ਲੁਧਿਆਣਾ (ਹਿਤੇਸ਼): ਪੰਜਾਬ ਸਰਕਾਰ ਵੱਲੋਂ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲਿਆਂ ਨੂੰ ਇਕ ਵਾਰ ਫ਼ਿਰ ਵੱਡੀ ਰਾਹਤ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਪਹਿਲਾਂ 31 ਜੁਲਾਈ ਤਕ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲਿਆਂ ਨੂੰ 18 ਫ਼ੀਸਦੀ ਵਿਆਜ ਤੇ 20 ਫ਼ੀਸਦੀ ਪਨੈਲਟੀ ਤੋਂ ਛੋਟ ਦਿੱਤੀ ਗਈ ਸੀ। ਇਹ ਡੈੱਡਲਾਈਨ ਖ਼ਤਮ ਹੋਣ ਤੋਂ ਬਾਅਦ ਸਰਕਾਰ ਵੱਲੋਂ ਇਕ ਵਾਰ ਫ਼ਿਰ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਦੁਕਾਨਾਂ ਤੇ ਪਲਾਟਾਂ ਬਾਰੇ ਮਾਨ ਸਰਕਾਰ ਦਾ ਵੱਡਾ ਐਲਾਨ
ਹੁਣ ਜਿਹੜੇ ਲੋਕ 15 ਅਗਸਤ ਤਕ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣਗੇ, ਉਨ੍ਹਾਂ ਨੂੰ 18 ਫ਼ੀਸਦੀ ਵਿਆਜ ਤੇ 20 ਫ਼ੀਸਦੀ ਪਨੈਲਟੀ ਤੋਂ ਛੋਟ ਮਿਲੇਗੀ। ਇਸੇ ਤਰ੍ਹਾਂ ਜਿਨ੍ਹਾਂ ਲੋਕਾਂ ਨੇ ਗਲਤ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਹੈ, ਉਨ੍ਹਾਂ ਨੂੰ ਜੋ 100 ਫ਼ੀਸਦੀ ਜੁਰਮਾਨਾ ਲਗਦਾ ਸੀ, ਉਹ ਵੀ 15 ਅਗਸਤ ਤਕ ਮੁਆਫ਼ ਰਹੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਦਾ ਵਿਦਿਆਰਥੀਆਂ ਲਈ ਇਤਿਹਾਸਕ ਫ਼ੈਸਲਾ, ਮਾਪੇ ਵੀ ਧਿਆਨ ਨਾਲ ਪੜ੍ਹ ਲੈਣ ਖ਼ਬਰ (ਵੀਡੀਓ)
NEXT STORY