ਚੰਡੀਗੜ੍ਹ : ਪੰਜਾਬ 'ਚ ਫੈਂਸੀ ਵੀ. ਆਈ. ਪੀ. ਨੰਬਰਾਂ ਨੂੰ ਅਧਿਕਾਰੀਆਂ ਦੀ ਮਿਲੀ-ਭੁਗਤ ਨਾਲ ਕੌਡੀਆਂ ਦੇ ਭਾਅ ਜਾਰੀ ਕਰਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਗਈ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਸਰਕਾਰ ਨੂੰ ਪੁੱਛਿਆ ਹੈ ਕਿ ਅਜਿਹਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਪੰਜਾਬ ਸਰਕਾਰ ਕੀ ਕਾਰਵਾਈ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਗੁਰਸਾਹਿਬ ਸਿੰਘ ਨਾਂ ਦੇ ਵਿਅਕਤੀ ਨੇ ਪਟੀਸ਼ਨ ਦਾਖ਼ਲ ਕੀਤੀ ਸੀ ਕਿ ਟਰਾਂਸਪੋਰਟ ਵਿਭਾਗ ਕੌਡੀਆਂ ਦੇ ਭਾਅ ਵੀ. ਆਈ. ਪੀ. ਫੈਂਸੀ ਨੰਬਰ ਅਲਾਟ ਕਰ ਰਿਹਾ ਹੈ। ਇਸ ਤੋਂ ਬਾਅਦ ਟਰਾਂਸਪੋਰਟ ਕਮਿਸ਼ਨਰ ਨੇ ਹਲਫ਼ਨਾਮਾ ਅਦਾਲਤ 'ਚ ਦਾਇਰ ਕੀਤਾ ਸੀ ਕਿ ਡੀ. ਟੀ. ਓ. ਵੱਲੋਂ ਚਰਨਦੀਪ ਸਿੰਘ ਨਾਂ ਦੇ ਵਿਅਕਤੀ ਨੂੰ ਫੈਂਸੀ ਨੰਬਰ ਘੱਟ ਕੀਮਤ 'ਤੇ ਅਲਾਟ ਕੀਤਾ ਗਿਆ ਸੀ।
ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ। ਹੁਣ ਹਾਈਕੋਰਟ ਨੇ ਪੁੱਛਿਆ ਹੈ ਕਿ ਚਰਨਦੀਪ 'ਤੇ ਅਪਰਾਧਿਕ ਮਾਮਲਾ ਕਿਉਂ ਨਹੀਂ ਦਰਜ ਕੀਤਾ। ਹੁਣ ਹਾਈਕੋਰਟ ਨੇ ਇਸ ਮਾਮਲੇ ਦੀ ਹੁਣ ਤੱਕ ਦੀ ਸਟੇਟਸ ਰਿਪੋਰਟ ਤਲਬ ਕਰ ਲਈ ਹੈ।
ਸ਼ੋਅਰੂਮ ਵੇਚਣ ਦੇ ਨਾਂ ’ਤੇ 53 ਲੱਖ ਦੀ ਠੱਗੀ, 2 ਬਿਲਡਰਾਂ ਖ਼ਿਲਾਫ਼ ਮਾਮਲਾ ਦਰਜ
NEXT STORY