ਮਾਹਿਲਪੁਰ (ਮੁੱਗੋਵਾਲ)— ਡਾ. ਵਿਪਨ ਕੁਮਾਰ ਪਚਨੰਗਲਾਂ ਜ਼ਿਲਾ ਪ੍ਰਧਾਨ ਕਾਂਗਰਸ ਡਾਕਟਰਜ਼ ਸੈੱਲ ਨੇ ਸ਼ਨੀਵਾਰ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਸ਼ਲਾਘਾਯੋਗ ਹੈ, ਜਿਸ ਅਨੁਸਾਰ ਉਹ ਨੌਜਵਾਨਾਂ ਨੂੰ ਬਜਟ ਸੈਸ਼ਨ ਤੋਂ ਬਾਅਦ ਸਮਾਰਟਫੋਨ ਦੇਣ ਦਾ ਕਾਰਜ ਸ਼ੁਰੂ ਕਰ ਰਹੀ ਹੈ ਅਤੇ ਇਸ ਬਜਟ ਵਿਚ ਇਸ ਕੰਮ ਲਈ ਵਿਸ਼ੇਸ਼ ਫੰਡ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਚੋਣ ਵਾਅਦੇ ਇਕ-ਇਕ ਕਰ ਕੇ ਪੂਰੇ ਕਰ ਰਹੀ ਹੈ।
ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ ਅਤੇ ਕਾਂਗਰਸ ਸਰਕਾਰ ਵੱਲੋਂ ਰੇਤਾ ਦੀ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ 'ਤੇ ਵੀ ਸਖਤੀ ਵਰਤੀ ਜਾ ਰਹੀ ਹੈ । ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੇ ਉਸ ਫੈਸਲੇ ਦੀ ਵੀ ਸ਼ਲਾਘਾ ਕੀਤੀ, ਜਿਸ ਵਿਚ ਉਨ੍ਹਾਂ ਜ਼ਿਲਿਆਂ ਦੇ ਐੱਸ. ਐੱਸ. ਪੀਜ਼. ਅਤੇ ਡਿਪਟੀ ਕਮਿਸ਼ਨਰਾਂ ਨੂੰ ਇਹ ਕਿਹਾ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਲੋਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਅਤੇ ਇਹ ਕਾਰਵਾਈ ਸਿਰਫ ਵਾਹਨਾਂ ਦੇ ਡਰਾਈਵਰਾਂ ਅਤੇ ਠੇਕੇਦਾਰਾਂ ਤੱਕ ਹੀ ਸੀਮਤ ਨਾ ਹੋਵੇ, ਸਗੋਂ ਮਾਲਕਾਂ ਨੂੰ ਵੀ ਇਸ ਕਾਰਵਾਈ ਵਿਚ ਸ਼ਾਮਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਅਤੇ ਡਾ. ਜਤਿੰਦਰ ਕੁਮਾਰ ਮੀਡੀਆ ਇੰਚਾਰਜ ਕਾਂਗਰਸ ਹਲਕਾ ਚੱਬੇਵਾਲ ਦੀ ਸਖਤ ਮਿਹਨਤ ਸਦਕਾ ਇਸ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਹੋ ਰਹੀਆਂ ਹਨ। ਪਾਰਟੀ ਵਰਕਰ ਪੂਰੀ ਇਕਮੁੱਠਤਾ ਅਤੇ ਇਕਜੁੱਟਤਾ ਨਾਲ ਕਾਂਗਰਸ ਪਾਰਟੀ ਦੀਆਂ ਨੀਤੀਆਂ ਘਰ-ਘਰ ਤੱਕ ਪਹੁੰਚਾ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਅਤੇ ਸਮਾਜ ਦੇ ਹਰ ਵਰਗ ਦੀਆਂ ਸਮੱਸਿਆਵਾਂ ਸਿਰਫ ਕਾਂਗਰਸ ਪਾਰਟੀ ਹੀ ਹੱਲ ਕਰ ਸਕਦੀ ਹੈ ।
ਉਨ੍ਹਾਂ ਸਮੂਹ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਇਲਾਕੇ ਦੀਆਂ ਸਮੱਸਿਆਵਾਂ ਪਾਰਟੀ ਦੇ ਸੀਨੀਅਰ ਆਗੂਆਂ ਤੱਕ ਪਹੁੰਚਾਉਣ, ਤਾਂ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਵਾਉਣ ਦੀ ਵਿਉਂਤਬੰਦੀ ਹੋ ਸਕੇ।
ਕੁੱਖ ਤੇ ਰੁੱਖ ਦੀ ਰਾਖੀ ਲਈ ਔਰਤਾਂ ਅੱਗੇ ਆਉਣ : ਹਰਸਿਮਰਤ ਬਾਦਲ
NEXT STORY