Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    2:46:40 AM

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • ipl 2026 gt vs rcb

    IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ;...

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ 'ਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ ਹਜ਼ਾਰਾਂ ਔਰਤਾਂ ਲੈ ਰਹੀਆਂ ਹਨ ਲਾਭ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ 'ਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ ਹਜ਼ਾਰਾਂ ਔਰਤਾਂ ਲੈ ਰਹੀਆਂ ਹਨ ਲਾਭ

  • Edited By Shubam Kumar,
  • Updated: 04 Jan, 2026 08:47 PM
Punjab
punjab government brings revolution in maternal healthcare
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਨੂੰ ਸਫ਼ਲਤਾਪੂਰਵਕ ਵਿਕੇਂਦਰੀਕ੍ਰਿਤ ਕੀਤਾ ਹੈ ਅਤੇ ਆਮ ਆਦਮੀ ਕਲੀਨਿਕ (ਏ.ਏ.ਸੀਜ਼.) ਗਰਭਵਤੀ ਔਰਤਾਂ ਲਈ ਨਵੀਂ ਜੀਵਨ ਰੇਖਾ ਵਜੋਂ ਉੱਭਰ ਰਹੇ ਹਨ। ਇੱਕ ਵਿਸ਼ੇਸ਼ ਪ੍ਰੋਟੋਕੋਲ-ਅਧਾਰਤ ਗਰਭ ਅਵਸਥਾ ਦੇਖਭਾਲ ਮਾਡਲ ਸ਼ੁਰੂ ਕਰਨ ਦੇ ਸਿਰਫ਼ ਚਾਰ ਮਹੀਨਿਆਂ ਦੇ ਅੰਦਰ ਸੇਵਾਵਾਂ ਹਾਸਲ ਕਰਨ ਵਾਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਹਰ ਮਹੀਨੇ ਲਗਭਗ 20,000 ਗਰਭਵਤੀ ਔਰਤਾਂ ਇਨ੍ਹਾਂ ਕਲੀਨਿਕਾਂ ‘ਚ ਪਹੁੰਚ ਕਰ ਰਹੀਆਂ ਹਨ।

ਇਸ ਪਹਿਲਕਦਮੀ ਦੀ ਸਫ਼ਲਤਾ ਨੂੰ ਸਾਂਝਾ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਪਹਿਲਾਂ ਹੀ ਇੱਕ ਯੁਨੀਕ ਰੈਫਰਲ ਸਿਸਟਮ ਰਾਹੀਂ 10,000 ਤੋਂ ਵੱਧ ਔਰਤਾਂ ਨੂੰ ਮੁਫ਼ਤ ਅਲਟਰਾਸਾਊਂਡ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਲਗਭਗ 500 ਨਿੱਜੀ ਡਾਇਗਨੌਸਟਿਕ ਸੈਂਟਰਾਂ ਨੂੰ ਸੂਚੀਬੱਧ ਕਰਕੇ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਔਰਤਾਂ ਵੱਖ-ਵੱਖ ਸਕੈਨਾਂ- ਜਿਨ੍ਹਾਂ ਕੀਮਤ ਆਮ ਤੌਰ ’ਤੇ 800 ਰੁਪਏ ਤੋਂ 2,000 ਦੇ ਦਰਮਿਆਨ ਹੁੰਦੀ ਹੈ, ਜਿਸ ਦੀ ਸਹੂਲਤ ਪੂਰੀ ਤਰ੍ਹਾਂ ਮੁਫ਼ਤ ਦਿੱਤੀ ਜਾ ਰਹੀ ਹੈ। ਇਸ ਸਹੂਲਤ ਕਰਕੇ ਮਹਿਜ਼ 120 ਦਿਨਾਂ ਦੇ ਥੋੜ੍ਹੇ ਸਮੇਂ ਵਿੱਚ ਪੰਜਾਬੀ ਪਰਿਵਾਰਾਂ ਨੂੰ ਅੰਦਾਜ਼ਨ 1 ਕਰੋੜ ਰੁਪਏ ਦੀ ਬਚਤ ਹੋਈ ਹੈ।

