ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 28 ਜੂਨ, 2018 ਨੂੰ 'ਕਬੀਰ ਜੈਯੰਤੀ' ਮੌਕੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਅਤੇ 'ਕਬੀਰ ਜੈਯੰਤੀ' ਵਾਲੇ ਦਿਨ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ/ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਪਹਿਲਾਂ ਇਹ ਛੁੱਟੀ ਰਾਖਵੀਂਆਂ ਛੁੱਟੀਆਂ ਦੀ ਸੂਚੀ ਵਿਚ ਸ਼ਾਮਲ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸ਼ਾਹਕੋਟ ਵਿਖੇ ਧੰਨਵਾਦ ਰੈਲੀ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਛੁੱਟੀ ਬਾਰੇ ਐਲਾਨ ਕੀਤਾ ਸੀ।
ਅੰਮ੍ਰਿਤਸਰ ਦੇ ਹਸਪਤਾਲ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ (ਵੀਡੀਓ)
NEXT STORY