ਜਲੰਧਰ : ਪਿਛਲੇ ਲੰਬੇ ਸਮੇਂ ਤੋਂ ਕਿਸਾਨੀ ਮਸਲਿਆਂ ਨੂੰ ਲੈ ਕੇ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦਾ ਦੌਰ ਚੱਲ ਰਿਹਾ ਹੈ। ਇਸੇ ਵਿਚਾਲੇ ਅੱਜ ਦੋਵਾਂ ਧਿਰਾਂ ਵਿਚਾਲੇ ਸੱਤਵੇਂ ਗੇੜ ਦੀ ਗੱਲਬਾਤ ਹੋਈ। ਸੂਤਰਾ ਦੇ ਹਵਾਲੇ ਤੋਂ ਜਾਣਕਾਰੀ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਦੇ ਪ੍ਰਤੀਨਿਧੀਆਂ ਨੇ ਅੱਜ ਹੋਈ ਮੀਟਿੰਗ ਦੌਰਾਨ ਕਿ ਕਿਸਾਨਾਂ ਨੂੰ ਰਸਤੇ ਖੋਲ੍ਹਣ ਦੀ ਅਪੀਲ ਕੀਤੀ ਸੀ। ਇਸ ਦੌਰਾਨ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਆਮ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਦਾ ਹਵਾਲਾ ਦਿੱਤਾ। ਪਰ ਮੀਟਿੰਗ ਦੌਰਾਨ ਹੀ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਗੱਲ ਮੰਨਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਪੰਜਾਬ ਸਰਕਾਰ ਨੇ ਇਕ ਪਾਸੇ ਦਾ ਰਸਤਾ ਖੋਲ੍ਹਣ ਦੀ ਵੀ ਪੇਸ਼ਕਸ਼ ਕੀਤੀ ਪਰ ਕਿਸਾਨਾਂ ਨੇ ਇਸ ਨੂੰ ਵੀ ਸਿਰੇ ਤੋਂ ਖਾਰਿਜ ਕਰ ਦਿੱਤਾ।
ਸੰਤੁਲਨ ਵਿਗੜਨ ਕਾਰਨ ਵਾਪਰਿਆ ਕਾਰ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ
NEXT STORY