ਅਧਿਕਾਰਤ ਅੰਕੜੇ ਦੱਸਦੇ ਹਨ ਕਿ ਪੰਜਾਬ ਵਿੱਚ 70 ਪ੍ਰਤੀਸ਼ਤ ਤੋਂ ਘੱਟ ਗਰਭਵਤੀ ਔਰਤਾਂ ਨੇ ਆਪਣਾ ਪਹਿਲਾ ਐਂਟੇ-ਨਟਲ ਚੈੱਕ-ਅੱਪ ਕਰਵਾਇਆ ਹੈ ਅਤੇ ਤਕਰੀਬਨ 60 ਪ੍ਰਤੀਸ਼ਤ ਤੋਂ ਘੱਟ ਨੇ ਸਿਫ਼ਾਰਸ਼ ਅਨੁਸਾਰ ਪੂਰੇ ਚਾਰ ਚੈੱਕ-ਅੱਪ ਕਰਵਾ ਲਏ ਹਨ, ਜਦੋਂ ਕਿ ਰਾਜ ਵਿੱਚ ਮਾਵਾਂ ਦੀ ਮੌਤ ਦਰ ਪ੍ਰਤੀ ਇੱਕ ਲੱਖ ਜੀਵਤ ਲਾਈਵ-ਬਰਥ ਪਿੱਛੇ 90 ਰਹੀ ਹੈ, ਜੋ ਕਿ ਰਾਸ਼ਟਰੀ ਔਸਤ ਤੋਂ ਵੱਧ ਹੈ। ਇਨ੍ਹਾਂ ਅੰਕੜਿਆਂ ਨੇ ਰਾਜ ਭਰ ਵਿੱਚ ਇੱਕ ਵਿਆਪਕ, ਪਹੁੰਚਯੋਗ ਗਰਭ ਅਵਸਥਾ ਦੇਖਭਾਲ ਮਾਡਲ ਦੀ ਤੁਰੰਤ ਲੋੜ ਨੂੰ ਉਜਾਗਰ ਕੀਤਾ।

ਪੰਜਾਬ ਵਿੱਚ ਹਰ ਸਾਲ ਲਗਭਗ 4.3 ਲੱਖ ਜਣੇਪੇ ਹੁੰਦੇ ਹਨ, ਜਿਸ ਨਾਲ ਮਾਵਾਂ ਅਤੇ ਬੱਚਿਆਂ ਦੀ ਸਿਹਤ ਦੀ ਰੱਖਿਆ ਲਈ ਜਲਦੀ ਪਤਾ ਲਗਾਉਣਾ, ਨਿਯਮਤ ਨਿਗਰਾਨੀ ਅਤੇ ਸਮੇਂ ਸਿਰ ਰੈਫਰਲ ਬਹੁਤ ਮਹੱਤਵਪੂਰਨ ਹੁੰਦਾ ਹੈ। ਪਿਛਲੇ ਤਿੰਨ ਸਾਲਾਂ ਵਿੱਚ, ਮਾਨ ਸਰਕਾਰ ਨੇ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ, ਜੋ ਕਿ ਪੰਜਾਬ ਦੀ ਪ੍ਰਾਇਮਰੀ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਵਜੋਂ ਉੱਭਰੇ ਹਨ, ਜਿਸ ਵਿੱਚ 4.6 ਕਰੋੜ ਤੋਂ ਵੱਧ ਓਪੀਡੀ ਵਿਜ਼ਟ ਅਤੇ ਰੋਜ਼ਾਨਾ ਲਗਭਗ 70,000 ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਬੁਨਿਆਦੀ ਢਾਂਚੇ ਦਾ ਲਾਭ ਉਠਾਉਂਦੇ ਹੋਏ, ਸਰਕਾਰ ਨੇ ਲਗਭਗ ਚਾਰ ਮਹੀਨੇ ਪਹਿਲਾਂ ਏ.ਏ.ਸੀਜ਼. ਰਾਹੀਂ ਇੱਕ ਵਿਸਤ੍ਰਿਤ, ਪ੍ਰੋਟੋਕੋਲ-ਸੰਚਾਲਿਤ ਪ੍ਰੈਗਨੈਂਸੀ ਦੇਖਭਾਲ ਮਾਡਲ ਸ਼ੁਰੂ ਕੀਤਾ ।

