ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ/ਹਿਤੇਸ਼): ਪੰਜਾਬ ਸਰਕਾਰ 20 ਜ਼ਿਲ੍ਹਿਆਂ ਦੀ ਇੰਪਰਵੂਮੈਂਟ ਟਰੱਸਟ ਦੇ ਚੇਅਰਮੈਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਈ ਟਰੱਸਟੀ ਵੀ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵਲੰਟੀਅਰਾਂ ਨੂੰ ਵੀ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 26 ਲੱਖ ਪਰਿਵਾਰਾਂ ਨਾਲ ਜੁੜੀ ਵੱਡੀ ਖ਼ਬਰ, ਆਧਾਰ ਕਾਰਡਾਂ ਬਾਰੇ Order ਜਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ, "ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕੀਤੇ ਗਏ ਹਨ। ਸਭ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਉਮੀਦ ਕਰਦੇ ਹਾਂ ਕਿ ਤੁਸੀਂ ਸਾਰੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਅਤੇ ਮਿਹਨਤ ਨਾਲ ਨਿਭਾਓਗੇ। ਆਉਣ ਵਾਲੇ ਦਿਨਾਂ 'ਚ ਹੋਰ ਵਲੰਟੀਅਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।"



ਇਹ ਖ਼ਬਰ ਵੀ ਪੜ੍ਹੋ - ਪੰਜਾਬੀ Singer ਦੀ Thar ਨੇ 3 ਲੋਕਾਂ ਨੂੰ ਮਾਰੀ ਟੱਕਰ, ਗਰਭਵਤੀ ਔਰਤ ਵੀ ਆਈ ਲਪੇਟ 'ਚ, ਭੱਖਿਆ ਮਾਹੌਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਦੋਸ਼ ’ਚ ਕਈਆਂ ਖ਼ਿਲਾਫ਼ ਮਾਮਲਾ ਦਰਜ
NEXT STORY