ਜਲੰਧਰ/ਹੁਸ਼ਿਆਰਪੁਰ (ਧਵਨ, ਜੈਨ)- ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਹਰ ਪਿੰਡ ’ਚ ਸਪੋਰਟਸ ਕਲੱਬ ਸਥਾਪਿਤ ਕਰਨ ਦੀ ਇਕ ਵੱਡੀ ਪਹਿਲਕਦਮੀ ਦਾ ਸ਼ਨੀਵਾਰ ਐਲਾਨ ਕੀਤਾ ਤਾਂ ਜੋ ਨੌਜਵਾਨਾਂ ਨੂੰ ਉਸਾਰੂ ਸਰਗਰਮੀਆਂ ’ਚ ਸ਼ਾਮਲ ਕੀਤਾ ਜਾ ਸਕੇ ਤੇ ਉਨ੍ਹਾਂ ਨੂੰ ਨਸ਼ੇ ਦੀ ਆਦਤ ਤੋਂ ਦੂਰ ਰੱਖਿਆ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਪਿੰਡ 'ਚ ਅੱਧੀ ਰਾਤ ਨੂੰ ਮਚਿਆ ਚੀਕ-ਚਿਹਾੜਾ! ਲੋਕਾਂ ਨੇ ਘਰਾਂ 'ਚੋਂ ਭੱਜ ਕੇ ਬਚਾਈ ਜਾਨ
ਗੜ੍ਹਸ਼ੰਕਰ ’ਚ ਵੀਡੀਓ ਕਾਨਫਰੰਸਿੰਗ ਰਾਹੀਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਇਹ ਕਲੱਬ ਅਤਿ-ਆਧੁਨਿਕ ਖੇਡ ਸਹੂਲਤਾਂ ਨਾਲ ਲੈਸ ਹੋਣਗੇ, ਜਿਸ ਨਾਲ ਨੌਜਵਾਨਾਂ ਨੂੰ ਐਥਲੈਟਿਕਸ ਅਤੇ ਹੋਰ ਖੇਡਾਂ ’ਚ ਉੱਤਮਤਾ ਹਾਸਲ ਕਰਨ ਦੇ ਮੌਕੇ ਮਿਲਣਗੇ। ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ 3-ਦਿਨਾਂ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਨੌਜਵਾਨਾਂ ’ਚ ਇਕ ਨਵੀਂ ਚੇਤਨਾ ਤੇ ਊਰਜਾ ਪੈਦਾ ਕਰੇਗਾ ਜੋ ਪੰਜਾਬ ’ਚ ਨਸ਼ਿਆਂ ਵਿਰੁੱਧ ਜੰਗ ’ਚ ਅਹਿਮ ਭੂਮਿਕਾ ਨਿਭਾਉਣਗੇ। ਕੇਜਰੀਵਾਲ ਨੇ ਹਿੱਸਾ ਲੈਣ ਵਾਲਿਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰਾਂ ’ਚ ਜਾਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ’ਚ ਗ੍ਰਿਫਤਾਰ
NEXT STORY