ਲੁਧਿਆਣਾ (ਨਰਿੰਦਰ) : ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਲੋਕਾਂ ਜ਼ਰੂਰੀ ਖ਼ਬਰ ਹੈ। ਦਰਅਸਲ ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ 'ਤੇ ਜਾਣ ਦੀ ਚਿਤਾਵਨੀ ਦਿੱਤੀ ਗਈ ਹੈ, ਜਿਸ ਮਗਰੋਂ ਸਰਕਾਰੀ ਬੱਸਾਂ ਦੀ ਰਫ਼ਤਾਰ 'ਤੇ ਬ੍ਰੇਕ ਲੱਗ ਸਕਦੀ ਹੈ। ਇਸ ਲਈ ਜੋ ਲੋਕ ਸਰਕਾਰੀ ਬੱਸਾਂ 'ਚ ਸਫ਼ਰ ਕਰਦੇ ਹਨ, ਉਨ੍ਹਾਂ ਨੂੰ ਆਪਣੇ ਨਾਲ ਇਕ ਹੋਰ ਵਿਕਲਪ ਨਾਲ ਲੈ ਕੇ ਚੱਲਣਾ ਪਵੇਗਾ। ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਤਨਖ਼ਾਹ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ : ਮੋਹਾਲੀ ਪੁਲਸ ਵੱਲੋਂ ਲਾਏ ਬੈਰੀਕੇਡ ਤੋੜ ਕੇ ਚੰਡੀਗੜ੍ਹ ਵੱਲ ਵਧੇ ਕਿਸਾਨ, ਸਰਕਾਰ ਨੂੰ ਦਿੱਤੀ ਚਿਤਾਵਨੀ (ਤਸਵੀਰਾਂ)
ਇੰਨਾ ਹੀ ਨਹੀਂ, ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਕਿਹਾ ਸੀ ਕਿ ਸਾਰਿਆਂ ਨੂੰ ਬਰਾਬਰ ਤਨਖ਼ਾਹ ਦਿੱਤੀ ਜਾਵੇਗੀ ਅਤੇ ਠੇਕਾ ਸਿਸਟਮ ਖ਼ਤਮ ਹੋਵੇਗਾ। ਮੁਲਾਜ਼ਮਾਂ ਨੂੰ ਵੀ ਪੱਕਾ ਕੀਤਾ ਜਾਵੇਗਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਜੋ ਵਾਅਦੇ ਕੀਤੇ, ਉਸ 'ਤੇ ਖ਼ਰਾ ਨਹੀਂ ਉਤਰੀ, ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਹੜਤਾਲ ਕਰਨੀ ਪੈ ਰਹੀ ਹੈ। ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਵੱਲੋਂ ਕਿਹਾ ਗਿਆ ਹੈ ਕਿ ਇਸ ਦਾ ਖਾਮਿਆਜ਼ਾ ਆਮ ਜਨਤਾ ਨੂੰ ਭੁਗਤਣਾ ਪਵੇਗਾ।
ਇਹ ਵੀ ਪੜ੍ਹੋ : MBD ਮਾਲ 'ਚ ਫਿਲਮ ਦੇਖਣ ਆਈਆਂ 2 ਧਿਰਾਂ ਭਿੜੀਆਂ, ਆਪਸ 'ਚ ਹੋ ਗਈਆਂ ਹੱਥੋਪਾਈ (ਵੀਡੀਓ)
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅੱਜ ਦੁਪਹਿਰ 12 ਵਜੇ ਤੱਕ ਦਾ ਸਮਾਂ ਉਨ੍ਹਾਂ ਨੇ ਟਰਾਂਸਪੋਰਟ ਮੰਤਰੀ ਨੂੰ ਦਿੱਤਾ ਸੀ ਪਰ ਸਰਕਾਰ ਅਜੇ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰ-ਅੰਦਾਜ਼ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਅੱਜ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਵੀਰਵਾਰ ਤੋਂ ਸਾਰੇ ਪੀ. ਆਰ. ਟੀ. ਸੀ. ਅਤੇ ਪਨਬੱਸ ਦੇ ਮੁਲਾਜ਼ਮ ਹੜਤਾਲ 'ਤੇ ਜਾਣ ਲਈ ਮਜਬੂਰ ਹੋਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੁਜਾਨਪੁਰ ’ਚ ਤਾਰ-ਤਾਰ ਹੋਇਆ ਪਵਿੱਤਰ ਰਿਸ਼ਤਾ, ਕਲਯੁਗੀ ਪੁੱਤ ਨੇ ਮਾਂ ਨਾਲ ਟੱਪੀਆਂ ਹੱਦਾਂ
NEXT STORY