PunjabKesari

ਇਸ ਸੁਧਾਰ ਤਹਿਤ, ਸਾਰੇ ਜ਼ਰੂਰੀ ਐਂਟੇ-ਨੇਟਲ ਚੈੱਕ-ਅੱਪ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਉਪਲਬਧ  ਹਨ। ਇਨ੍ਹਾਂ ਵਿੱਚ ਐੱਚ.ਆਈ.ਵੀ. ਅਤੇ ਸਾਇਫਿਲਿਸ ਸਕ੍ਰੀਨਿੰਗ,  ਖੂਨ ਦੇ ਸਾਰੇ ਟੈਸਟ, ਸ਼ੂਗਰ, ਥਾਇਰਾਇਡ, ਹੈਪੇਟਾਈਟਸ, ਭਰੂਣ ਦੀ ਦਿਲ ਦੀ ਧੜਕਣ, ਕੋਲੈਸਟਰੋਲ ਅਤੇ ਹੀਮੋਗਲੋਬਿਨ ਮੁਲਾਂਕਣ ਵਰਗੇ ਰੁਟੀਨ ਅਤੇ ਅਹਿਮ ਟੈਸਟ ਸ਼ਾਮਲ ਹਨ। ਜੇਕਰ ਅਲਟਰਾਸਾਊਂਡ ਦੀ ਲੋੜ ਹੁੰਦੀ ਹੈ ਤਾਂ ਏ.ਏ.ਸੀ. ਡਾਕਟਰ ਵੱਲੋਂ ਰੈਫਰਲ ਸਲਿੱਪ ਜਾਰੀ ਕੀਤੀ ਜਾਂਦੀ ਹੈ , ਜਿਸ ਰਾਹੀਂ ਗਰਭਵਤੀ ਔਰਤਾਂ  ਮੁਫਤ ਅਲਟਰਾਸਾਊਂਡ ਸੇਵਾਵਾਂ ਪ੍ਰਾਪਤ ਕਰ ਸਕਦੀਆਂ ਹਨ।  ਇਥੇ ਅਹਿਮ ਗੱਲ ਇਹ ਹੈ ਕਿ, ਲਗਭਗ 5,000 ਔਰਤਾਂ ਨੂੰ ਹਰ ਮਹੀਨੇ ਉੱਚ-ਜੋਖਮ ਵਾਲੀਆਂ ਪ੍ਰੈਗਨੈਂਸੀਜ਼ ਵਜੋਂ ਪਛਾਣਿਆ ਜਾ ਰਿਹਾ ਹੈ ਤਾਂ ਜੋ ਨਿਰੰਤਰ ਟਰੈਕਿੰਗ, ਕੇਂਦ੍ਰਿਤ ਸਹਾਇਤਾ ਅਤੇ ਮਾਹਰ ਦੇਖਭਾਲ ਲਈ ਉੱਚ ਡਾਕਟਰੀ ਸਹੂਲਤਾਂ ਲਈ ਸਮੇਂ ਸਿਰ ਰੈਫਰਲ ਕੀਤਾ ਜਾ ਸਕੇ। 
ਇਸ ਸੁਧਾਰ ਰਾਹੀਂ ਮਰੀਜ਼ ਦੇ ਅਨੁਭਵ ਵਿੱਚ ਵੀ ਕਾਫ਼ੀ ਸੁਧਾਰ ਹੋਇਆ ਹੈ। ਔਰਤਾਂ ਹੁਣ , ਗਰਭ ਅਵਸਥਾ ਨਾਲ ਸਬੰਧਤ ਜ਼ਿਆਦਾਤਰ ਟੈਸਟ ਆਪਣੇ ਘਰਾਂ ਦੇ ਨੇੜੇ ਹੀ ਕਰਵਾ ਸਕਦੀਆਂ ਹਨ, ਜਿਸ ਨਾਲ ਵੱਡੇ ਹਸਪਤਾਲਾਂ ਵਿੱਚ ਜਾਣ ਅਤੇ ਲੰਮੀਆਂ ਕਤਾਰਾਂ ਦੀ ਖੱਜਲ-ਖੁਆਰੀ ਤੋਂ ਬਿਨਾਂ ਮਿੰਟਾਂ ਵਿੱਚ ਡਾਕਟਰੀ ਸਲਾਹ ਲੈ ਸਕਦੀਆਂ ਹਨ ਅਤੇ ਬਿਨਾਂ ਕਿਸੇ ਵਿੱਤੀ ਬੋਝ ਦੇ ਅਲਟਰਾਸਾਊਂਡ ਸੇਵਾਵਾਂ ਤੱਕ ਪਹੁੰਚ ਕਰ ਸਕਦੀਆਂ ਹਨ। ਜਨਮ ਤੋਂ ਪਹਿਲਾਂ ਦੀ ਪਹਿਲੀ ਜਾਂਚ ਤੋਂ ਲੈ ਕੇ ਜਨਮ ਤੋਂ ਬਾਅਦ ਦੇ ਫਾਲੋ-ਅੱਪ ਤੱਕ, ਇਹ ਪਹਿਲ ਤਕਨਾਲੋਜੀ, ਮਿਆਰੀ ਕਲੀਨਿਕਲ ਪ੍ਰੋਟੋਕੋਲ, ਰੈਫਰਲ ਪ੍ਰਣਾਲੀਆਂ ਅਤੇ ਕਮਿਊਨਿਟੀ-ਪੱਧਰੀ ਸਹਾਇਤਾ ਨੂੰ ਏਕੀਕ੍ਰਿਤ ਕਰਕੇ ਪੂਰੀ ਪ੍ਰੈਗਨੈਂਸੀ ਦੇਖਭਾਲ  ਨੂੰ ਮਜ਼ਬੂਤ ਬਣਾਉਂਦੀ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਹੱਤਵਪੂਰਨ ਪ੍ਰਾਪਤੀ ਬਾਰੇ ਕਿਹਾ ਕਿ ਇਹ ਪਹਿਲ, ਜੱਚਾ - ਬੱਚਾ  ਸਿਹਤ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ, ‘‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਇੱਕ ਸਿਹਤ ਸੰਭਾਲ ਪ੍ਰਣਾਲੀ ਦਾ ਨਿਰਮਾਣ ਕਰ ਰਿਹਾ ਹੈ, ਜੋ ਇਹ ਯਕੀਨੀ ਬਣਾਉਂਦਾ ਹੈ ਕਿ ਹਰ ਮਾਂ ਨੂੰ ਘਰ ਦੇ ਨੇੜੇ ਮਿਆਰੀ ਦੇਖਭਾਲ ਮਿਲੇ। ਸਾਲਾਨਾ 4.3 ਲੱਖ ਗਰਭ ਅਵਸਥਾਵਾਂ ਦੇ ਨਾਲ, ਆਮ ਆਦਮੀ ਕਲੀਨਿਕਾਂ ਵਿੱਚ ਪ੍ਰੈਗਨੈਂਸੀ ਦੇਖਭਾਲ ਸੇਵਾਵਾਂ ਦਾ ਵਿਸਥਾਰ ਇੱਕ ਪਰਿਵਰਤਨਸ਼ੀਲ ਕਦਮ ਹੈ ਅਤੇ ਭਾਰਤ ਵਿੱਚ ਪ੍ਰਾਇਮਰੀ ਸਿਹਤ ਸੰਭਾਲ ਲਈ ਇੱਕ ਨਵੇਂ ਮਾਪਦੰਡ ਵਜੋਂ ਸਥਾਪਤ ਹੋਇਆ ਹੈ,’’।

