ਚੰਡੀਗੜ੍ਹ (ਵੈੱਬ ਡੈਸਕ): ਕੋਲਕਾਤਾ ਵਿਚ ਮਹਿਲਾ ਡਾਕਟਰ ਨਾਲ ਹੋਈ ਦਰਿੰਦਗੀ ਮਗਰੋਂ ਦੇਸ਼ ਭਰ ਦੇ ਡਾਕਟਰਾਂ ਵਿਚ ਰੋਸ ਹੈ। ਪੰਜਾਬ ਸਮੇਤ ਪੂਰੇ ਦੇਸ਼ ਦੇ ਡਾਕਟਰਾਂ ਵੱਲੋਂ ਇਸ ਮਾਮਲੇ ਵਿਚ ਇਨਸਾਫ਼ ਦੀ ਮੰਗ ਕਰਦਿਆਂ ਹੜਤਾਲ ਕੀਤੀ ਗਈ ਹੈ। ਉਨ੍ਹਾਂ ਵੱਲੋਂ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਦੇ ਨਾਲ-ਨਾਲ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ ਜਾ ਰਹੀ ਹੈ। ਇਸ ਵਿਚਾਲੇ ਪੰਜਾਬ ਸਰਕਾਰ ਵੱਲੋਂ ਡਾਕਟਰਾਂ ਨਾਲ ਮੀਟਿੰਗ ਸੱਦ ਲਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 2 ਮੁਲਜ਼ਮਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜੇਗੀ NCB
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ, ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਦੀ ਮੀਟਿੰਗ ਬੁਲਾ ਲਈ ਹੈ। ਇਸ ਮੀਟਿੰਗ ਲਈ IMA, PCMS ਅਤੇ ਮੈਡੀਕਲ ਅਧਿਆਪਕਾਂ ਨੂੰ ਬੁਲਾਇਆ ਗਿਆ ਹੈ। ਇਸ ਦੌਰਾਨ ਡਾਕਟਰਾਂ ਦੀ ਸੁਰੱਖਿਆ ਸਬੰਧੀ ਗੱਲਬਾਤ ਕੀਤੀ ਜਾਵੇਗੀ। ਇਹ ਮੀਟਿੰਗ 19 ਅਗਸਤ ਨੂੰ ਪੰਜਾਬ ਭਵਨ ਵਿਖੇ ਹੋਣ ਜਾ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਡਾਕਟਰਾਂ ਦੇ ਨਾਲ ਖੜ੍ਹੀ ਹੈ ਤੇ ਉਨ੍ਹਾਂ ਨਾਲ ਜੁੜੇ ਹਰ ਕੇਸ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਦਾਲਤ ਤੇ SDM ਦਫ਼ਤਰ 'ਚ ਲਿਖੇ ਲਿਖੇ ਖ਼ਾਲਿਸਤਾਨੀ ਨਾਅਰੇ
NEXT STORY