ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਕ ਵੱਡਾ ਫ਼ੈਸਲਾ ਲਿਆ ਹੈ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਸਾਰੇ ਸਕੂਲ 22 ਤੋਂ 26 ਨਵੰਬਰ ਤੱਕ ਬੰਦ ਰਹਿਣਗੇ। ਇਸ ਦੀ ਜਾਣਕਾਰੀ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਸ਼ਹਿਰ 'ਚ 22 ਨਵੰਬਰ ਨੂੰ ਅੱਧੀ ਛੁੱਟੀ ਦਾ ਐਲਾਨ
ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਭਾਰੀ ਗਿਣਤੀ ਵਿਚ ਸੰਗਤ ਆਉਣ ਦੀ ਸੰਭਾਵਨਾ ਹੈ ਅਤੇ ਹੁਣ ਵੀ ਭਾਰੀ ਸੰਖਿਆ ਵਿਚ ਸੰਗਤ ਆ ਰਹੀ ਹੈ, ਇਸ ਲਈ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸਕੂਲ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰਹਿਣਗੇ। ਸਰਕਾਰ ਦਾ ਕਹਿਣਾ ਹੈ ਕਿ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਸਟਾਫ਼ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕਦਮ ਜ਼ਰੂਰੀ ਸੀ।
ਇਹ ਵੀ ਪੜ੍ਹੋ: ਮੁੱਖ ਸਕੱਤਰ ਸਿਨਹਾ ਤੇ DGP ਯਾਦਵ ਨੇ ਸ਼ਹੀਦੀ ਸਮਾਗਮ ਦੇ ਪ੍ਰਬੰਧਾਂ ਦਾ ਕੀਤਾ ਰੀਵਿਊ, ਦਿੱਤੇ ਸਖ਼ਤ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕਾਂਗਰਸ ਨੇ ਵੋਟ ਚੋਰੀ ਖ਼ਿਲਾਫ ਹਾਈਕਮਾਂਡ ਨੂੰ ਸੌਂਪੇ 26,85,828 ਦਸਤਖ਼ਤ ਕੀਤੇ ਫਾਰਮ
NEXT STORY