ਸਰਕਾਰ ਦਾ ਮੰਨਣਾ ਹੈ ਕਿ ਇਹ ਪਹਿਲਕਦਮੀ ਪਿਛਲੇ ਕੁਝ ਸਾਲਾਂ ਵਿੱਚ ਮਾਵਾਂ ਅਤੇ ਬੱਚੇ ਦੀ ਸਿਹਤ ਵਿੱਚ ਪੰਜਾਬ ਦੇ ਸਭ ਤੋਂ ਅਹਿਮ ਨਿਵੇਸ਼ਾਂ ਵਿੱਚੋਂ ਇੱਕ ਹੈ, ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਔਰਤ ਭੂਗੋਲਿਕ ਸਥਿਤੀ, ਆਮਦਨੀ  ਜਾਂ ਜਾਗਰੂਕਤਾ ਦੀ ਘਾਟ ਕਾਰਨ ਇਹ ਲਾਭ ਹਾਸਲ ਕਰਨ ਤੋਂ  ਵਾਝੀ ਨਾ ਰਹੇ। ਇਸ ਦੇ ਨਾਲ ਹੀ ਰਾਜ ਭਰ ਵਿੱਚ ਮਾਵਾਂ ਅਤੇ ਨਵਜੰਮੇ ਬੱਚਿਆਂ ਲਈ ਸਿਹਤ ਨਤੀਜਿਆਂ ਵਿੱਚ ਲਗਾਤਾਰ ਸੁਧਾਰ ਕੀਤਾ ਜਾ ਰਿਹਾ ਹੈ।

  • Punjab government
  • maternal healthcare
  • pregnant women
  • Aam Aadmi clinics
  • every month

