਾਸ ਲਈ ਦਿੱਤਾ ਜਾਂਦਾ ਹੈ, ਇਸ ਲਈ ਇਹ ਫੰਡ ਇਨ੍ਹਾਂ ਮੁੱਦਿਆਂ 'ਤੇ ਹੀ ਖ਼ਰਚ ਹੋਣਾ ਚਾਹੀਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਟਾਂਡਾ ਵਿਖੇ ਅੱਗ ਨੇ ਵਰਾਇਆ ਕਹਿਰ, ਗ਼ਰੀਬਾਂ ਦੇ ਆਸ਼ਿਆਨੇ ਹੋਏ ਸੜ ਕੇ ਸੁਆਹ (ਤਸਵੀਰਾਂ)
NEXT STORY