ਐੱਸ. ਏ. ਐੱਸ. ਨਗਰ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਦਰਅਸਲ ‘ਰੰਗਲਾ ਪੰਜਾਬ’ ਬਣਾਉਣ ਵਾਲੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਨਅਤਕਾਰਾਂ ਨੂੰ ਸੂਬੇ ਵਿਚ ਖਾਸ ਕਰਕੇ ਫੂਡ ਪ੍ਰੋਸੈਸਿੰਗ ਖੇਤਰ ਵਿਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਅਤੇ ਉਦਯੋਗਿਕ ਖੇਤਰ ਨੂੰ ਪੰਜਾਬ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਦਾ ਸੂਤਰਧਾਰ ਦੱਸਿਆ। 5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਆਖ਼ਰੀ ਦਿਨ ਐਗਰੀ-ਫੂਡ ਪ੍ਰੋਸੈਸਿੰਗ ’ਤੇ ਆਧਾਰਿਤ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਉਪਜਾਊ ਜ਼ਮੀਨ, ਵਧੀਆ ਗੁਣਵੱਤਾ ਵਾਲੇ ਨਹਿਰੀ ਪਾਣੀ, ਖੇਤੀ ਮਾਹਿਰ ਅਤੇ ਪ੍ਰਮੁੱਖ ਖੋਜਾਂ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਰੂਪ ਵਿਚ ਖੇਤੀ ਆਧਾਰਿਤ ਵਿੱਦਿਅਕ ਅਦਾਰੇ ਮੌਜੂਦ ਹਨ, ਇਸ ਕਰਕੇ ਪੰਜਾਬ ਨਿਵੇਸ਼ਕਾਂ ਲਈ ਇਕ ਢੁੱਕਵਾਂ ਸਥਾਨ ਹੈ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ
ਡੇਅਰੀ ਫਾਰਮਿੰਗ ਦੀ ਮਹੱਤਤਾ ਦਾ ਹਵਾਲਾ ਦਿੰਦੇ ਹੋਏ ਮੰਤਰੀ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਮੱਛੀ ਪਾਲਣ ਦੇ ਧੁਰੇ ਵਜੋਂ ਉਭਾਰਨ ਦੀ ਸੰਭਾਵਨਾ ਦਾ ਜ਼ਿਕਰ ਕੀਤਾ ਅਤੇ ਇਸ ਖੇਤਰ ਦੇ ਵੱਧ ਤੋਂ ਵੱਧ ਵਿਕਾਸ ਲਈ ਢੁੱਕਵੇਂ ਮੰਡੀਕਰਨ ‘ਤੇ ਜ਼ੋਰ ਦਿੱਤਾ। ਲੋਕਾਂ ਲਈ ਸਿਹਤਮੰਦ ਭੋਜਨ ਨੂੰ ਯਕੀਨੀ ਬਣਾਉਣ ਦੇ ਪੱਖ ’ਤੇ ਬੋਲਦਿਆਂ, ਮੰਤਰੀ ਨੇ ਨਿਵੇਸ਼ਕਾਂ ਨੂੰ ਸੂਬੇ ਭਰ ’ਚ ਕੋਲਡ ਸਟੋਰ ਸਥਾਪਿਤ ਕਰਨ ‘ਤੇ ਧਿਆਨ ਦੇਣ ਦੀ ਅਪੀਲ ਕੀਤੀ। ਬੁਲਾਰਿਆਂ ਵਿਚ ਪੈਪਸੀਕੋ ਦੇ ਜਾਰਜ ਕੂਵਰ ਨੇ ਖਪਤਕਾਰਾਂ ਲਈ ਸਿਹਤਮੰਦ ਅਤੇ ਚੰਗੇ ਭੋਜਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਪੈਪਸੀਕੋ ਦਾ ਸਭ ਤੋਂ ਵੱਡਾ ਭਾਈਵਾਲ ਗਰਦਾਨਿਆ। ਉਨ੍ਹਾਂ ਨੇ ਕੰਪਨੀ ਦੀ ਨਿਰਮਾਣ ਪ੍ਰਕਿਰਿਆ ਵਿਚ ਨਵਿਆਉਣਯੋਗ ਊਰਜਾ ਦੀ ਵਰਤੋਂ ਦੇ ਮਹੱਤਵ ’ਤੇ ਵੀ ਜ਼ੋਰ ਦਿੱਤਾ।
ਨੈਸਲੇ ਇੰਡੀਆ ਦੇ ਸੰਦੀਪ ਗੋਇਲ ਨੇ ਕਿਸਾਨ ਭਾਈਚਾਰੇ ਨਾਲ ਨਜ਼ਦੀਕੀ ਤਾਲਮੇਲ ਨਾਲ ਕੰਮ ਕਰਨ ਬਾਰੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਅੱਗੇ ਦੱਸਿਆ ਕਿ ਨੈਸਲੇ ਕਿਸਾਨਾਂ ਤੋਂ ਖਰੀਦੇ ਗਏ ਦੁੱਧ ਨੂੰ ਹਮੇਸ਼ਾ ਤਾਜ਼ਾ ਅਤੇ ਠੰਡਾ ਰੱਖਣ ਲਈ ਫਾਰਮ ਕੂਲਿੰਗ ਟੈਂਕਾਂ ਦੀ ਵਰਤੋਂ ਕਰਦਾ ਹੈ, ਬਾਇਓ ਡਾਇਜੈਸਟਰਾਂ ਦੀ ਵਰਤੋਂ ਖਾਦ ਨੂੰ ਬਾਇਓ ਗੈਸ ਵਿਚ ਬਦਲਣ ਦੇ ਨਾਲ-ਨਾਲ ਇਲੈਕਟ੍ਰਿਕ ਵਾਹਨਾਂ ਰਾਹੀਂ ਦੁੱਧ ਦੀ ਢੋਆ-ਢੁਆਈ ਲਈ ਵੀ ਕੀਤੀ ਜਾਂਦੀ ਹੈ। ਵੈਲਸਪਨ ਤੋਂ ਅਨਯ ਸ਼ੁਕਲਾ ਨੇ ਲਾਜਿਸਟਿਕ ਫੈਕਟਰ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਇਸ ਦੇ ਹਿੱਸੇ ਵਜੋਂ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਸਥਾਈ ਗੋਦਾਮਾਂ (ਵੇਅਰਹਾਊਸਾਂ) ਜੋ ਸੂਰਜੀ ਊਰਜਾ ਉੱਤੇ ਆਧਾਰਿਤ ਹਨ, ਦੇ ਖੇਤਰ ਨਾਲ ਸਬੰਧਤ ਹੈ ਅਤੇ ਵਾਤਾਵਰਣ ਪੱਖੀ ਹਰਿਤ ਤਕਨਾਲੋਜੀ ਦੀ ਵਰਤੋਂ ਲਈ ਵਚਨਬੱਧ ਹੈ।
ਹਿੰਦੂਜਾ ਗਰੁੱਪ ਨੇ ਪੰਜਾਬ ’ਚ ਇਲੈਕਟ੍ਰਿਕ ਵਾਹਨ ਨਿਰਮਾਣ ਦੀ ਇੱਛਾ ਜਤਾਈ
NEXT STORY