ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ ਐਮੀਨੈਂਸ 'ਚ ਵਿਦਿਆਰਥੀਆਂ ਨੂੰ ਹੁਣ ਸਰਕਾਰ ਵਰਦੀ ਖ਼ਰੀਦਣ ਦੇ ਪੈਸੇ ਵੀ ਦੇਵੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਟਵਿੱਟਰ ਹੈਂਡਲ 'ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ਜ਼ਿਲ੍ਹੇ 'ਚ Alert : ਉੱਜ ਦਰਿਆ 'ਚੋਂ ਛੱਡਿਆ ਗਿਆ 171797 ਕਿਊਸਿਕ ਪਾਣੀ, ਲੋਕਾਂ ਨੂੰ ਕੀਤੀ ਗਈ ਅਪੀਲ
ਇਸ 'ਚ ਵਿਦਿਆਰਥੀਆਂ ਵੱਲੋਂ ਗਰਮੀ ਅਤੇ ਸਰਦੀ ਦੇ ਮੌਸਮ 'ਚ ਪਾਈ ਜਾਣ ਵਾਲੀ ਡਰੈੱਸ ਦੇ ਸੈਂਪਲ ਸਾਂਝੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਡਰੈੱਸ ਖ਼ਰੀਦਣ ਲਈ ਸਰਕਾਰ ਪ੍ਰਤੀ ਵਿਦਿਆਰਥੀ 4 ਹਜ਼ਾਰ ਰੁਪਏ ਸਲਾਨਾ ਦੇਵੇਗੀ। ਉਨ੍ਹਾਂ ਨੇ ਲਿਖਿਆ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਦਾ ਸਿੱਖਿਆ ਮਾਡਲ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਨਵੀਂ Update, ਜਾਣੋ ਕਦੋਂ ਤੱਕ ਵਰ੍ਹਨਗੇ ਬੱਦਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਨਵੀਂ Update, ਜਾਣੋ ਕਦੋਂ ਤੱਕ ਵਰ੍ਹਨਗੇ ਬੱਦਲ
NEXT STORY