ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਿਆਸੀ ਆਗੂਆਂ ਦੀ ਸੁਰੱਖਿਆ 'ਚ ਕਟੌਤੀ ਕਰਨ ਮਗਰੋਂ ਹੁਣ VIP ਕਲਚਰ 'ਤੇ ਇਕ ਹੋਰ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਨੇ ਜੇਲ੍ਹਾਂ ਵਿੱਚ ਵੀ. ਆਈ. ਪੀ. ਕਲਚਰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਹੁਣ ਕਿਸੇ ਨੂੰ ਵੀ ਜੇਲ੍ਹ ਵਿੱਚ ਵੀ. ਆਈ. ਪੀ. ਟ੍ਰੀਟਮੈਂਟ ਨਹੀਂ ਮਿਲੇਗਾ। ਮੁੱਖ ਮੰਤਰੀ ਪੰਜਾਬ ਵੱਲੋਂ ਇਕ ਵੀਡੀਓ ਜਾਰੀ ਕਰਦਿਆਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ: ਤਲਵਾੜਾ ਦੇ ਸਰਕਾਰੀ ਕਾਲਜ ਦੀ ਵੱਡੀ ਘਟਨਾ, ਵਿਦਿਆਰਥਣ ਨੂੰ ਧੋਖੇ ਨਾਲ ਦਿੱਤਾ ਨਸ਼ਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀ. ਆਈ. ਪੀ. ਸੈੱਲ ਖ਼ਤਮ ਕਰ ਦਿੱਤੇ ਗਏ ਹਨ। ਜੇਲ੍ਹਾਂ ਵਿੱਚ ਮਿਲੇ ਮੋਬਾਈਲਾਂ ਨੂੰ ਲੈ ਕੇ ਵੀ ਸਰਕਾਰ ਦਾ ਸਖ਼ਤ ਰੁਖ਼ ਹੈ, ਜਿਸ ਕਾਰਨ ਪੰਜਾਬ ਦੀਆਂ ਜੇਲ੍ਹਾਂ ਵਿੱਚ ਲਗਾਤਾਰ ਤਲਾਸ਼ੀ ਮੁਹਿੰਮ ਜਾਰੀ ਹੈ। 'ਆਪ' ਸਰਕਾਰ ਦੇ 50 ਦਿਨਾਂ ਦੇ ਕਾਰਜਕਾਲ ਅੰਦਰ ਹੁਣ ਤੱਕ ਜੇਲ੍ਹਾਂ ਵਿੱਚੋਂ 710 ਮੋਬਾਈਲ ਫੋਨ ਬਰਾਮਦ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਸਿਰਫ਼ ਮੋਬਾਇਲ ਫੋਨ ਹੀ ਨਹੀਂ ਫੜੇ ਸਗੋਂ ਫੋਨ ਜੇਲ੍ਹ ਅੰਦਰ ਕਿਸਨੇ ਪਹੁੰਚਾਇਆ ਤੇ ਕਿਸਦੇ ਨਾਂ 'ਤੇ ਹੈ, ਉਸ ਦੀ ਜਾਂਚ ਵੀ ਜਾਰੀ ਹੈ ਅਤੇ ਅਜਿਹੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਸਿੱਟ ਦਾ ਗਠਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਫਿਲੌਰ ਵਿਖੇ ਜੱਜ ਦੇ ਸਾਹਮਣੇ ਪਿਸਤੌਲ ਤਾਣ ਬੋਲਿਆ ਨੌਜਵਾਨ, ਸਿਰ ’ਤੇ ਕਫ਼ਨ ਬੰਨ੍ਹ ਕੇ ਆਇਆ ਹਾਂ, ਇਨਸਾਫ਼ ਦਿਓ
ਮੁੱਖ ਮੰਤਰੀ ਮਾਨ ਨੇ ਕਿਹਾ ਕੇ ਜੋ ਵਿਅਕਤੀ ਜੇਲ੍ਹ 'ਚ ਗਿਆ ਹੈ ਉਹ ਕਾਨੂੰਨ ਅਨੁਸਾਰ ਕਿਸੇ ਸ਼ਿਕਾਇਤ ਜਾਂ ਅਪਰਾਧ ਦੇ ਇਲਜ਼ਾਮ ਹੇਠ ਗਿਆ ਹੈ, ਫਿਰ ਉਹ ਵੀ. ਆਈ. ਪੀ. ਕਿਵੇਂ ਹੋ ਸਕਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਲ੍ਹਾਂ ਵਿੱਚ ਬਣੇ ਹੋਏ ਵੀ. ਆਈ. ਪੀ. ਕਮਰੇ ਹੁਣ ਪ੍ਰਬੰਧਕੀ ਬਲਾਕ ਵਿੱਚ ਤਲਦੀਲ ਕੀਤੇ ਜਾਣਗੇ ਤਾਂ ਜੋ ਜੇਲ੍ਹ ਸਟਾਫ਼ ਵਧੀਆ ਤਰੀਕੇ ਨਾਲ ਕੰਮ ਕਰ ਸਕੇ। ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਹੁਣ ਜੇਲ੍ਹ ਅੰਦਰੋਂ ਕਾਲਾ ਧੰਦਾ ਨਹੀਂ ਚੱਲਣ ਦਿੱਤਾ ਜਾਵੇਗਾ ਅਤੇ ਜੇਕਰ ਕਿਸੇ ਅਧਿਕਾਰੀ ਨੇ ਫ਼ੈਸਲੇ ਨੂੰ ਲਾਗੂ ਕਰਨ ਵਿੱਚ ਲਾਪਰਵਾਹੀ ਵਰਤੀ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੁਧਾਰ ਘਰ ਹੁਣ ਅਸਲ ਵਿੱਚ ਅਪਰਾਧੀਆਂ ਦਾ ਸੁਧਾਰ ਕਰਨਗੇ।
ਨੋਟ: ਪੰਜਾਬ ਸਰਕਾਰ ਦੇ ਇਸ ਫ਼ੈਸਲੇ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬਠਿੰਡਾ ਦੇ ਥਰਮਲ ਪਲਾਂਟ ’ਚ ਧਮਾਕਾ ਹੋਣ ਨਾਲ 2 ਯੂਨਿਟ ਹੋਏ ਬੰਦ, ਡੂੰਘਾ ਹੋ ਸਕਦੈ ਬਿਜਲੀ ਸੰਕਟ
NEXT STORY