ਬਠਿੰਡਾ (ਸੁਖਵਿੰਦਰ)- ਪੰਜਾਬ ਸਰਕਾਰ ਵੱਲੋਂ 800 ਸਕੂਲਾਂ ਨੂੰ ਬੰਦ ਕਰ ਕੇ ਹੋਰ ਸਕੂਲਾਂ 'ਚ ਮਰਜ ਕਰਨ ਦੇ ਫੈਸਲੇ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ (ਆਪ) ਨੇ ਜ਼ਿਲਾ ਪ੍ਰਸ਼ਾਸਨ ਨੂੰ ਇਕ ਮੰਗ ਪੱਤਰ ਸੌਂਪਿਆ। ਆਪ ਨੇਤਾਵਾਂ ਨੇ ਕਿਹਾ ਕਿ ਉਕਤ ਫੈਸਲਾ ਸਿੱਖਿਆ ਪ੍ਰਣਾਲੀ ਦੇ ਵਿਰੁੱਧ ਉਠਾਇਆ ਗਿਆ ਹੈ, ਜਿਸ ਦਾ ਪਾਰਟੀ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਪਹਿਲਾਂ ਹੀ ਗਰੀਬ ਬੱਚੇ ਸਿੱਖਿਆ ਤੋਂ ਵਾਂਝੇ ਹਨ ਅਤੇ ਇਸ ਤਰ੍ਹਾਂ ਦੇ ਫੈਸਲੇ ਨਾਲ ਸਿੱਖਿਆ ਪ੍ਰਣਾਲੀ ਹੋਰ ਪਿੱਛੜ ਜਾਵੇਗੀ। ਇਸ ਨਾਲ ਬੱਚਿਆਂ ਨੂੰ ਸਿੱਖਿਆ ਹਾਸਲ ਕਰਨ ਲਈ ਦੂਰ-ਦੁਰਾਡੇ ਜਾਣਾ ਪਵੇਗਾ ਤੇ ਹੋਰ ਜ਼ਿਆਦਾ ਬੱਚਿਆਂ ਦਾ ਹੱਕ ਖੋਹਿਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਰੱਦ ਕੀਤਾ ਜਾਵੇ ਤਾਂ ਜੋ ਹਰ ਬੱਚਾ ਸਿੱਖਿਆ ਪ੍ਰਾਪਤ ਕਰ ਸਕੇ। ਜੇਕਰ ਇਸ ਤਰ੍ਹਾਂ ਨਾ ਹੋਇਆ ਤਾਂ ਪਾਰਟੀ ਇਸਦੇ ਖਿਲਾਫ਼ ਆਵਾਜ਼ ਬੁਲੰਦ ਕਰੇਗੀ। ਇਸ ਮੌਕੇ ਅਨਿਲ ਠਾਕੁਰ, ਜ਼ਿਲਾ ਪ੍ਰਧਾਨ ਨਵਦੀਪ ਸਿੰਘ ਜੀਦਾ, ਸ਼ਹਿਰੀ ਪ੍ਰਧਾਨ ਭੁਪਿੰਦਰ ਬਾਂਸਲ, ਮੀਡੀਆ ਇੰਚਾਰਜ ਰਾਕੇਸ਼ ਪੁਰੀ, ਸੀਨੀਅਰ ਨੇਤਾ ਅੰਮ੍ਰਿਤ ਲਾਲ ਅਗਰਵਾਲ, ਮਹਿੰਦਰ ਸਿੰਘ ਫੁੱਲੋਮਿੱਠੀ, ਪ੍ਰਦੀਪ ਕਾਲੀਆ, ਡਾ. ਜਗਤਾਰ ਸਿੰਘ, ਹਰਮੀਤ ਸਿੰਘ ਚਹਿਲ ਆਦਿ ਮੌਜੂਦ ਸਨ।
ਵੈਟ ਰਿਫੰਡ ਘੋਟਾਲੇ 'ਚ ਜਲਧਾਰਾ ਐਕਸਪੋਰਟਸ ਦੇ ਮਾਲਿਕ ਰਮਨ ਗਰਗ ਗ੍ਰਿਫਤਾਰ
NEXT STORY