ਲੁਧਿਆਣਾ (ਨਰਿੰਦਰ) : ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਝੋਨੇ ਦੀ ਫਸਲ 'ਤੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਨਹੀਂ ਦਿੰਦੀ ਤਾਂ ਪਰਾਲੀ ਨੂੰ ਸੜਕਾਂ 'ਤੇ ਸੁੱਟਿਆ ਜਾਵੇਗਾ। ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਜੇਕਰ ਇਹ ਬੋਨਸ ਨਹੀਂ ਦੇ ਸਕਦੀ ਤਾਂ 5,000 ਰੁਪਏ ਪ੍ਰਤੀ ਏਕੜ ਦੇ ਦਰ ਨਾਲ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਇਸੇ ਤਰ੍ਹਾਂ ਉਨ੍ਹਾਂ ਨੇ ਸਰਕਾਰ ਨੂੰ ਗੰਨੇ ਦੀ ਬਕਾਇਆ ਰਕਮ ਅਦਾ ਕਰਨ ਸਬੰਧੀ ਆਪਣੀਆਂ ਪੁਰਾਣੀਆਂ ਮੰਗਾਂ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸਰਕਾਰ ਟਾਲ-ਮਟੋਲ ਸਬੰਧੀ ਨੀਤੀ ਅਪਣਾ ਰਹੀ ਹੈ ਪਰ ਹੁਣ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸੇ ਤਰ੍ਹਾਂ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਸੁਆਮੀਨਾਥਨ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਫਸਲਾਂ ਦੇ ਰੇਟ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਆਪਣੇ ਵਾਅਦੇ ਨੂੰ ਪੂਰਾ ਕਰਨ 'ਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਕਿਸਾਨ ਸਰਕਾਰ ਦੇ ਕਿਸੇ ਤਰ੍ਹਾਂ ਦੇ ਵੀ ਝਾਂਸੇ 'ਚ ਨਹੀਂ ਆਉਣਗੇ।
ਵਿਧਾਇਕਾ ਰੁਪਿੰਦਰ ਕੌਰ ਰੂਬੀ ਦਾ ਵਿਆਹ ਅੱਜ, ਕੇਜਰੀਵਾਲ ਤੇ ਸਿਸੋਦੀਆ ਕਰਨਗੇ ਸ਼ਿਰਕਤ
NEXT STORY