ਜਲੰਧਰ (ਮ੍ਰਿਦੁਲ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ‘ਪੰਜਾਬ ਕੇਸਰੀ ਸਮੂਹ’ ’ਤੇ ਜੀ. ਐੱਸ. ਟੀ. ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਨੂੰ ਪੂਰੀ ਤਰ੍ਹਾਂ ਨਿੰਦਣਯੋਗ ਅਤੇ ਲੋਕਤੰਤਰ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਦਲੇ ਦੀ ਰਾਜਨੀਤੀ ਦੀ ਅੱਤ ਹੈ। ਡਾ. ਚੀਮਾ ਨੇ ਕਿਹਾ ਕਿ ਸੁਤੰਤਰ ਅਤੇ ਨਿਡਰ ਪੱਤਰਕਾਰੀ ਦੀ ਆਵਾਜ਼ ਨੂੰ ਦਬਾਉਣ ਲਈ ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਖੁੱਲ੍ਹ ਕੇ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਪੰਜਾਬ ਕੇਸਰੀ’ ਵੱਲੋਂ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕੀਤੇ ਜਾਣ ਤੋਂ ਬੌਖਲਾ ਕੇ ਇਹ ਬਦਲੇ ਦੀ ਭਾਵਨਾ ਨਾਲ ਪ੍ਰੇਰਿਤ ਕਾਰਵਾਈ ਕੀਤੀ ਜਾ ਰਹੀ ਹੈ।
ਮੀਡੀਆ ’ਤੇ ਗਿਣੇ-ਮਿਥੇ ਢੰਗ ਨਾਲ ਹਮਲਾ : ਢਿੱਲੋਂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸ਼ਰਨਜੀਤ ਸਿੰਘ ਢਿੱਲੋਂ ਨੇ ‘ਪੰਜਾਬ ਕੇਸਰੀ ਸਮੂਹ’ ’ਤੇ ਜੀ. ਐੱਸ. ਟੀ. ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਲਗਾਤਾਰ ਕਾਰਵਾਈਆਂ ਨੂੰ ਮੀਡੀਆ ਦੀ ਆਵਾਜ਼ ਕੁਚਲਣ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਮੀਡੀਆ ’ਤੇ ਗਿਣੇ-ਮਿਥੇ ਢੰਗ ਨਾਲ ਹਮਲਾ ਕੀਤਾ ਗਿਆ ਹੈ। ਢਿੱਲੋਂ ਨੇ ਕਿਹਾ ਕਿ ਇਹ ਮਹਿਜ਼ ਟੈਕਸ ਜਾਂਚ ਨਹੀਂ ਬਲਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਆਲੋਚਨਾਤਮਕ ਪੱਤਰਕਾਰੀ ਨੂੰ ਨਿਸ਼ਾਨਾ ਬਣਾਉਣ ਦੀ ਸੋਚੀ-ਸਮਝੀ ਰਣਨੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿਸ ਤਰ੍ਹਾਂ ਇਕ ਤੋਂ ਬਾਅਦ ਇਕ ਸਰਕਾਰੀ ਏਜੰਸੀਆਂ ਨੂੰ ‘ਪੰਜਾਬ ਕੇਸਰੀ’ ਖ਼ਿਲਾਫ਼ ਲਾਇਆ ਜਾ ਰਿਹਾ ਹੈ, ਉਸ ਤੋਂ ਸਾਫ਼ ਹੈ ਕਿ ਸਰਕਾਰ ਦਾ ਮਕਸਦ ਕਾਨੂੰਨ ਦੀ ਪਾਲਣਾ ਕਰਾਉਣਾ ਨਹੀਂ, ਬਲਕਿ ਡਰ ਦਾ ਮਾਹੌਲ ਬਣਾਉਣਾ ਹੈ।
'2027 'ਚ ਅਕਾਲੀ ਦਲ ਹੀ ਆਊ'; ਵੀਡੀਓ ਕਾਲ 'ਤੇ ਸੁਖਬੀਰ ਬਾਦਲ ਨੂੰ Cheema Y ਨੇ ਆਖੀਆਂ ਇਹ ਗੱਲਾਂ
NEXT STORY