ਜਲੰਧਰ/ਚੰਡੀਗੜ੍ਹ— ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰਾਂ ਦੀ ਸਕਿਓਰਿਟੀ ਵਾਪਸ ਲੈ ਲਈ ਗਈ ਹੈ। ਇਥੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਕਿਓਰਿਟੀ ਵਾਪਸ ਲੈਣ ਵਾਲੇ ਸਲਾਹਕਾਰਾਂ ਦੇ ਕਰੀਬ 20 ਨਾਂ ਸ਼ਾਮਲ ਹਨ।
ਸਕਿਓਰਿਟੀ ਵਾਪਸ ਲੈਣ ਵਾਲਿਆਂ ਦੇ ਨਾਵਾਂ ’ਚ ਕੈਪਟਨ ਦੇ ਸੀਨੀਅਰ ਐਡਵਾਈਜ਼ਰ ਰਹੇ ਟੀ. ਐੱਸ. ਸ਼ੇਰਗਿਲ, ਕੈਪਟਨ ਦੇ ਮੀਡੀਆ ਸਲਾਹਕਾਰ ਰਹੇ ਰਵੀਨ ਠੁਕਰਾਲ, ਕੈਪਟਨ ਦੇ ਓ. ਐੱਸ. ਡੀ. ਮੇਜਰ ਅਮਰਦੀਪ ਸਿੰਘ, ਐਡਵੋਕੇਟ ਜਨਰਲ ਰਹੇ ਅਤੁਲ ਨੰਦਾ, ਓ. ਐੱਸ. ਡੀ. ਰਹੇ ਦਮਨਜੀਤ ਸਿੰਘ, ਓ. ਐੱਸ. ਡੀ. ਰਹੇ ਅੰਕਿਤ ਬਾਂਸਲ, ਗੁਰਮੇਹਰ ਸਿੰਘ ਸੇਖੋਂ ਸਿਆਸੀ ਸਕੱਤਰ, ਕੈਪਟਨ ਦੇ ਮੀਡੀਆ ਐਡਵਾਈਜ਼ ਰਹੇ ਭਾਰਤ ਇੰਦਰ ਚਾਹਲ, ਕੈਪਟਨ ਦੇ ਖੁਬੀ ਰਾਮ ਸਕਿਓਰਿਟੀ ਐਡਵਾਈਜ਼ਰ ਰਹੇ ਸਮੇਤ ਹੋਰ ਕਈ ਨਾਂ ਲਿਸਟ ’ਚ ਸ਼ਾਮਲ ਹਨ।
ਇਹ ਵੀ ਪੜ੍ਹੋ : ਕੈਪਟਨ ਕੋਲ ਕਾਂਗਰਸ ਦੇ 28 ਵਿਧਾਇਕਾਂ ਦੀ ਹਮਾਇਤ, ਸਿਆਸੀ ਗਲਿਆਰਿਆਂ ’ਚ ਚਰਚਾ
ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨ ਦਿੱਲੀ ਦੌਰੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਖੁਬੀ ਰਾਮ ਅਤੇ ਰਵੀਨ ਠੁਕਰਾਲ ਵੀ ਉਨ੍ਹਾਂ ਦੇ ਨਾਲ ਹੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੀ ਸਕਿਓਰਿਟੀ ਘਟਾਉਣ ਨੂੰ ਲੈ ਕੇ ਡੀ. ਜੀ. ਪੀ. ਨੂੰ ਪੱਤਰ ਲਿਖਿਆ ਜਾ ਚੁੱਕਿਆ ਹੈ।
ਇਹ ਵੀ ਪੜ੍ਹੋ : ਜਲੰਧਰ: ਕੌਂਸਲਰ ਪਤੀ ਅਨੂਪ ਪਾਠਕ ਵੱਲੋਂ ਫਾਹਾ ਲਾ ਕੇ ਖ਼ੁਦਕੁਸ਼ੀ, 4 ਪੰਨਿਆਂ ਦੇ ਲਿਖੇ ਸੁਸਾਈਡ ਨੋਟ 'ਚ ਦੱਸਿਆ ਕਾਰਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਵਜੋਤ ਸਿੱਧੂ ਦੇ ਅਸਤੀਫ਼ੇ ’ਤੇ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
NEXT STORY