ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ।
ਇਸ ਦੌਰਾਨ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ ਕਈ ਸਾਲਾਂ ਬਾਅਦ ਸਾਲ ਦੇ ਪਹਿਲੇ ਦਿਨ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪਹਿਲਾ ਬਿਆਨ ਆਇਆ ਸਾਹਮਣੇ
ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੋਏ ਕੁਮਾਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ : ਜਲੰਧਰ ’ਚ ਘਰ ਵਿਚੋਂ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ ਮਿਲਣ ਦੇ ਮਾਮਲੇ ’ਚ ਸਨਸਨੀਖੇਜ਼ ਖ਼ੁਲਾਸਾ
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ ਨੇ ਨਵੇਂ ਸਾਲ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਟਾਂਡਾ ਦੇ ਨੌਜਵਾਨ ਦੀ ਹੋਈ ਮੌਤ
NEXT STORY