ਜਲੰਧਰ (ਧਵਨ)-ਕਾਂਗਰਸ ਹਾਈਕਮਾਨ ਦੀ ਸਖ਼ਤੀ ਦਾ ਅਸਰ ਹੁਣ ਵਿਖਾਈ ਦੇਣ ਲੱਗਾ ਹੈ। ਪੰਜਾਬ ’ਚ ਕਾਂਗਰਸੀ ਨੇਤਾਵਾਂ ਦੀ ਇਕ-ਦੂਜੇ ਖ਼ਿਲਾਫ਼ ਬਿਆਨਬਾਜ਼ੀ ’ਤੇ ਕੁਝ ਹੱਦ ਤਕ ਰੋਕ ਲੱਗ ਗਈ ਹੈ।
ਕਾਂਗਰਸੀ ਨੇਤਾਵਾਂ ਦਾ ਮੰਨਣਾ ਹੈ ਕਿ ਕਾਂਗਰਸ ਹਾਈਕਮਾਨ ਨੇ ਇਹ ਫ਼ੈਸਲਾ ਲੈ ਲਿਆ ਹੈ ਕਿ ਪਾਰਟੀ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਜਿੱਤ ਦਿਵਾਉਣੀ ਹੈ ਅਤੇ ਸਾਰਿਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਚੋਣ ਜੰਗ ’ਚ ਉਤਰਨਾ ਪਵੇਗਾ। ਅਜਿਹੀ ਸਥਿਤੀ ’ਚ ਕਾਂਗਰਸ ਹਾਈਕਮਾਨ ਵੱਲੋਂ ਇਹ ਸੁਨੇਹਾ ਵੀ ਸਾਰੇ ਨੇਤਾਵਾਂ ਨੂੰ ਚਲਾ ਗਿਆ ਹੈ ਕਿ ਹੁਣ ਉਨ੍ਹਾਂ ਨੂੰ ਆਪਣੀ ਜ਼ੁਬਾਨ ’ਤੇ ਰੋਕ ਲਗਾਉਣੀ ਹੋਵੇਗੀ।
ਇਹ ਵੀ ਪੜ੍ਹੋ: ਚਾਵਾਂ ਨਾਲ ਕੁਝ ਮਹੀਨੇ ਪਹਿਲਾਂ ਤੋਰੀ ਸੀ ਧੀ ਦੀ ਡੋਲੀ, ਹੁਣ ਲਾਸ਼ ਬਣੀ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
ਹਾਈਕਮਾਨ ਨੇ ਜਨਤਕ ਰੂਪ ’ਚ ਬਿਆਨਬਾਜ਼ੀ ਕਰਨ ਵਾਲੇ ਕਾਂਗਰਸੀ ਨੇਤਾਵਾਂ ਤੋਂ ਕਿਨਾਰਾ ਵੀ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਤਰ੍ਹਾਂ ਉਸ ਨੇ ਅਸਿੱਧੇ ਰੂਪ ਨਾਲ ਇਹ ਸੁਨੇਹਾ ਦੇ ਦਿੱਤਾ ਹੈ ਕਿ ਉਹ ਅਜਿਹੇ ਕਿਸੇ ਨੇਤਾ ਨੂੰ ਨਹੀਂ ਮਿਲੇਗੀ ਜੋ ਜਨਤਕ ਰੂਪ ’ਚ ਇਕ-ਦੂਜੇ ਖ਼ਿਲਾਫ਼ ਬਿਆਨਬਾਜ਼ੀ ਕਰਕੇ ਆਪਣੀ ਹੀ ਸਰਕਾਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨਗੇ।
ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਹਰੀਸ਼ ਰਾਵਤ ਵੀ ਚੰਡੀਗੜ੍ਹ ਦੌਰੇ ਦੌਰਾਨ ਇਹ ਸੁਨੇਹਾ ਦੇ ਕੇ ਗਏ ਕਿ ਜੋ ਵੀ ਨੇਤਾ ਹੁਣ ਵਾਰ-ਵਾਰ ਦਿੱਲੀ ਵੱਲ ਰੁਖ਼ ਕਰੇਗਾ ਉਸ ਨਾਲ ਕੇਂਦਰੀ ਲੀਡਰਸ਼ਿਪ ਵੱਲੋਂ ਗੱਲਬਾਤ ਨਹੀਂ ਕੀਤੀ ਜਾਵੇਗੀ। ਇਨ੍ਹਾਂ ਨੇਤਾਵਾਂ ਨੂੰ ਇਹ ਸੁਨੇਹਾ ਵੀ ਦਿੱਤਾ ਗਿਆ ਹੈ ਕਿ ਉਨ੍ਹਾਂ ਨੂੰ ਆਪਣੇ ਮਸਲੇ ਸੂਬੇ ’ਚ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਨਾਲ ਮਿਲ-ਬੈਠ ਕੇ ਸੁਲਝਾਉਣੇ ਹੋਣਗੇ।
ਇਹ ਵੀ ਪੜ੍ਹੋ: ਨੂਰਮਹਿਲ 'ਚ ਖ਼ੂਨ ਨਾਲ ਲਥਪਥ ਮਿਲੀ ਔਰਤ ਦੀ ਲਾਸ਼, ਪੁੱਤ ਤੇ ਨੂੰਹ 'ਤੇ ਕਤਲ ਦਾ ਸ਼ੱਕ
ਕਾਂਗਰਸੀ ਨੇਤਾਵਾਂ ਨੇ ਦੱਸਿਆ ਕਿ ਕਾਂਗਰਸ ਲੀਡਰਸ਼ਿਪ ਦਾ ਮੰਨਣਾ ਹੈ ਕਿ ਜਨਤਕ ਰੂਪ ਨਾਲ ਇਕ-ਦੂਜੇ ਦੇ ਖ਼ਿਲਾਫ਼ ਬਿਆਨਬਾਜ਼ੀ ਅਤੇ ਇਕ-ਦੂਜੇ ਖ਼ਿਲਾਫ਼ ਲੜਨ ਨਾਲ ਪਾਰਟੀ ਕਮਜ਼ੋਰ ਹੁੰਦੀ ਹੈ ਅਤੇ ਜਨਤਾ ’ਚ ਚੰਗਾ ਸੁਨੇਹਾ ਨਹੀਂ ਜਾਂਦਾ ਹੈ। ਸਾਕਾਰਾਤਮਕ ਤੌਰ ’ਤੇ ਮੁੱਦੇ ਚੁੱਕਣ ਤਾਂ ਠੀਕ ਹੈ ਪਰ ਜੋ ਇਕ-ਦੂਜੇ ਨੂੰ ਨੀਵਾਂ ਵਿਖਾਉਣ ਲਈ ਬਿਆਨਬਾਜ਼ੀ ਕਰੇਗਾ, ਉਸ ਨੂੰ ਕਾਂਗਰਸ ਲੀਡਰਸ਼ਿਪ ਵੱਲੋਂ ਸਹਿਣ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਨੌਜਵਾਨ ਦਾ ਕਤਲ ਕਰਕੇ ਖੇਤਾਂ ’ਚ ਸੁੱਟੀ ਲਾਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਿੰਡ ਜੰਡੋਲੀ 'ਚ ਹੋਏ ਧਮਾਕੇ ਦੌਰਾਨ ਹੁਣ ਤੱਕ 2 ਬੱਚਿਆਂ ਦੀ ਮੌਤ, ਘਰ ਦੀਆਂ ਕੰਧਾਂ 'ਚ ਵੀ ਆਈਆਂ ਤਰੇੜਾਂ
NEXT STORY