ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਐਲਾਨ ਕਰਦੇ ਹੋਏ ਸੂਬੇ ਦੇ 25 ਸਰਕਾਰੀ ਸਕੂਲਾਂ ਦੇ ਨਾਂ ਬਦਲ ਦਿੱਤੇ ਹਨ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਸਕੂਲਾਂ ਦੇ ਨਾਂ ਬਦਲ ਕੇ ਮਸ਼ਹੂਰ ਸ਼ਖ਼ਸੀਅਤਾਂ ਦੇ ਨਾਂ 'ਤੇ ਰੱਖੇ ਗਏ ਹਨ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਇਹ ਨੋਟੀਫਿਕੇਸ਼ਨ ਪੰਜਾਬ ਦੇ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਮਗਰੋਂ ਜਾਰੀ ਕੀਤੀ ਗਈ ਹੈ। ਜਿਨ੍ਹਾਂ ਸਕੂਲਾਂ ਦੇ ਨਾਂ ਬਦਲੇ ਗਏ ਹਨ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ-
ਇਹ ਵੀ ਪੜ੍ਹੋ : ਪੰਜਾਬ 'ਚ ਸ਼ੈੱਲਰ ਮਾਲਕਾਂ ਦੀ ਹੜਤਾਲ ਖ਼ਤਮ, ਮੰਤਰੀ ਕਟਾਰੂਚੱਕ ਨਾਲ ਮੀਟਿੰਗ ਮਗਰੋਂ ਲਿਆ ਗਿਆ ਫ਼ੈਸਲਾ
ਸਰਕਾਰੀ ਐਲੀਮੈਂਟਰੀ ਸਕੂਲ ਦਰੀਆ ਮੂਸਾ ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਮਿਡਲ ਸਕਲੂ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ, ਸਰਕਾਰੀ ਮਿਡਲ ਸਕੂਲ ਬਾਘਾ ਜ਼ਿਲ੍ਹਾ ਬਠਿੰਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ ਜ਼ਿਲ੍ਹਾ ਬਠਿੰਡਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਹਿਮੂਆਣਾ ਜ਼ਿਲ੍ਹਾ ਫਰੀਦਕੋਟ, ਸਰਕਾਰੀ ਪ੍ਰਾਇਮਰੀ ਸਕੂਲ ਲਹਿਰਾ ਬੇਟ ਜ਼ਿਲ੍ਹਾ ਫਿਰੋਜ਼ਪੁਰ, ਸਰਕਾਰੀ ਪ੍ਰਾਇਮਰੀ ਸਕੂਲ ਸਿੱਧਪੁਰ ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਹਾਈ ਸਕੂਲ ਸੀੜ੍ਹਾ ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸਾਣੀਆਂ ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲੀ ਸੂਰਤ ਮੱਲ੍ਹੀ ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਪ੍ਰਾਇਮਰੀ ਸਕੂਲ ਮੁੱਗੋਵਾਲ ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ ਬੁਰਜ ਹਰੀ ਸਿੰਘ ਜ਼ਿਲ੍ਹਾ ਲੁਧਿਆਣਾ
ਇਹ ਵੀ ਪੜ੍ਹੋ : ਪੰਜਾਬ 'ਚ ਇਸ ਜ਼ਿਲ੍ਹੇ ਦੇ ਸਕੂਲਾਂ-ਕਾਲਜਾਂ 'ਚ ਦੁਪਹਿਰ ਬਾਅਦ ਛੁੱਟੀ ਦਾ ਐਲਾਨ, ਜਾਣੋ ਕਾਰਨ
ਸਰਕਾਰੀ ਪ੍ਰਾਇਮਰੀ ਸਕੂਲ ਚਣਕੋਈਆਂ ਕਲਾਂ ਜ਼ਿਲ੍ਹਾ ਲੁਧਿਆਣਾ, ਸਰਕਾਰੀ ਹਾਈ ਸਕੂਲ ਕਣਕਵਾਲ ਚਹਿਲਾਂ ਜ਼ਿਲ੍ਹਾ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੈਣੀ ਬਾਘਾ ਜ਼ਿਲ੍ਹਾ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਜ਼ਿਲ੍ਹਾ ਮਾਨਸਾ, ਸਰਕਾਰੀ ਹਾਈ ਸਕੂਲ ਬੂੜਾ ਗੁੱਜਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਮੱਟੀ ਜ਼ਿਲ੍ਹਾ ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰੋਲੀ ਜ਼ਿਲ੍ਹਾ ਪਠਾਨਕੋਟ, ਸਰਕਾਰੀ ਹਾਈ ਸਕੂਲ ਨਰੜੂ ਜ਼ਿਲ੍ਹਾ ਪਟਿਆਲਾ, ਸਰਕਾਰੀ ਪ੍ਰਾਇਮਰੀ ਸਕੂਲ ਬਰੂਵਾਲ ਜ਼ਿਲ੍ਹਾ ਰੂਪਨਗਰ, ਸਰਕਾਰੀ ਹਾਈ ਸਕੂਲ ਖਟਕੜ ਕਲਾਂ ਜ਼ਿਲ੍ਹਾ ਸ. ਭ. ਸ. ਨਗਰ, ਸਰਕਾਰੀ ਮਿਡਲ ਸਕੂਲ ਬਟੋਲੀ ਜ਼ਿਲ੍ਹਾ ਐੱਸ. ਏ. ਐੱਸ. ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਡੀਵਿੰਡ ਜ਼ਿਲ੍ਹਾ ਤਰਨਤਾਰਨ, ਸਰਕਾਰੀ ਐਲੀਮੈਂਟਰੀ ਸਕੂਲ ਵੇਈਂ ਪੂਈਂ ਜ਼ਿਲ੍ਹਾ ਤਰਨਤਾਰਨ।



ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PAP ਜਲੰਧਰ ਪਹੁੰਚ DGP ਗੌਰਵ ਯਾਦਵ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਕਹੀਆਂ ਅਹਿਮ ਗੱਲਾਂ
NEXT STORY