ਚੰਡੀਗੜ (ਬਿਊਰੋ) : ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ ਬਿਨਾ ਕਿਸੇ ਰੁਕਾਵਟ ਤੋਂ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਸਰਕਾਰ ਨੇ ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦੀਆਂ ਈ. ਲੈਬਜ਼ ਦਾ ਪੱਧਰ ਉੱਚਾ ਚੁੱਕਣ ਦਾ ਫੈਸਲਾ ਕੀਤਾ ਹੈ। ਇਸੇ ਅਧੀਨ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਇਸ ਸਬੰਧ ਵਿੱਚ ਗ੍ਰਾਂਟ ਵੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਪਹਿਲੇ ਗੇੜ ਦੌਰਾਨ 2682 ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦੀਆ ਲੈਬਜ਼ ਦੀ ਨੁਹਾਰ ਬਦਲੀ ਜਾਵੇਗੀ। ਇਸ ਵਾਸਤੇ 2,01,15,000 ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਬੁਲਾਰੇ ਅਨੁਸਾਰ ਇਹ ਰਾਸ਼ੀ ਈ. ਲੈਬਜ਼ ਵਿੱਚ ਲੱਗੇ ਹੋਏ ਕੰਪਿਊਟਰਾਂ ਨਾਲ ਸਬੰਧਿਤ ਸਾਰੇ ਉਪਕਰਨਾਂ ਦਾ ਰੱਖ-ਰਖਾਓ ਅਤੇ ਮੁਰੰਮਤ ਲਈ ਖਰਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਨੂੰ ਐੱਨ. ਏ. ਬੀ. ਐੱਚ. ਵਲੋਂ ਮਿਲੀ ਮਾਨਤਾ
ਇਸ ਦਾ ਉਦੇਸ਼ ਨਾ ਸਿਰਫ਼ ਵਿਦਿਆਰਥੀਆਂ ਦੀ ਕੰਪਿਊਟਰ ਸਿੱਖਿਆ ਨਿਰਵਿਘਨ ਜਾਰੀ ਰੱਖਣਾ ਹੈ, ਸਗੋਂ ਉਨ੍ਹਾਂ ਲੈਬਜ਼ ਵਿੱਚ ਵਧੀਆ ਮਾਹੌਲ ਵੀ ਉਪਲਬਧ ਕਰਵਾਉਣਾ ਹੈ। ਬੁਲਾਰੇ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰਾਂ (ਸੀਨੀਅਰ ਸੈਕੰਡਰੀ) ਨੂੰ ਲਿਖੇ ਗਏ ਪੱਤਰ ਵਿੱਚ ਇਸ ਗ੍ਰਾਂਟ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਨ ਨੂੰ ਵੀ ਯਕੀਨੀ ਬਨਾਉਣ ਲਈ ਕਿਹਾ ਗਿਆ ਹੈ। ਬੁਲਾਰੇ ਅਨੁਸਾਰ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸੂਬੇ ਦੇ 70 ਫੀਸਦੀ ਤੋਂ ਵੱਧ ਸਕੂਲ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ, ਜਿਸ ਕਰਕੇ ਇਨ੍ਹਾਂ ਸਕੂਲਾਂ ਦੀ ਪੂਰੀ ਤਰ੍ਹਾਂ ਕਾਇਆ-ਕਲਪ ਹੋ ਗਈ ਹੈ। ਹੁਣ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦਾ ਪੱਧਰ ਹੋਰ ਉੱਚਾ ਚੁੱਕਣ ਵੱਲ ਕਦਮ ਵਧਾ ਰਹੀ ਹੈ।
ਇਹ ਵੀ ਪੜ੍ਹੋ : ਪਾਣੀ ਦਾ ਪੱਧਰ ਉੱਚਾ ਚੁੱਕਣ ਸਬੰਧੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਨੇ ਰਿਪੋਰਟ ਸਪੀਕਰ ਨੂੰ ਸੌਂਪੀ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
PM ਮੋਦੀ ਦਾ ਜਨਮ ਦਿਨ ਮਨਾਉਣ ਵਾਲਿਆਂ ਦਾ ਕੀਤਾ ਜਾਵੇਗਾ ਸਖ਼ਤ ਵਿਰੋਧ : ਸੰਯੁਕਤ ਕਿਸਾਨ ਮੋਰਚਾ
NEXT STORY