ਮਾਨਸਾ(ਸੰਦੀਪ ਮਿੱਤਲ)-ਪੰਜਾਬ ਭਰ ’ਚ ਚਿੱਟੇ ਸਮੇਤ ਖਤਰਨਾਕ ਨਸ਼ੇ ਰੋਕਣ ਲਈ ਸਰਕਾਰ ’ਤੇ ਦਬਾਅ ਪਾਉਣ ਵਾਸਤੇ ਉÎਠੀ ਲੋਕਾਂ ਦੀ ਅਵਾਜ਼ ਨੂੰ ਅਣਗੌਲਿਆ ਕਰਨ ਦੀ ਖਾਤਰ ਸਰਕਾਰ ਨੇ ਮੰਤਰੀਆਂ, ਵਿਧਾਇਕਾਂ ਅਤੇ ਸਿਆਸਤਦਾਨਾਂ ਦੇ ਡੋਪ ਟੈਸਟ ਕਰਨ ਦਾ ਬੇਲੋਡ਼ਾ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਹੈ ਜਦੋਂ ਕਿ ਲੋਡ਼ ਨਸ਼ਿਆਂ ਦੀ ਸਪਲਾਈ ਰੋਕਣ ਅਤੇ ਨੌਜਵਾਨਾਂ ਨੂੰ ਬਚਾਉਣ ਦੀ ਹੈ। ਇਸ ਗੱਲ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਪਿੰਡ ਤਾਮਕੋਟ ’ਚ ਪੰਜਾਬ ਸਰਕਾਰ ਦੀ ਅਰਥੀ ਸਾਡ਼ਨ ਸਮੇਂ ਜੁਡ਼ੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਸੁਆਲ ਕੀਤਾ ਕਿ ਅਕਾਲੀ-ਭਾਜਪਾ ਤੇ ਕਾਂਗਰਸ ਦੇ ਮੌਜੂਦਾ ਮੰਤਰੀ ਵਿਧਾਇਕਾਂ ਕੋਲ ਵਾਧੂ ਸਰਮਾਇਆ ਇਕੱਠਾ ਕੀਤਾ ਗਿਆ ਹੈ ਉਹ ਚਿੱਟੇ ਵਰਗੇ ਖਤਰਨਾਕ ਨਸ਼ੇ ਦਾ ਇਸਤੇਮਾਲ ਕਿਉਂ ਕਰਨਗੇ ਜਦੋਂ ਕਿ ਉਨ੍ਹਾਂ ਕੋਲ ਮਹਿੰਗੀਆਂ ਸ਼ਰਾਬਾਂ ਪੀਣ ਦਾ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਸਮੇਤ ਇਨਸਾਫ ਪਸੰਦ ਲੋਕਾਂ ਦਾ ਅੰਦੋਲਨ ਨਸ਼ਿਆਂ ਦੇ ਖਾਤਮੇ ਤੱਕ ਇਸ ਮੁੱਦੇ ’ਤੇ ਅੰਦੋਲਨ ਜਾਰੀ ਰਹੇਗਾ। ਜਥੇਬੰਦੀ ਵੱਲੋਂ ਸਰਕਾਰ ਦੀਆਂ ਹਰ ਰੋਜ ਅਰਥੀਆਂ ਫੂਕੀਆਂ ਜਾ ਰਹੀਆਂ ਹਨ। ਅਗਲਾ ਫੈਸਲਾ ਲੈਣ ਲਈ 13 ਜੁਲਾਈ ਨੂੰ ਬਰਨਾਲਾ ਦੀ ਦਾਣਾ ਮੰਡੀ ’ਚ ਕਿਸਾਨਾਂ, ਮਜ਼ਦੂਰਾਂ ਦੀ ਸੂਬਾ ਪੱਧਰੀ ਖੁੱਲ੍ਹੀ ਮੀਟਿੰਗ ਸੱਦ ਲਈ ਗਈ ਹੈ। ਅੱਜ ਪਿੰਡ ਤਾਮਕੋਟ, ਬੁਰਜ ਹਰੀ, ਖਡ਼ਕ ਸਿੰਘ ਵਾਲਾ, ਰੰਘਡ਼ਿਆਲ, ਗੋਬਿੰਦਪੁਰਾ, ਮੋਡਾ, ਕੋਟਡ਼ਾ, ਮੀਰਪੁਰ ਕਲਾਂ, ਮੀਰਪੁਰ ਖੁਰਦ ’ਚ ਸਰਕਾਰ ਦੀਆਂ ਅਰਥੀਆਂ ਫੂਕੀਆਂ ਗਈਆਂ। ਇਸ ਮੌਕੇ ਮਹਿੰਦਰ ਸਿੰਘ ਰਮਾਣਾ, ਜਗਦੇਵ ਸਿੰਘ ਭੈਣੀਬਾਘਾ, ਗੁਰਵਿੰਦਰ ਸਿੰਘ ਤਾਮਕੋਟ, ਭੋਲਾ ਸਿੰਘ ਮਾਖਾ, ਮਲਕੀਤ ਸਿੰਘ ਕੋਟ ਧਰਮੂ, ਚਾਨਣ ਸਿੰਘ ਜਟਾਣਾ, ਉÎਤਮ ਸਿੰਘ ਰਾਮਾਨੰਦੀ, ਜੋਗਿੰਦਰ ਦਿਆਲਪੁਰਾ ਹਾਜ਼ਰ ਸਨ।
ਪਤੀ ਤੇ ਮਾਪਿਅਾਂ ਦੀ ਮੌਤ ਤੋਂ ਪ੍ਰੇਸ਼ਾਨ ਔਰਤ ਨੇ ਲਿਆ ਫਾਹ
NEXT STORY