ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਇਸ ਵਾਰ ਦੇ ਬਜਟ ਵਿਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ (PSCFC) ਤੋਂ 31 ਮਾਰਚ 2020 ਤਕ ਦੇ ਸਾਰੇ ਕਰਜ਼ਿਆਂ ਨੂੰ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ 4650 ਲੋਕਾਂ ਨੂੰ ਲਾਭ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ ਰਾਸ਼ਨ ਕਾਰਡ! ਵਿਧਾਨ ਸਭਾ 'ਚ ਬੋਲੇ ਕੈਬਨਿਟ ਮੰਤਰੀ
ਪੰਜਾਬ ਵਿਧਾਨ ਸਭਾ ਵਿਚ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 'ਬਦਲਦਾ ਪੰਜਾਬ' ਵਿਚ ਸਰਕਾਰ ਦਾ ਮਕਸਦ ਸਮਾਜ ਦੇ ਹਰ ਵਰਗ ਦਾ ਖ਼ਿਆਲ ਰੱਖਣਾ ਹੈ। ਸਾਡੇ ਅਨੁਸੂਚਿਤ ਜਾਤੀਆਂ ਦੇ ਭੈਣਾਂ-ਭਰਾਵਾਂ ਨੂੰ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ (PSCFC) ਤੋਂ ਲਏ ਗਏ ਕਰਜ਼ਿਆਂ ਕਾਰਨ ਡਿਫ਼ਾਲਟਰ ਹੋਣ ਦਾ ਮੁੱਦਾ ਬੜਾ ਚਿੰਤਤ ਕਰਦਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਜ਼ਿਆਦਾਤਰ ਲੋਕਾਂ ਨੇ ਲਿਆ ਕਰਜ਼ਾ ਵਾਪਸ ਕਰ ਦਿੱਤਾ ਹੈ, ਪਰ ਕੁਝ ਵਾਜਿਬ ਕਾਰਨਾਂ ਜਿਵੇਂ ਲਾਭਪਾਤਰੀ ਦੇ ਕਾਰੋਬਾਰ ਦੀ ਅਸਫ਼ਲਤਾ, ਲਾਭਪਾਤਰੀ ਦੀ ਮੌਤ ਅਤੇ ਪਰਿਵਾਰ ਵਿੱਚ ਕੋਈ ਹੋਰ ਕਮਾਉਣ ਵਾਲਾ ਮੈਂਬਰ ਨਾ ਹੋਣਾ, ਲਾਭਪਾਤਰੀ ਦੇ ਘਰ ਵਿੱਚ ਕਿਸੇ ਹੋਰ ਮੈਂਬਰ ਦੀ ਲੰਬੀ ਬਿਮਾਰੀ ਜਾਂ ਆਮਦਨ ਦਾ ਕੋਈ ਹੋਰ ਸਰੋਤ ਨਾ ਹੋਣਾ ਜਾਂ ਕਿਸੇ ਕੁਦਰਤੀ ਆਫ਼ਤ ਦਾ ਸ਼ਿਕਾਰ ਹੋਣਾ ਆਦਿ ਕਰ ਕੇ ਕੁਝ ਲਾਭਪਾਤਰੀ ਕਰਜ਼ਾ ਵਾਪਸ ਨਹੀਂ ਕਰ ਸਕੇ ਹਨ। ਕੁਝ ਮਾਮਲਿਆਂ ਵਿੱਚ, ਪਰਿਵਾਰਾਂ ਨੂੰ ਕਰਜ਼ਿਆਂ ਦੀ ਅਦਾਇਗੀ ਲਈ ਆਪਣਾ ਘਰ ਅਤੇ ਜਾਇਦਾਦ ਵੇਚਣੀ ਪਈ ਹੈ ਜਿਸ ਕਾਰਨ ਉਹ ਗਰੀਬੀ ਵੱਲ ਧੱਕੇ ਜਾਂਦੇ ਹਨ।
ਇਹ ਖ਼ਬਰ ਵੀ ਪੜ੍ਹੋ - 26 ਤੇ 27 ਮਾਰਚ ਨੂੰ ਲੈ ਕੇ ਪੰਜਾਬ ਦੇ ਮੌਸਮ ਬਾਰੇ ਵਿਭਾਗ ਦੀ ਭਵਿੱਖਬਾਣੀ
ਵਿੱਤ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਇਸ ਸਥਿਤੀ ਪ੍ਰਤੀ ਮਾਨਵਵਾਦੀ ਦ੍ਰਿਸ਼ਟੀਕੋਣ ਅਪਣਾਇਆ ਹੈ ਅਤੇ ਮੈਂ ਅੱਜ PSCFC ਰਾਹੀਂ ਮਿਤੀ 31.03.2020 ਤੱਕ ਲਏ ਗਏ ਸਾਰੇ ਕਰਜ਼ਿਆਂ ਦੀ ਮੁਆਫ਼ੀ ਦਾ ਐਲਾਨ ਕਰਨਾ ਚਾਹਾਂਗਾ। ਇਸ ਕਰਜ਼ਾ ਮੁਆਫ਼ੀ ਪ੍ਰੋਗਰਾਮ ਤੋਂ ਕੁੱਲ 4,650 ਵਿਅਕਤੀਆਂ ਨੂੰ ਲਾਭ ਹੋਵੇਗਾ ਅਤੇ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਦੁਬਾਰਾ ਖੁਸ਼ਹਾਲ ਬਣਾਉਣ ਦਾ ਮੌਕਾ ਮਿਲੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਬਜਟ 'ਚ ਕਿਸਾਨਾਂ ਲਈ ਹੋ ਗਿਆ ਵੱਡਾ ਐਲਾਨ
NEXT STORY