ਅਕਾਲੀ ਦਲ ਪੱਤਰਕਾਰਾਂ ਨਾਲ ਡੱਟ ਕੇ ਖੜ੍ਹਾ : ਸੁਖਬੀਰ ਸਿੰਘ ਬਾਦਲ

NEXT STORY

Stories You May Like

  • highcourt decision
    ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿ ਰਹੀਆਂ ਦੋ ਔਰਤਾਂ ਨੂੰ ਹਾਈਕੋਰਟ ਨੇ ਦਿੱਤੀ ਸੁਰੱਖਿਆ
  • designer  full sleeve dress  fashion
    ਡਿਜ਼ਾਈਨਰ ਫੁੱਲ ਸਲੀਵਜ਼ ਹਰ ਡਰੈੱਸ ਨੂੰ ਬਣਾ ਰਹੀਆਂ ਨੇ ਖ਼ੂਬਸੂਰਤ
  • tarn taran  health workers launch protest against government
    ਸਿਹਤ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਤਨਖਾਹਾਂ ਨਾ ਮਿਲਣ ਕਾਰਨ ਆਰਥਿਕ ਮੰਦਹਾਲੀ ਦੇ ਹੋਏ ਸ਼ਿਕਾਰ
  • the health department has collected 8 samples of milk
    ਸਿਹਤ ਵਿਭਾਗ ਨੇ ਲੋਕਾਂ ਦੀ ਸਿਹਤ ਨੂੰ ਲੈ ਦੁੱਧ, ਘਿਓ ਅਤੇ ਪਨੀਰ ਦੇ ਭਰੇ 8 ਸੈਂਪਲ
  • heatwave in punjab
    ਪੰਜਾਬ ’ਚ ਗਰਮੀ ਦਾ ਕਹਿਰ : ਸਿਹਤ ਵਿਭਾਗ ਨੇ ‘ਲੂ’ ਤੋਂ ਬਚਣ ਲਈ ਜਾਰੀ ਕੀਤੀ ਐਡਵਾਈਜ਼ਰੀ
  • dating apps  drug trafficking  youth  digital networks  fake profiles
    ਡੇਟਿੰਗ ਐਪਸ ਬਣ ਰਹੀਆਂ ਹਨ ਨਸ਼ਾ ਤਸਕਰੀ ਦਾ ਨਵਾਂ ਅੱਡਾ, ਨੌਜਵਾਨਾਂ ਨੂੰ ਇੰਝ ਬਣਾ ਰਹੀਆਂ ਸ਼ਿਕਾਰ
  • good news from white house
    ਵ੍ਹਾਈਟ ਹਾਊਸ 'ਚ ਗੂੰਜਣਗੀਆਂ ਕਿਲਕਾਰੀਆਂ ! ਲੇਵਿਟ ਸਣੇ ਕਈ ਔਰਤਾਂ ਬਣਨ ਜਾ ਰਹੀਆਂ ਮਾਂ
  • warning bell for the elderly and young
    ਬਜ਼ੁਰਗਾਂ ਤੇ ਨੌਜਵਾਨਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, PGI 'ਚ ਹਰ ਮਹੀਨੇ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major weather warning in punjab on may 3 and 4
      ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
    • high voltage drama in bihar
      ਬਿਹਾਰ ਦੇ ਮੁੰਡੇ ਨਾਲ ਲਿਵ-ਇਨ 'ਚ ਰਹਿ ਸੀ ਪੰਜਾਬ ਦੀ ਕੁੜੀ, ਫ਼ਿਰ ਜੋ ਹੋਇਆ...
    • punjab bus full of passengers falls victim to major accident
      ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ ਹੋਈ ਸ਼ਿਕਾਰ, ਕਈ ਫੱਟੜ
    • punjab politics assembly elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਨ ਦਾ ਐਲਾਨ
    • incident in punjab incident in sangrur
      ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ
    • sgpc  sri akhand path sahib
      SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ...
    • son ki lls mother
      ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ
    • two accused arrested with 2 kg opium in ajnala
      ਅਜਨਾਲਾ 'ਚ 2 ਕਿਲੋ ਅਫੀਮ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
    • 2 vehicles burnt due to fire at garbage dump
      ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
    • raid on trident group
      ਰਾਜਨੀਤਿਕ ਪਾਰੀ ਅਤੇ ਸ਼ੱਕੀ ਡਰੋਨ ਤੋਂ ਬਾਅਦ ਹੁਣ ਟ੍ਰਾਈਡੈਂਟ ਗਰੁੱਪ 'ਤੇ RAID
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +