ਚੰਡੀਗੜ੍ਹ : ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਨਵੀਂ ਗਾਈਡ ਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਕੋਰੋਨਾ ਕਾਰਣ ਬੰਦ ਕੀਤੇ ਗਏ ਸੂਬੇ ਦੇ ਸਕੂਲ-ਕਾਲਜ ਖੋਲ੍ਹਣ ਦਾ ਵੀ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮ ਮੁਤਾਬਕ 7 ਫਰਵਰੀ ਮਤਲਬ ਸੋਮਵਾਰ ਤੋਂ 6ਵੀਂ ਕਲਾਸ ਤੋਂ ਉਪਰ ਵਾਲੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹਾਲਾਂਕਿ ਪੰਜਵੀਂ ਜਮਾਤ ਦੇ ਬੱਚਿਆਂ ਲਈ ਸਕੂਲ ਬੰਦ ਰਹਿਣਗੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਧੀ ਦੇ ਵਿਆਹ ਤੋਂ ਇਕ ਦਿਨ ਪਹਿਲਾਂ ਵਾਪਰਿਆ ਵੱਡਾ ਹਾਦਸਾ, ਘਰ ’ਚ ਮਚ ਗਿਆ ਚੀਕ-ਚਿਹਾੜਾ
ਇਸ ਦੇ ਨਾਲ ਹੀ ਸਰਕਾਰ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਕਿਹਾ ਹੈ ਕਿ 15 ਸਾਲ ਤੋਂ ਉੱਪਰ ਵਾਲੇ ਵਿਦਿਆਰਥੀਆਂ ਨੂੰ ਕੋਵਿਡ ਵੈਕਸੀਨ ਲੱਗੀ ਹੋਣੀ ਲਾਜ਼ਮੀ ਹੈ। ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਵਿਚ ਯੂਨੀਵਰਸਿਟੀਆਂ, ਕਾਲਜ, ਕੋਚਿੰਗ ਸੈਂਟਰ, ਲਾਇਬ੍ਰੇਰੀ ਅਤੇ ਟ੍ਰੇਨਿੰਗ ਇੰਸਟੀਚਿਊਟ ਸਮੇਤ ਸਾਰੇ ਸਿੱਖਿਅਕ ਅਦਾਰੇ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹਾਲਾਂਕਿ ਹੁਕਮਾਂ ਵਿਚ ਇਹ ਵੀ ਆਖਿਆ ਗਿਆ ਹੈ ਕਿ ਵਿਦਿਆਰਥੀ ਚਾਹੁਣ ਤਾਂ ਆਨਲਾਈਨ ਪੜ੍ਹਾਈ ਵੀ ਕਰ ਸਕਦੇ ਹਨ।
ਇਹ ਵੀ ਪੜ੍ਹੋ : ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਪਹਿਲਾਂ ਨਵਜੋਤ ਸਿੱਧੂ ਦਾ ਵੱਡਾ ਬਿਆਨ
ਬਾਰ ਅਤੇ ਮਾਲ 75 ਫੀਸਦੀ ਸਮਰੱਥਾ ਨਾਲ ਖੋਲ੍ਹਣ ਦੇ ਹੁਕਮ
ਪੰਜਾਬ ਸਰਕਾਰ ਨੇ ਸਾਰੇ ਬਾਰ, ਮਾਲ, ਸਿਨੇਮਾ ਹਾਲ, ਮਲਟੀਪਲੈੱਕਸ, ਰੈਸਟੋਰੈਂਟ, ਸਪਾ, ਜਿਮ, ਸਪੋਰਟਸ ਕੰਪਲੈਕਸ, ਮਿਊਜ਼ੀਅਮ ਆਦਿ ਹੁਣ 75 ਫੀਸਦੀ ਸਮਰੱਥਾ ਨਾਲ ਖੋਲ੍ਹਣ ਲਈ ਆਖਿਆ ਹੈ। ਇਨ੍ਹਾਂ ਦੇ ਸਟਾਫ ਨੂੰ ਕੋਵਿਡ ਵੈਕਸੀਨ ਦੀ ਦੋਵੇਂ ਖੁਰਾਕਾਂ ਲੱਗੀਆਂ ਹੋਣੀਆਂ ਲਾਜ਼ਮੀ ਹਨ। ਏ. ਸੀ. ਬੱਸਾਂ 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੀਆਂ।
ਇਹ ਵੀ ਪੜ੍ਹੋ : ਪੰਜਾਬ ਭਰ ਵਿਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਅਕਾਲੀ ਉਮੀਦਵਾਰ ਬੋਨੀ ਅਮਰਪਾਲ ਸਿੰਘ ਨੇ ਅਜਨਾਲਾ ਦੇ ਬਾਜ਼ਾਰ ’ਚ ਕੀਤਾ ਚੋਣ ਪ੍ਰਚਾਰ
NEXT STORY