ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਵਿਰੁੱਧ ਸਖ਼ਤ ਰਵੱਈਆ ਅਖ਼ਤਿਆਰ ਕਰ ਲਿਆ ਹੈ। ਇਸੇ ਤਹਿਤ ਪ੍ਰਮੋਦ ਕੁਮਾਰ ਪੁੱਤਰ ਬੰਗਾਲੀ ਦਾਸ ਮਕਾਨ ਨੰਬਰ 1829, ਜਨਤਾ ਕਲੋਨੀ,ਆਦਰਸ਼ ਨਗਰ, ਨਯਾ ਗਾਓਂ, ਐਸ.ਏ.ਐਸ ਨਗਰ (ਮੋਹਾਲੀ) ਅਤੇ ਸ਼ਿੰਦਰ ਕੌਰ ਪਤਨੀ ਅਮਰੀਕ ਸਿੰਘ ਪਿੰਡ ਧਬਲਾਨ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਦੀ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਦਰਜਾ ਚਾਰ ਮੁਲਾਜ਼ਮ ਨੇ SDM ਤੋਂ ਕੰਮ ਕਰਵਾਉਣ ਲਈ ਮੰਗੀ 10 ਹਜ਼ਾਰ ਰੁਪਏ ਦੀ ਰਿਸ਼ਵਤ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਹੇਸ਼ ਕੁਮਾਰ ਪੁੱਤਰ ਵਿਸ਼ਾਲ ਸਿੰਘ ਵਾਸੀ ਐੱਸ.ਏ.ਐੱਸ ਨਗਰ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਪਿੰਡ ਨਯਾ ਗਾਓਂ ਦੇ ਵਾਸੀ ਪ੍ਰਮੋਦ ਕੁਮਾਰ ਨੇ ਇਸਾਈ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਇਸ ਤੋਂ ਇਲਾਵਾ ਗੁਰਚਰਨ ਸਿੰਘ ਪੁੱਤਰ ਸੰਪੂਰਨ ਸਿੰਘ ਪਿੰਡ ਧਬਲਾਨ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਧਬਲਾਨ ਦੀ ਵਸਨੀਕ ਸ਼ਿੰਦਰ ਕੌਰ ਨੇ ਮੁਸਲਿਮ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਫਿਰ ਪਈਆਂ ਛੁੱਟੀਆਂ, 4 ਦਿਨ ਰਹਿਣਗੇ ਬੰਦ
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਨ੍ਹਾਂ ਸ਼ਿਕਾਇਤਾਂ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਨੂੰ ਭੇਜ ਦਿੱਤਾ ਸੀ। ਵਿਭਾਗ ਵੱਲੋਂ ਜਾਂਚ ਕਰਨ ਤੋਂ ਬਾਅਦ ਪ੍ਰਮੋਦ ਕੁਮਾਰ ਅਤੇ ਸ਼ਿੰਦਰ ਕੌਰ ਦੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਐਸ.ਏ.ਐਸ.ਨਗਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਪ੍ਰਮੋਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 2148 ਮਿਤੀ 07.02.2014 ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ਼ਿੰਦਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 1027 ਮਿਤੀ 17.03.2008 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਟ੍ਰੈਫਿਕ ਜਾਮ ਦੀ ਚਿੰਤਾ ਨਹੀਂ, ਮੀਲਾਂ ਦੂਰ ਪਹਿਲਾਂ ਹੀ ਮਿਲ ਜਾਣਗੇ ਸੰਕੇਤ!
NEXT STORY